ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੇਂਦਰ ਚਲਾਵੇ ਨਵੀਂ ਦਿੱਲੀ–ਅੰਮ੍ਰਿਤਸਰ ਪ੍ਰਕਾਸ਼ ਪੁਰਬ ਐਕਸਪ੍ਰੈਸ ਰੇਲ: ਕੈਪਟਨ

ਕੇਂਦਰ ਚਲਾਵੇ ਨਵੀਂ ਦਿੱਲੀ–ਅੰਮ੍ਰਿਤਸਰ ਪ੍ਰਕਾਸ਼ ਪੁਰਬ ਐਕਸਪ੍ਰੈਸ ਰੇਲ: ਕੈਪਟਨ

ਕੌਮੀ ਰਾਜਧਾਨੀ ਤੋਂ ਸੁਲਤਾਨਪੁਰ ਲੋਧੀ ਤੱਕ ਹਫ਼ਤੇ ਵਿੱਚ ਤਿੰਨ ਦਿਨ ਵਿਸ਼ੇਸ਼ ਰੇਲ ਗੱਡੀ ਚਲਾਉਣ ਦੀ ਵੀ ਮੰਗ ਉਠਾਈ


ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰੀ ਰੇਲਵੇ ਮੰਤਰੀ ਪੀਯੂਸ਼ ਗੋਇਲ ਨਾਲ ਗੱਲ ਕਰਕੇ ਨਵੀਂ ਦਿੱਲੀ ਤੋਂ ਅੰਮ੍ਰਿਤਸਰ ਵਾਇਆ ਸੁਲਤਾਨਪੁਰ ਲੋਧੀ ਤੱਕ ਪ੍ਰਕਾਸ਼ ਪੁਰਬ ਐਕਸਪ੍ਰੈਸ ਨਾਂ ਦੀ ਐਕਸਪ੍ਰੈਸ ਰੇਲ ਸੇਵਾ ਸਥਾਈ ਤੌਰ 'ਤੇ ਸ਼ੁਰੂ ਕਰਨ ਬਾਰੇ ਸੂਬੇ ਦੀ ਮੰਗ ਦੀ ਪੈਰਵੀ ਕੀਤੀ ਤਾਂ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਾਲ ਭਰ ਚੱਲਣ ਵਾਲੇ ਸਮਾਰੋਹਾਂ ਦੌਰਾਨ ਨਤਮਸਤਕ ਹੋਣ ਲਈ ਆਉਣ ਵਾਲੀਆਂ ਸੰਗਤਾਂ ਨੂੰ ਸਹੂਲਤ ਮੁਹੱਈਆ ਹੋ ਸਕੇ

 


ਮੁੱਖ ਮੰਤਰੀ ਨੇ ਇਕ ਅਕਤੂਬਰ ਤੋਂ 30 ਨਵੰਬਰ, 2019 ਦੇ ਸਮੇਂ ਦੌਰਾਨ ਸੁਲਤਾਨਪੁਰ ਲੋਧੀ ਤੋਂ ਨਵੀਂ ਦਿੱਲੀ ਦਰਮਿਆਨ ਹਫ਼ਤੇ ਵਿੱਚ ਤਿੰਨ ਦਿਨ ਵਿਸ਼ੇਸ਼ ਰੇਲ ਸੇਵਾ ਸ਼ੁਰੂ ਕਰਨ 'ਤੇ ਵੀ ਜ਼ੋਰ ਦਿੱਤਾ ਤਾਂ ਕਿ ਸੰਗਤਾਂ ਦੇ ਸਫਰ ਲਈ ਸੁਖਾਲੇ ਤੇ ਸਿੱਧੇ ਸੰਪਰਕ ਨੂੰ ਯਕੀਨੀ ਬਣਾਇਆ ਜਾ ਸਕੇ ਉਨ੍ਹਾਂ ਇਤਿਹਾਸਕ ਸਮਾਗਮਾਂ ਦੇ ਮੱਦੇਨਜ਼ਰ ਪਵਿੱਤਰ ਨਗਰ ਦੀ ਅਹਿਮੀਅਤ ਨੂੰ ਮੁੱਖ ਰੱਖਦਿਆਂ ਸੁਲਤਾਨਪੁਰ ਲੋਧੀ ਦੇ ਮੌਜੂਦਾ ਰੇਲਵੇ ਸਟੇਸ਼ਨ ਨੂੰ ਵੀ ਅਪਗ੍ਰੇਡ ਕਰਨ ਦੀ ਮੰਗ ਕੀਤੀ

 

 

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨਾਲ ਸਬੰਧਤ ਇਸ ਸਮਾਗਮ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਇਤਿਹਾਸਕ ਮੌਕੇ ਨੂੰ ਯਾਦਗਾਰੀ ਬਣਾਉਣ ਲਈ ਵੱਖ-ਵੱਖ ਪ੍ਰੋਗਰਾਮਾਂ ਤੇ ਪ੍ਰਾਜੈਕਟਾਂ ਦੀ ਰੂਪ-ਰੇਖਾ ਉਲੀਕਣ ਅਤੇ ਲਾਗੂ ਕਰਨ ਲਈ ਸੂਬਾ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ

 

 

ਉਨ੍ਹਾਂ ਇਹ ਵੀ ਦੱਸਿਆ ਕਿ ਭਾਰਤ ਸਰਕਾਰ ਨੇ ਵੀ ਇਸ ਸਮਾਗਮ ਨੂੰ ਮਨਾਉਣ ਲਈ ਕੌਮੀ ਪੱਧਰ 'ਤੇ ਕਮੇਟੀ ਕਾਇਮ ਕੀਤੀ ਹੈ ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਸੂਬੇ ਵੱਲੋਂ ਸੰਗਤ ਲਈ ਮੰਗੀਆਂ ਗਈਆਂ ਸੇਵਾਵਾਂ ਅਤੇ ਸਹੂਲਤਾਂ ਨੂੰ ਛੇਤੀ ਤੋਂ ਛੇਤੀ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਆਪਣੇ ਮੰਤਰਾਲੇ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਜਾਣ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rail Ministry should run Delhi Amritsar Parkash Purb Express Captain