ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਅਮਰਿੰਦਰ ਦਾ ਹਾਲਚਾਲ ਪੁੱਛਣ ਘਰ ਪੁੱਜੇ ਰਾਹੁਲ ਗਾਂਧੀ

1 / 2ਕੈਪਟਨ ਅਮਰਿੰਦਰ ਦਾ ਹਾਲਚਾਲ ਪੁੱਛਣ ਘਰ ਪੁੱਜੇ ਰਾਹੁਲ ਗਾਂਧੀ (ਫਾਈਲ ਫੋਟੋ)

2 / 2ਕੈਪਟਨ ਅਮਰਿੰਦਰ ਦਾ ਹਾਲਚਾਲ ਪੁੱਛਣ ਘਰ ਪੁੱਜੇ ਰਾਹੁਲ ਗਾਂਧੀ (ਫੋਟੋ ਕੇਸ਼ਵ ਸਿੰਘ)

PreviousNext

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅੱਜ ਸਵੇਰ ਮੋਹਾਲੀ, ਸੈਕਟਰ 78 ਦੇ ਸਪੋਰਟਸ ਕੰਪਲੈਕਸ ਵਿਖੇ ਮਹਾਤਮਾ ਗਾਂਧੀ ਦੇ 150ਵੇਂ ਸਾਲ ਦੀ ਯਾਦ ਵਿਚ ਕਰਵਾਏ ਸਮਾਗਮ ਚ ਸ਼ਾਮਲ ਹੋਏ ਜਦਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੀ ਖ਼ਰਾਬ ਸਿਹਤ ਦੇ ਚੱਲਦਿਆਂ ਅੱਜ ਦੇ ਇਸ ਸਮਾਗਮ ਵਿਚ ਸ਼ਾਮਲ ਨਾ ਹੋ ਸਕੇ।

 

ਸਮਾਗਮ ਦੀ ਸਮਾਪਤੀ ਮਗਰੋਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੂੰ ਮਿਲਣ ਲਈ ਚੰਡੀਗੜ੍ਹ ਵਿਖੇ ਉਨ੍ਹਾਂ ਦੀ ਰਿਹਾਇਸ਼ ਤੇ ਪੁੱਜੇ।

 

ਜਾਣਕਾਰੀ ਮੁਤਾਬਕ ਸਖਤ ਸੁਰੱਖਿਆ ਪ੍ਰਬੰਧਾਂ ਵਿਚਾਲੇ ਰਾਹੁਲ ਗਾਂਧੀ ਨੇ ਕੈਪਟਨ ਅਮਰਿੰਦਰ ਦੀ ਰਿਹਾਇਸ਼ ਤੇ ਜਾ ਕੇ ਉਨ੍ਹਾਂ ਦੀ ਸਿਹਤ ਸਬੰਧੀ ਗੱਲਬਾਤ ਕੀਤੀ ਤੇ ਉਨ੍ਹਾਂ ਦਾ ਹਾਲਚਾਲ ਪੁੱਛਿਆ। ਇਸ ਤੋਂ ਇਲਾਵਾ ਦੋਨਾਂ ਨੇ ਕਈ ਖਾਸ ਮੁੱਦਿਆਂ ਤੇ ਵੀ ਗੱਲਬਾਤ ਕੀਤੀ।

 

ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਪਿਛਲੇ ਕਾਫੀ ਦਿਨਾਂ ਤੋਂ ਖਰਾਬ ਸਿਹਤ ਨਾਲ ਜੂਝ ਰਹੇ ਹਨ। ਕੈਪਟਨ ਨੂੰ ਪਿਛਲੇ ਕਈ ਦਿਨ ਪਹਿਲਾਂ ਪੀਜੀਆਈ ਵਿਖੇ ਇਲਾਜ ਲਈ ਭਰਤੀ ਵੀ ਕਰਵਾਇਆ ਗਿਆ ਸੀ। ਜਿਸ ਤੋਂ ਅਗਲੇ ਦਿਨ ਉਨ੍ਹਾਂ ਨੂੰ ਪੀਜੀਆਈ ਤੋਂ ਛੁੱਟੀ ਦੇ ਦਿੱਤੀ ਗਈ ਸੀ। 

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rahul Gandhi reached home to get Captain Amarinder Singhs home