ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਾਹੁਲ ਕੋਲ ਤਜਰਬਾ ਨਹੀਂ, ਮੋਦੀ ਹੀ ਦੋਬਾਰਾ ਬਣਨਗੇ ਪ੍ਰਧਾਨ ਮੰਤਰੀ: ਬਾਦਲ

ਰਾਹੁਲ ਕੋਲ ਤਜਰਬਾ ਨਹੀਂ, ਮੋਦੀ ਹੀ ਦੋਬਾਰਾ ਬਣਨਗੇ ਪ੍ਰਧਾਨ ਮੰਤਰੀ: ਬਾਦਲ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਕੇਂਦਰ ਵਿੱਚ ਭਾਰੀ ਬਹੁਮੱਤ ਹਾਸਲ ਕਰ ਕੇ ਅਗਲੀ ਸਰਕਾਰ ਭਾਜਪਾ ਦੀ ਹੀ ਬਣੇਗੀ। ਅਗਲੇ ਪ੍ਰਧਾਨ ਮੰਤਰੀ ਵੀ ਸ੍ਰੀ ਨਰਿੰਦਰ ਮੋਦੀ ਹੀ ਹੋਣਗੇ। ਰਾਹੁਲ ਗਾਂਧੀ ਕਦੇ ਮੰਤਰੀ ਤੱਕ ਵੀ ਨਹੀਂ ਰਹੇ। ਇਸ ਲਈ ਉਨ੍ਹਾਂ ਕੋਲ ਦੇਸ਼ ਚਲਾਉਣ ਦਾ ਤਜਰਬਾ ਨਹੀਂ ਹੈ। ਸਾਬਕਾ ਮੁੱਖ ਮੰਤਰੀ ਅੱਜ ਆਪਣੇ ਪਿੰਡ ਬਾਦਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

 

 

ਸ੍ਰੀ ਬਾਦਲ ਨੇ ਕਿਹਾ ਕਿ ਸ੍ਰੀ ਮੋਦੀ ਕੋਲ ਦੇਸ਼ ਚਲਾਉਣ ਦਾ ਤਜਰਬਾ ਹੈ ਤੇ ਉਹੀ ਤਜਰਬਾ ਆਮ ਲੋਕਾਂ ਨੂੰ ਪਸੰਦ ਆ ਰਿਹਾ ਹੈ। ਇਸੇ ਲਈ ਜਨਤਾ ਉਨ੍ਹਾਂ ਨੂੰ ਇੱਕ ਵਾਰ ਫਿਰ ਪ੍ਰਧਾਨ ਮੰਤਰੀ ਬਣਾਉਣ ਜਾ ਰਹੀ ਹੈ।

 

 

ਸ੍ਰੀ ਬਾਦਲ ਨੇ ਕਿਹਾ ਕਿ ਸ੍ਰੀ ਮੋਦੀ ਜ਼ਮੀਨੀ ਪੱਧਰ ਤੋਂ ਕੇਂਦਰ ’ਚ ਪੁੱਜੇ ਹਨ ਤੇ ਉਨ੍ਹਾਂ ਨੂੰ ਦੇਸ਼ ਦੇ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਚੰਗੀ ਜਾਣਕਾਰੀ ਹੈ।

 

 

ਪੰਜਾਬ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਚੱਲ ਰਹੀ ਬਿਆਨਬਾਜ਼ੀ ਬਾਰੇ ਸ੍ਰੀ ਬਾਦਲ ਨੇ ਕਿਹਾ ਕਿ ਇਹ ਉਨ੍ਹਾਂ ਦਾ ਅੰਦਰੂਨੀ ਮਾਮਲਾ ਹੈ; ਇਸ ਲਈ ਉਹ ਇਸ ਬਾਰੇ ਕੋਈ ਟਿੱਪਣੀ ਨਹੀਂ ਕਰਨਗੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rahul Gandhi has not experience Only Modi will be PM again says Badal