ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ 'ਚ ਮੀਂਹ ਤੇ ਗੜਿਆਂ ਨੇ ਫਸਲਾਂ ਝੰਬੀਆਂ

ਪੰਜਾਬ ਦੇ ਲਗਭਗ ਸਾਰੇ ਜ਼ਿਲ੍ਹਿਆਂ 'ਚ ਵੀਰਵਾਰ ਰਾਤ ਤੋਂ ਹੀ ਤੇਜ਼ ਮੀਂਹ ਪੈ ਰਿਹਾ ਹੈ ਅਤੇ ਕਿਤੇ-ਕਿਤੇ ਗੜੇਮਾਰੀ ਵੀ ਹੋਈ ਹੈ। ਸ਼ੁੱਕਰਵਾਰ ਨੂੰ ਪੂਰਾ ਦਿਨ ਆਸਮਾਨ 'ਚ ਬੱਦਲ ਛਾਏ ਰਹੇ ਅਤੇ ਰੁੱਕ-ਰੁੱਕ ਕੇ ਮੀਂਹ ਪੈਂਦਾ ਰਿਹਾ। ਸ਼ੁੱਕਰਵਾਰ ਰਾਤ ਨੂੰ ਮੀਂਹ ਦੀ ਝੜੀ ਸ਼ੁਰੂ ਹੋਈ, ਜੋ ਸਨਿੱਚਰਵਾਰ ਸਵੇਰ ਤਕ ਜਾਰੀ ਰਹੀ।

 


 

ਮੀਂਹ ਪੈਣ ਕਾਰਨ ਤਾਪਮਾਨ 'ਚ ਗਿਰਾਵਟ ਆ ਗਈ ਹੈ ਤੇ ਠੰਢ ਵੱਧ ਗਈ ਹੈ। ਮੀਂਹ ਦੌਰਾਨ 20 ਤੋਂ 30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲੀਆਂ ਹਨ। ਇਨ੍ਹਾਂ ਤੇਜ਼ ਹਵਾਵਾਂ ਕਾਰਨ ਬਹੁਤ ਸਾਰੇ ਕਿਸਾਨਾਂ ਦੀ ਕਣਕ ਦੀ ਫਸਲ ਖੇਤਾਂ ਵਿੱਚ ਵਿੱਛ ਗਈ ਹੈ। ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਖ਼ਰਾਬ ਮੌਸਮ ਦੌਰਾਨ ਕਣਕ ਨੂੰ ਪਾਣੀ ਨਾ ਲਗਾਉਣ।
 

ਕਣਕ ਦੀ ਫ਼ਸਲ ਪੱਕਣ ਕਿਨਾਰੇ ਹੋਣ ਕਾਰਨ ਮੌਸਮ ਦੀ ਖ਼ਰਾਬੀ ਕਰਕੇ ਤੇਲਾ ਅਤੇ ਹੋਰ ਬਿਮਾਰੀਆਂ ਪੈਣ ਦਾ ਡਰ ਹੈ, ਜਿਸ ਦੇ ਚੱਲਦਿਆਂ ਕਿਸਾਨ ਚਿੰਤਾ 'ਚ ਹਨ। ਇਸ ਮੀਂਹ ਨਾਲ ਵੱਟਾਂ 'ਚ ਪਏ ਆਲੂਆਂ ਨੂੰ ਭਾਰੀ ਨੁਕਸਾਨ ਪਹੁੰਚਣ ਦਾ ਖ਼ਦਸਾ ਪ੍ਰਗਟਾਇਆ ਜਾ ਰਿਹਾ ਹੈ। ਮੀਂਹ ਨੇ ਜਿੱਥੇ ਆਲੂਆਂ ਦੀ ਪੁਟਾਈ ਨੂੰ ਇੱਕ ਦਮ ਰੋਕ ਦਿੱਤਾ ਹੈ, ਉੇੱਥੇ ਨਾਲ ਹੀ ਇਸ ਦੀ ਕੁਆਲਟੀ 'ਤੇ ਵੀ ਫਰਕ ਪੈਣ ਦੀ ਸੰਭਾਵਣਾ ਬਣਾ ਦਿੱਤੀ ਹੈ।

 


 

ਸਬਜ਼ੀ ਦੀ ਖੇਤੀ ਕਰਨ ਵਾਲੇ ਕਿਸਾਨਾਂ ਦਾ ਕਹਿਣਾ ਹੈ ਕਿ ਮੀਂਹ ਨਾਲ ਉਨ੍ਹਾਂ ਦੀਆਂ ਫ਼ਸਲਾਂ ਖ਼ਰਾਬ ਹੋ ਰਹੀਆਂ ਹਨ। ਘੱਟ ਜ਼ਮੀਨਾਂ ਵਾਲੇ ਕਿਸਾਨ, ਜੋ ਸਬਜ਼ੀ ਬੀਜ ਕੇ ਆਪਣਾ ਗੁਜ਼ਾਰਾ ਕਰਦੇ ਹਨ, ਉਨ੍ਹਾਂ ਨੂੰ ਇਹ ਮੀਂਹ ਕਾਫ਼ੀ ਨੁਕਸਾਨ ਕਰ ਰਿਹਾ ਹੈ।
 

ਮੌਸਮ 'ਚ ਆਏ ਬਦਲਾਅ ਕਾਰਨ ਲੋਕਾਂ ਨੂੰ ਮੁੜ ਗਰਮ ਕੱਪੜੇ ਪਾਉਣੇ ਪੈ ਰਹੇ ਹਨ। ਹਫ਼ਤਾ ਭਰ ਮੌਸਮ ਸਾਫ਼ ਰਹਿਣ 'ਤੇ ਤਾਪਮਾਨ ਵਧਣ ਕਾਰਨ ਲੋਕਾਂ ਨੇ ਗਰਮ ਕੱਪੜੇ ਪਾਉਣੇ ਛੱਡ ਦਿੱਤੇ ਸਨ ਪਰ ਵੀਰਵਾਰ ਰਾਤ ਨੂੰ ਹੋਈ ਬਾਰਿਸ਼ ਨੇ ਲੋਕਾਂ ਨੂੰ ਮੁੜ ਗਰਮ ਕੱਪੜੇ ਪਾਉਣ ਲਈ ਮਜਬੂਰ ਕਰ ਦਿੱਤਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rain damaged wheat and vegetables crop many districts of Punjab