ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੋਗਾ ਰੈਲੀ: ਬੇਅਦਬੀ ਦੇ ਸਾਰੇ ਦੋੇਸ਼ੀਆਂ ਨੂੰ ਛੇਤੀ ਸਜ਼ਾਵਾਂ ਮਿਲਣਗੀਆਂ: ਕੈਪਟਨ

ਮੋਗਾ 'ਚ ਕਾਂਗਰਸ ਦੀ 'ਜੈ ਜਵਾਨ ਜੈ ਕਿਸਾਨ' ਰੈਲੀ, ਰਾਹੁਲ ਗਾਂਧੀ ਪੁੱਜੇ

ਮੋਗਾ ਲਾਗਲੇ ਪਿੰਡ ਕਿੱਲੀ ਚਹਿਲਾਂ ਵਿਖੇ ਕਾਂਗਰਸ ਦੀ ਰੈਲੀ ਵਿੱਚ ਵੱਖੋ–ਵੱਖਰੇ ਆਗੂਆਂ ਨੇ ਕੇਂਦਰ ਦੀ ਐੱਨਡੀਏ ਸਰਕਾਰ ਤੇ ਪੰਜਾਬ ਦੀ ਪਿਛਲੀ ਅਕਾਲੀ–ਭਾਜਪਾ ਸਰਕਾਰ ਉੱਤੇ ਸਿਆਸੀ ਹਮਲੇ ਕੀਤੇ। ਅੱਜ ਕਾਂਗਰਸ ਨੇ ਇੱਕ ਤਰ੍ਹਾਂ ਇਸ ਰੈਲੀ ਤੋਂ ਲੋਕ ਸਭਾ ਲਈ ਪੰਜਾਬ ਵਿੱਚ ਆਪਣੀ ਪ੍ਰਚਾਰ ਮੁਹਿੰਮ ਪੂਰੇ ਜ਼ੋਰ–ਸ਼ੋਰ ਨਾਲ ਸ਼ੁਰੂ ਕਰ ਦਿੱਤੀ।

 

ਕਾਂਗਰਸ ਦੇ ਕੁੱਲ ਹਿੰਦ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਬਹੁਤ ਵਧੀਆ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਰਹੀ ਹੈ। 

 

 

ਸ੍ਰੀ ਗਾਂਧੀ ਨੇ ਕਿਹਾ ਕਿ ਕੇਂਦਰ ਵਿੱਚ ਕਾਂਗਰਸ ਸਰਕਾਰ ਕਾਇਮ ਹੋਣ 'ਤੇ ਘੱਟੋ–ਘੱਟ ਰੋਜ਼ਗਾਰ ਗਰੰਟੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ 'ਚੋਂ ਗ਼ਰੀਬੀ ਦਾ ਖ਼ਾਤਮਾ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਦੌਰਾਨ ਸਿਰਫ਼ 15 ਅਮੀਰ ਉਦਯੋਗਪਤੀਆਂ ਦੇ ਸਾਢੇ ਤਿੰਨ ਲੱਖ ਕਰੋੜ ਰੁਪਏ ਮਾਫ਼ ਕੀਤੇ ਗਏ ਹਨ ਪਰ ਕਿਸਾਨਾਂ ਦਾ ਇੱਕ ਰੁਪਿਆ ਵੀ ਮਾਫ਼ ਨਹੀਂ ਕੀਤਾ ਗਿਆ।

 

 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੀ ਅਕਾਲੀ–ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਹੋਰ ਧਰਮ–ਗ੍ਰੰਥਾਂ ਦੀਆਂ 43 ਵਾਰ ਬੇਅਦਬੀਆਂ ਹੋਈਆਂ ਪਰ ਉਸ ਸਰਕਾਰ ਨੇ ਕੁਝ ਨਹੀਂ ਕੀਤਾ ਪਰ ਹੁਣ ਬੇਅਦਬੀ ਦੇ ਸਾਰੇ ਦੋਸ਼ੀਆਂ ਨੂੰ ਛੇਤੀ ਸਜ਼ਾਵਾਂ ਮਿਲਣਗੀਆਂ।

 

 

ਕੈਪਟਨ ਨੇ ਕਿਹਾ ਕਿ ਭਾਰਤ ਦੇ ਅਗਲੇ ਪ੍ਰਧਾਨ ਮੰਤਰੀ ਰਾਹੁਲ ਗਾਂਧੀ ਹੋਣਗੇੇ। ਉਨ੍ਹਾਂ ਕਿਹਾ ਕਿ ਛੋਟੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ 17 ਲੱਖ ਕਿਸਾਨ ਕਰਜ਼ੇ ਹੇਠਾਂ ਦੱਬੇ ਹੋਏ ਹਨ। ਉਨ੍ਹਾਂ ਵਿੱਚੋਂ 10 ਲੱਖ ਕਿਸਾਨਾਂ ਦੇ ਦੋ–ਦੋ ਲੱਖ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਕਰਜ਼ਾ–ਮੁਆਫ਼ੀ ਪ੍ਰੋਗਰਾਮ ਦੇ ਚੌਥੇ ਗੇੜ ਦੀ ਸ਼ੁਰੂਆਤ ਹੁਣ ਸ੍ਰੀ ਰਾਹੁਲ ਗਾਂਧੀ ਕਰਨਗੇ।

 

 

ਕੈਪਟਨ ਨੇ ਅੱਗੇ ਕਿਹਾ ਕਿ ਉਹ ਕਈ ਵਾਰ ਕਿਸਾਨਾਂ ਦੇ ਕਰਜ਼ਿਆਂ ਦਾ ਮੁੱਦਾ ਪ੍ਰਧਾਨ ਮੰਤਰੀ ਕੋਲ ਉਠਾ ਚੁੱਕੇ ਹਨ ਪਰ ਉਨ੍ਹਾਂ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦਾ ਅਨਾਜ ਵੀ ਛੇਤੀ ਕਿਤੇ ਖ਼ਰੀਦ ਨਹੀਂ ਰਹੀ। ਉਨ੍ਹਾਂ ਕਿਹਾ ਕਿ ਜੇ ਕੇਂਦਰ ਨੇ ਪੰਜਾਬ ਦਾ ਕਣਕ ਤੇ ਝੋਨਾ ਅਤੇ ਹੋਰ ਫ਼ਸਲਾਂ ਨਾ ਖ਼ਰੀਦੀਆਂ, ਤਾਂ ਪੰਜਾਬ ਸਾਡੇ ਕਿਸਾਨਾਂ ਦੀ ਫ਼ਸਲ ਖ਼ਰੀਦੇਗਾ ਤੇ ਲੋੜ ਪੈਣ ਉੱਤੇ ਸਾਰੀਆਂ ਫ਼ਸਲਾਂ ਵਿਦੇਸ਼ਾਂ ਨੂੰ ਬਰਾਮਦ ਵੀ ਕੀਤੀਆਂ ਜਾਣਗੀਆਂ।

 

 

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅੱਜ ਇੱਥੇ 12:10 ਵਜੇ ‘ਜੈ ਜਵਾਨ ਜੈ ਕਿਸਾਨ’ ਰੈਲੀ ਲਈ ਪੁੱਜੇ।

 

 

ਸ੍ਰੀ ਰਾਹੁਲ ਗਾਂਧੀ ਦੇ ਪੁੱਜਣ ਤੋਂ ਬਾਅਦ ਸਭ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਸੰਬੋਧਨ ਕੀਤਾ। ਉਨ੍ਹਾਂ ਸਭ ਤੋਂ ਪਹਿਲਾਂ ਪੰਜਾਬ ਦੇ ਅਮੀਰ ਵਿਰਸੇ ਤੇ ਪੰਜਾਬੀਆਂ ਦੀ ਬਹਾਦਰੀ ਦੀ ਗੱਲ ਕੀਤੀ ਤੇ ਫਿਰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀਆਂ ਨੇ ਪੰਜਾਬੀਆਂ, ਖ਼ਾਸ ਕਰ ਕੇ ਨੌਜਵਾਨਾਂ ਨੂੰ ਨਸ਼ਿਆਂ ਵੱਲ ਧੱਕਿਆ।

 

 

ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਉੱਤੇ ਨਿਸ਼ਾਨਾ ਵਿੰਨ੍ਹਦਿਆਂ ਸ੍ਰੀ ਜਾਖੜ ਨੇ ਕਿਹਾ ਕਿ ਕੌਮਾਂਤਰੀ ਸਰਹੱਦ ਉੱਤੇ ਜਾਣ–ਬੁੱਝ ਕੇ ਤਣਾਅ ਪੈਦਾ ਕੀਤਾ ਗਿਆ ਕਿ ਤਾਂ ਜੋ ਸਾਲ 2019 ਦੀਆਂ ਆਮ ਚੋਣਾਂ ਵਿੱਚ ਸਿਆਸੀ ਲਾਹਾ ਲਿਆ ਜਾ ਸਕੇ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਕਿਸੇ ਨੂੰ ਵੀ ਫ਼ੌਜਾਂ ਉੱਤੇ ਕਿਸੇ ਕਿਸਮ ਦਾ ਕੋਈ ਸ਼ੱਕ ਨਹੀਂ ਹੈ।

 

 

ਸ੍ਰੀ ਜਾਖੜ ਤੋਂ ਬਾਅਦ ਪੰਜਾਬ ਮਾਮਲਿਆਂ ਬਾਰੇ ਪਾਰਟੀ ਇੰਚਾਰਜ ਸ੍ਰੀਮਤੀ ਆਸ਼ਾ ਕੁਮਾਰੀ ਨੇ ਸੰਬੋਧਨ ਕੀਤਾ। ਉਨ੍ਹਾਂ ਵੀ ਕੇਂਦਰ ਦੀ ਐੱਨਡੀਏ ਸਰਕਾਰ ਤੇ ਪੰਜਾਬ ਦੀ ਪਿਛਲੀ ਅਕਾਲੀ–ਭਾਜਪਾ ਗੱਠਜੋੜ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ।

 

 

ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਆਸ਼ਾ ਕੁਮਾਰੀ, ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਤੇ ਸਾਰੇ ਪਾਰਟੀ ਵਿਧਾਇਕ ਤੇ ਐੱਮਪੀ ਮੌਜੂਦ ਹਨ।

ਮੋਗਾ ਰੈਲੀ: ਬੇਅਦਬੀ ਦੇ ਸਾਰੇ ਦੋੇਸ਼ੀਆਂ ਨੂੰ ਛੇਤੀ ਸਜ਼ਾਵਾਂ ਮਿਲਣਗੀਆਂ: ਕੈਪਟਨ

ਮੋਗਾ 'ਚ ਕਾਂਗਰਸ ਦੀ ਰੈਲੀ

ਕਾਂਗਰਸ ਦੀ ਮੋਗਾ ਰੈਲੀ

 

 

ਸ੍ਰੀ ਰਾਹੁਲ ਗਾਂਧੀ ਲਗਭਗ 11:00 ਵਜੇ ਸਾਹਨੇਵਾਲ ਹਵਾਈ ਅੱਡੇ ਉੱਤੇ ਪੁੱਜੇ ਸਨ। ਜਿੱਥੇ ਉਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲੇ ਤੇ ਉਨ੍ਹਾਂ ਵਿਚਾਲੇ ਸੰਖੇਪ ਗੱਲਬਾਤ ਹੋਈ। ਮੁੱਖ ਮੰਤਰੀ ਨੇ ਸ੍ਰੀ ਰਾਹੁਲ ਗਾਂਧੀ ਨੂੰ ਕਰਜ਼ਾ–ਮੁਆਫ਼ੀ ਦੇ ਚੌਥੇ ਗੇੜ ਬਾਰੇ ਜਾਣਕਾਰੀ ਦਿੱਤੀ।

ਸਾਹਨੇਵਾਲ ਦੇ ਹਵਾਈ ਅੱਡੇ ਉੱਤੇ ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਦਾ ਸੁਆਗਤ ਕੀਤਾ

 

 

ਪੰਜਾਬ ਤੋਂ ਬਾਅਦ ਉਹ ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਵੀ ਇੱਕ ਰੈਲੀ ਨੂੰ ਸੰਬੋਧਨ ਕਰਨਗੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rahul Gandhi in Moga Rally