ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪ੍ਰਧਾਨ ਮੰਤਰੀ ਬਣਨ ਲਈ ਰਾਹੁਲ ਢੁਕਵੇਂ ਉਮੀਦਵਾਰ: ਕੈਪਟਨ ਅਮਰਿੰਦਰ ਸਿੰਘ

ਪ੍ਰਧਾਨ ਮੰਤਰੀ ਬਣਨ ਲਈ ਰਾਹੁਲ ਢੁਕਵੇਂ ਉਮੀਦਵਾਰ: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਅਗਲੇ ਵਰ੍ਹੇ 2019 `ਚ ਹੋਣ ਵਾਲੀਆਂ ਆਮ ਚੋਣਾਂ ਲਈ ਪ੍ਰਧਾਨ ਮੰਤਰੀ ਦੇ ਅਹੁਦੇ ਵਾਸਤੇ ਰਾਹੁਲ ਗਾਂਧੀ ਵਿਰੋਧੀ ਧਿਰ ਦੇ ਸਾਂਝੇ ਗੱਠਜੋੜ ਲਈ ਬਿਲਕੁਲ ਸਹੀ ਉਮੀਦਵਾਰ ਸਿੱਧ ਹੋਣਗੇ।


ਕੈਪਟਨ ਨੇ ਕਿਹਾ ਕਿ ਰਾਹੁਲ ਹੁਣ ਦੇਸ਼ ਦੀ ਅਗਵਾਈ ਕਰਨ ਦੇ ਪੂਰੀ ਤਰ੍ਹਾਂ ਸਮਰੱਥ ਹਨ ਤੇ ਯਕੀਨੀ ਤੌਰ `ਤੇ ਸਫ਼ਲ ਪ੍ਰਧਾਨ ਮੰਤਰੀ ਸਿੱਧ ਹੋਣਗੇ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਹੁਣ ਸੰਸਦੀ ਚੋਣਾਂ ਵਾਸਤੇ ਗੱਠਜੋੜ ਦੀਆਂ ਸੰਭਾਵਨਾਵਾਂ `ਤੇ ਗ਼ੌਰ ਕਰ ਲੈਣਾ ਚਾਹੀਦਾ ਹੈ।


ਇੱਥੇ ਕਾਂਗਰਸ ਵਰਕਿੰਗ ਕਮੇਟੀ ਦੇ ਸੈਸ਼ਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹੁਣ ਵੱਧ ਤੋਂ ਵੱਧ ਵਿਰੋਧੀ ਪਾਰਟੀਆਂ ਨੂੰ ਇੱਕ ਮੰਚ `ਤੇ ਆ ਕੇ ਜੁੜ ਜਾਣਾ ਚਾਹੀਦਾ ਹੈ।


ਸੁਆਲਾਂ ਦੇ ਜੁਆਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਵੇਲੇ ਹਵਾ ਪੂਰੀ ਤਰ੍ਹਾਂ ਕਾਂਗਰਸ ਦੇ ਹੱਕ ਵਿੱਚ ਹੈ। ਉਨ੍ਹਾਂ ਕਿਹਾ ਕਿ ਜਿਵੇਂ ਕਾਂਗਰਸ ਪਾਰਟੀ ਨੇ ਗੁਰਦਾਸਪੁਰ ਤੇ ਸ਼ਾਹਕੋਟ ਜਿ਼ਮਨੀ ਚੋਣਾਂ `ਚ ਸ਼ਾਨਦਾਰ ਜਿੱਤ ਹਾਸਲ ਕੀਤੀ ਸੀ, ਤਿਵੇਂ ਹੀ ਅਗਲੇ ਵਰ੍ਹੇ ਦੀਆਂ ਸੰਸਦੀ ਚੋਣਾਂ `ਚ ਵੀ ਕਾਂਗਰਸ ਜ਼ਰੂਰ ਜਿੱਤੇਗੀ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rahul Gandhi is appropriate candidate for PM says Captain