ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਚੰਡੀਗੜ੍ਹ ਸਣੇ ਗੁਆਂਢੀ ਸੂਬਿਆਂ 'ਚ ਮੀਂਹ ਪੈਣ ਕਾਰਨ ਜਨਜੀਵਨ ਪ੍ਰਭਾਵਿਤ, ਕਿਸਾਨਾਂ ਚਿੰਤਤ

FILE PHOTO

ਚੰਡੀਗੜ੍ਹ ਸਣੇ ਗੁਆਂਢੀ ਸੂਬਿਆਂ 'ਚ ਸਵੇਰ ਤੋਂ ਰੁਕ ਰੁਕ ਕੇ ਪੈ ਰਹੇ ਹਲਕੇ ਮੀਂਹ ਕਾਰਨ ਅਤੇ ਸ਼ਾਮ ਨੂੰ ਅਚਾਨਕ ਤੇਜ਼ ਹਨੇਰੀ ਤੇ ਭਾਰੀ ਮੀਂਹ ਕਾਰਨ ਜਨਜੀਵਨ ਪੂਰੀ ਤਰ੍ਹਾਂ ਪ੍ਰਭਾਵਤ ਹੋਇਆ ਹੈ। ਇਸ ਦੇ ਨਾਲ ਹੀ ਕਿਸਾਨਾਂ ਵੱਲੋਂ ਕਣਕ ਦੇ ਹੋ ਰਹੇ ਨੁਕਸਾਨ ਨਾਲ ਕਿਸਾਨਾਂ ਵਿੱਚ ਭਾਰੀ ਚਿੰਤਾ ਦਿਖਾਈ ਦੇ ਰਹੀ ਹੈ। ਪੈ ਰਹੇ ਮੀਂਹ ਨਾਲ ਅਤੇ ਪਹਾੜੀਆਂ ਇਲਾਕਿਆਂ ਵਿੱਚ ਤਾਜ਼ਾ ਬਰਫਬਾਰੀ ਨੇ ਵੀ ਠੰਢ ਵਿੱਚ ਹੋਰ ਵਾਧਾ ਕੀਤਾ ਹੈ। 

 

 

 

ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨਾਂ ਵਿੱਚ ਭਾਰੀ ਮੀਂਹ ਪੈਣ ਦੀਆਂ ਖ਼ਬਰਾਂ ਕਾਰਨ ਕਿਸਾਨ ਦੇ ਮਨਾਂ ਵਿੱਚ ਫਸਲਾਂ ਨੂੰ ਲੈ ਕੇ ਡਰ ਪੈਦਾ ਹੋ ਗਿਆ ਹੈ। 

 

ਉਧਰ ਫਲਾਂ ਅਤੇ ਸਬਜ਼ੀਆਂ ਦੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਵੀ ਮੀਂਹ ਅਤੇ ਤੇਜ਼ ਹਵਾਵਾਂ ਨੇ ਚਿੰਤਾ 'ਚ ਪਾ ਦਿੱਤਾ ਹੈ ਕਿਉਂਕਿ ਸਬਜ਼ੀਆਂ ਦੇ ਖ਼ਰਾਬ ਹੋਣ ਨਾਲ ਕਿਸਾਨਾਂ ਨੂੰ ਲੱਖਾਂ ਰੁਪਏ ਦਾ ਨੁਕਸਾਨ ਝਲਣਾ ਪਵੇਗਾ। ਸੂਬਾਈ ਕਿਸਾਨਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੂੰ ਇਸ ਕੁਦਰਤੀ ਆਫਤ ਕਰਕੇ ਮੁਆਵਜ਼ੇ ਦਾ ਐਲਾਨ ਕਰਨਾ ਚਾਹੀਦਾ ਹੈ।

 

ਦੱਸਣਯੋਗ ਹੈ ਕਿ ਵੀਰਵਾਰ ਤੋਂ ਸੂਬੇ 'ਚ ਮੀਂਹ ਦੇ ਨਾਲ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਲਗਾਤਾਰ ਪੈ ਰਹੇ ਮੀਂਹ ਨਾਲ ਕਿਸਾਨਾਂ ਦੀ ਪੱਕੀ ਖੜ੍ਹੀ ਕਣਕ ਨੂੰ ਬਿਛਾ ਦਿੱਤਾ ਸੀ। ਇਸ ਤਰ੍ਹਾਂ ਕਿਸਾਨਾਂ ਵੱਲੋਂ ਖੇਤਾਂ 'ਚ ਲਾਈਆਂ ਸਬਜ਼ੀਆਂ ਖ਼ਰਾਬ ਹੋਣ ਨਾਲ ਉਨ੍ਹਾਂ ਨੂੰ ਲੱਖਾਂ ਦਾ ਨੁਕਸਾਨ ਝੱਲਣਾ ਪਿਆ।  ਕਿਸਾਨਾਂ ਦਾ ਕਹਿਣਾ ਹੈ ਕਿ ਮੀਂਹ ਨਾਲ ਹਜ਼ਾਰਾਂ ਏਕੜ ਕਣਕ ਦੀ ਫਸਲ ਤਬਾਹ ਹੋ ਗਈ ਹੈ।

.....

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rains affect lives farmers worried