ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਨਵਜੋਤ ਸਿੰਘ ਸਿੱਧੂ ਨੂੰ ਮਿਲੇ ਰਾਜ ਕੁਮਾਰ ਵੇਰਕਾ

​​​​​​​ਨਵਜੋਤ ਸਿੰਘ ਸਿੱਧੂ ਨੂੰ ਮਿਲੇ ਰਾਜ ਕੁਮਾਰ ਵੇਰਕਾ

ਤਸਵੀਰ: ਸਮੀਰ ਸਹਿਗਲ, ਹਿੰਦੁਸਤਾਨ ਟਾਈਮਜ਼

 

ਅੰਮ੍ਰਿਤਸਰ ਤੋਂ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਰਾਜ ਕੁਮਾਰ ਵੇਰਕਾ ਅੱਜ ਨਵਜੋਤ ਸਿੰਘ ਸਿੱਧੂ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਪੁੱਜੇ। ਵੀਹ ਕੁ ਮਿੰਟਾਂ ਦੀ ਮੁਲਾਕਾਤ ਤੋਂ ਬਾਅਦ ਬਾਹਰ ਨਿੱਕਲੇ ਡਾ. ਵੇਰਕਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਹ ਉਨ੍ਹਾਂ ਦੀ ਨਿਜੀ ਮੁਲਾਕਾਤ ਸੀ।

 

 

ਡਾ. ਵੇਰਕਾ ਨੇ ਦੱਸਿਆ ਕਿ ਉਨ੍ਹਾਂ ਨੇ ਮਿਲ ਕੇ ਕਾਂਗਰਸ ਪਾਰਟੀ ਅਤੇ ਸ਼ਹਿਰ ਦੀ ਬਿਹਤਰੀ ਬਾਰੇ ਵਿਚਾਰ–ਵਟਾਂਦਰਾ ਕੀਤਾ।

 

 

ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਦਾ ਉਨ੍ਹਾਂ ਦੀ ਇਸ ਮੁਲਾਕਾਤ ਨਾਲ ਕੋਈ ਸਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਸ੍ਰੀ ਸਿੱਧੂ ਕਿਸੇ ਵੀ ਤਰ੍ਹਾਂ ਕਾਂਗਰਸ ਪਾਰਟੀ ਤੋਂ ਨਾਰਾਜ਼ ਨਹੀਂ ਹਨ।

 

 

ਉਨ੍ਹਾਂ ਕਿਹਾ ਕਿ ਲੋਕ ਵੱਡੀ ਗਿਣਤੀ ਵਿੱਚ ਸ੍ਰੀ ਸਿੱਧੂ ਨੂੰ ਮਿਲਣ ਲਈ ਆ ਰਹੇ ਹਨ।

 

 

ਡਾ. ਵੇਰਕਾ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਦੇ ਨੇਤਾ ਹਨ ਤੇ ਉਨ੍ਹਾਂ ਨੂੰ ਕੋਈ ਵੀ ਚੁਣੌਤੀ ਨਹੀਂ ਦੇ ਸਕਦਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Raj Kumar Verka meets Navjot Singh Sidhu