ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਾਜੋਆਣਾ ਨੂੰ ਮਾਫ਼ੀ ਬਾਰੇ ਰਾਜਨਾਥ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਦਿਵਾਇਆ ਭਰੋਸਾ

ਰਾਜੋਆਣਾ ਨੂੰ ਮਾਫ਼ੀ ਬਾਰੇ ਰਾਜਨਾਥ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਦਿਵਾਇਆ ਭਰੋਸਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਕੇਂਦਰ ਸਰਕਾਰ ਨੂੰ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ ਕਰਨ ਬਾਰੇ ਸ਼੍ਰੋਮਣੀ ਕਮੇਟੀ ਦੀ ਅਪੀਲ ਦਾ ਛੇਤੀ ਨਿਬੇੜਾ ਕਰਨ ਲਈ ਕਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇਦਾਰ ਗੋਬਿੰਦ ਸਿੰਘ ਲੋਂਗੋਵਾਲ ਦੀ ਅਗਵਾਈ ਹੇਠ ਸਿੱਖ ਮੈਂਬਰਾਂ ਦੇ ਉੱਚ ਪੱਧਰੀ ਵਫ਼ਦ ਨੇ ਅੱਜ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ।


ਗ੍ਰਹਿ ਮੰਤਰੀ ਨੂੰ ਮਿਲੇ ਵਫ਼ਦ ਵਿੱਚ ਜੱਥੇਦਾਰ ਲੌਂਗੋਵਾਲ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ, ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸੰਸਦ ਮੈਂਬਰ ਬਲਵਿੰਦਰ ਸਿੰਘ ਭੂੰਦੜ, ਸਾਬਕਾ ਸੰਸਦ ਮੈਂਬਰ ਤਰਲੋਚਨ ਸਿੰਘ ਤੇ ਰਣਜੀਤ ਸਿੰਘ ਬ੍ਰਹਮਪੁਰਾ ਸ਼ਾਮਲ ਸਨ।


ਗ੍ਰਹਿ ਹਮੰਤਰੀ ਨਾਲ ਮੁਲਾਕਾਤ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਗ੍ਰਹਿ ਮੰਤਰੀ ਨਾਲ ਵਫ਼ਦ ਦੀ ਮੁਲਾਕਾਤ ਸਦਭਾਵਨਾ ਵਾਲੇ ਮਾਹੌਲ `ਚ ਹੋਈ ਹੈ। ਸ੍ਰੀ ਰਾਜਨਾਥ ਸਿੰਘ ਨੇ ਉਨ੍ਹਾਂ ਦੀ ਸਾਰੀ ਗੱਲਬਾਤ ਬਹੁਤ ਗੰਭੀਰਤਾ ਨਾਲ ਸੁਣੀ ਤੇ ਪੂਰਾ ਭਰੋਸਾ ਦਿਵਾਇਆ ਕਿ ਉਹ ਪੂਰੀ ਸੁਹਿਰਦਤਾ ਨਾਲ ਰਾਸ਼ਟਰਪਤੀ ਕੋਲ ਰਾਜੋਆਣਾ ਦੀ ਫਾਂਸੀ ਦਾ ਮਾਮਲਾ ਉਠਾਉਣਗੇ ਤੇ ਹਰ ਸੰਭਵ ਸਹਾਇਤਾ ਵੀ ਕਰਨਗੇ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rajnath assures SGPC over Rajoana issue