ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ `ਚ ਰਾਜੀਵ ਗਾਂਧੀ ਦੇ ਨਾਂ `ਤੇ ਕੀਤਾ ਕਾਲਾ ਰੰਗ

ਪੰਜਾਬ ਯੂਨੀਵਰਸਿਟੀ `ਚ ਰਾਜੀਵ ਗਾਂਧੀ ਦੇ ਨਾਂ `ਤੇ ਕੀਤਾ ਕਾਲਾ ਰੰਗ। ਫੋਟੋ : ਅਨਿਲ ਦਿਆਲ, ਹਿੰਦੁਸਤਾਨ ਟਾਈਮਜ਼

ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤਾਂ ਤੇ ਨਾਮਾਂ `ਤੇ ਕਾਲਾ ਰੰਗ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪਿਛਲੇ ਦਿਨੀਂ ਲੁਧਿਆਣਾ, ਦਿੱਲੀ `ਚ ਵਾਪਰੀਆਂ ਘਟਨਾਵਾਂ ਤੋਂ ਬਾਅਦ ਅੱਜ ਚੰਡੀਗੜ੍ਹ `ਚ ਵੀ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ। 


ਪੰਜਾਬ ਯੂਨੀਵਰਸਿਟੀ ਚੰਡੀਗੜ੍ਹ `ਚ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਨਾਮ `ਤੇ ਕਾਲਾ ਰੰਗ ਕੀਤਾ ਗਿਆ। ਯੂਨੀਵਰਸਿਟੀ `ਚ ਰਾਜੀਵ ਗਾਂਧੀ ਕਾਲਜ ਭਵਨ ਦੇ ਲੱਗੇ ਬੋਰਡ `ਤੇ ਬੁੱਧਵਾਰ ਤੇ ਵੀਰਵਾਰ ਦੀ ਰਾਤ ਨੂੰ ਕਾਲਾ ਰੰਗ ਕਰ ਦਿੱਤਾ। ਇਸ ਸਬੰਧੀ ਯੂਨੀਵਰਸਿਟੀ ਦੇ ਮੁੱਖ ਸੁਰੱਖਿਆ ਅਫਸਰ ਅਸ਼ਵਨੀ ਕੌਲ ਨੇ ਕਿਹਾ ਕਿ ਮੈਂ ਇਸ ਘਟਨਾ ਦੀ ਨਿਖੇਧੀ ਕਰਦਾ ਹਾਂ, ਇਸ ਸਬੰਧੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੋ ਵੀ ਇਸ ਘਟਨਾ ਦਾ ਦੋਸ਼ੀ ਹੋਵੇਗਾ ਉਸ `ਤੇ ਸਖਤ ਕਾਰਵਾਈ ਕੀਤੀ ਜਾਵੇਗੀ।


ਜਿ਼ਕਰਯੋਗ ਹੈ ਕਿ ਇਹ ਘਟਨਾ ਉਸ ਸਮੇਂ ਵਾਪਰੀ ਹੈ ਜਦੋਂ ਪੰਜਾਬ ਦੀ ਕਾਂਗਰਸ ਸਰਕਾਰ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਵੀਰਵਾਰ ਨੂੰ 34ਵੇਂ ਨੋਰਥ ਜ਼ੋਨਲ ਯੂਥ ਫੈਸਟੀਵਲ ਦਾ ਉਦਘਾਟਨ ਕਰਨ ਲਈ ਯੂਨੀਵਰਸਿਟੀ ਪਹੁੰਚਣਾ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rajiv Gandhi name has been painted black with spray paint at the signboard for Rajiv Gandhi College Bhawan at Panjab University