ਅਗਲੀ ਕਹਾਣੀ

ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ ਦਾ ਕੰਮ ਜ਼ੋਰਾਂ ’ਤੇ: ਰਾਣਾ ਸੋਢੀ

----ਸਰਕਾਰੀ ਕਾਲਜ ਟਾਂਡਾ ’ਚ ਬਲਾਕ ਪੱਧਰੀ ਸਟੇਡੀਅਮ ਦਾ ਰੱਖਿਆ ਨੀਂਹ ਪੱਥਰ----

 

ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਟਿਆਲਾ ਵਿਖੇ ਅਤਿ-ਆਧੁਨਿਕ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਰਸ ਯੂਨੀਵਰਸਿਟੀ ਸਥਾਪਿਤ ਕੀਤੀ ਜਾ ਰਹੀ ਹੈ, ਜਿਸਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਜਲਦ ਹੀ ਪਹਿਲੇ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਕਰ ਦਿੱਤੀ ਜਾਵੇਗੀ

 

ਉਹ ਅੱਜ ਗਿਆਨੀ ਕਰਤਾਰ ਸਿੰਘ ਮੈਮੋਰੀਅਲ ਸਰਕਾਰੀ ਕਾਲਜ ਟਾਂਡਾ ਉੜਮੁੜ ਵਿਖੇ 1 ਕਰੋੜ 56 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬਲਾਕ ਪੱਧਰੀ ਸਟੇਡੀਅਮ ਦਾ ਨੀਂਹ ਪੱਥਰ ਰੱਖਣ ਲਈ ਪਹੁੰਚੇ ਹੋਏ ਸਨ ਇਸ ਮੌਕੇ ਉਨ੍ਹਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਜੀ ਦੇ ਰਾਜਨੀਤਕ ਸਲਾਹਕਾਰ ਅਤੇ ਸਥਾਨਕ ਹਲਕਾ ਵਿਧਾਇਕ ਸ੍ਰੀ ਸੰਗਤ ਸਿੰਘ ਗਿਲਜੀਆਂ ਵੀ ਮੌਜੂਦ ਸਨ

 

ਖੇਡਾਂ, ਯੁਵਕ ਸੇਵਾਵਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਨੀਂਹ ਪੱਥਰ ਸਮਾਰੋਹ ਦੌਰਾਨ ਜੁੜੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਦਾ ਉਤਸ਼ਾਹ ਵਧਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।

 

ਉਨ੍ਹਾਂ ਕਿਹਾ ਕਿ 100 ਏਕੜ ਵਿੱਚ ਬਣ ਰਹੀ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਰਸ ਯੂਨੀਵਰਸਿਟੀ ਸਪੋਰਟਸ ਸਾਇੰਸ, ਸਪੋਰਟਸ ਤਕਨਾਲੋਜੀ, ਸਪੋਰਟਸ ਪ੍ਰਬੰਧਨ ਅਤੇ ਸਪੋਰਟਸ ਕੋਚਿੰਗ ਦੇ ਖੇਤਰਾਂ ਵਿਚ ਸਿੱੱਖਿਆ ਨੂੰ ਬੜਾਵਾ ਦੇਵੇਗੀ। ਉਨ੍ਹਾਂ ਐਲਾਨ ਕਰਦਿਆਂ ਕਿਹਾ ਕਿ ਟਾਂਡਾ ਦੇ ਬਲਾਕ ਪੱਧਰੀ ਇਸ ਸਟੇਡੀਅਮ ਤੋਂ ਇਲਾਵਾ ਦੋ ਏਕੜ ਜ਼ਮੀਨ ਦੀ ਉਪਲਬੱਧਤਾਤੇ ਇਥੇ ਪੰਜਾਬ ਸਰਕਾਰ ਵਲੋਂ 7 ਕਰੋੜ ਰੁਪਏ ਦੀ ਲਾਗਤ ਨਾਲ ਇਨਡੋਰ ਜਿਮਨਾਸਟਿਕ ਸਟੇਡੀਅਮ ਬਣਾ ਕੇ ਦਿੱਤਾ ਜਾਵੇਗਾ

 

ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਅੰਦਰ ਉਤਸ਼ਾਹ ਭਰਨ ਲਈ ਨੌਕਰੀਆਂ ਵਿਚ 3 ਫੀਸਦੀ ਰਾਖਵਾਂਕਰਨ ਦੀ ਸਹੂਲਤ ਵੀ ਦਿੱਤੀ ਜਾ ਰਹੀ ਹੈ ਅਤੇ ਸਰਕਾਰ ਵਲੋਂ 125 ਨੌਜਵਾਨਾਂ ਨੂੰ ਸਿਪਾਹੀ ਤੋਂ ਲੈ ਕੇ ਡੀ.ਐਸ.ਪੀ ਰੈਂਕ ਤੱਕ ਭਰਤੀ ਕੀਤਾ ਗਿਆ ਹੈ।

 

ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਪੱਧਰਤੇ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਵੀ ਸਰਕਾਰ ਵਲੋਂ ਇਸ ਸਾਲ 21 ਕਰੋੜ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ ਹੈ, ਜਿਸ ਵਿਚ ਸੋਨੇ ਦਾ ਤਮਗਾ ਹਾਸਲ ਕਰਨ ਵਾਲੇ ਖਿਡਾਰੀ ਨੂੰ ਇਕ ਕਰੋੜ ਰੁਪਏ, ਚਾਂਦੀ ਦਾ ਤਮਗਾ ਹਾਸਲ ਕਰਨ ਵਾਲੇ ਖਿਡਾਰੀ ਨੂੰ 75 ਲੱਖ ਰੁਪਏ ਅਤੇ ਕਾਂਸੇ ਦਾ ਤਮਗਾ ਜੇਤੂ ਖਿਡਾਰੀ ਨੂੰ 50 ਲੱਖ ਰੁਪਏ ਤੱਕ ਸੌਂਪੇ ਗਏ ਹਨ। ਉਨ੍ਹਾਂ ਖੁਦ ਖੇਡਾਂ ਵਿਚ ਮਾਰੀਆਂ ਮੱਲਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਖਿਡਾਰੀ ਹੋਣ ਦੇ ਨਾਤੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ

 

ਨੌਜਵਾਨਾਂ ਨੂੰ ਨਸ਼ੇ ਵਰਗੀਆਂ ਬੁਰਾਈਆਂ ਤੋਂ ਦੂਰ ਰਹਿਣ ਦੀ ਅਪੀਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਚੰਗੀ ਖੁਰਾਕ, ਚੰਗੀ ਸਿਹਤ ਅਤੇ ਚੰਗਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਲੋਂਮਿਸ਼ਨ ਤੰਦਰੁਸਤ ਪੰਜਾਬਸ਼ੁਰੂ ਕੀਤਾ ਗਿਆ ਹੈ।

 

ਉਨ੍ਹਾਂ ਕਿਹਾ ਕਿ ਨੌਜਵਾਨ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਮੱਲਾਂ ਮਾਰਨ, ਕਿਉਂਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਲਈ ਇਕ ਉਸਾਰੂ ਮਾਹੌਰ ਸਿਰਜਿਆ ਗਿਆ ਹੈ। ਉਨ੍ਹਾਂ ਸਮਾਰੋਹ ਤੋਂ ਪਹਿਲਾਂ ਗਿਆਨੀ ਕਰਤਾਰ ਸਿੰਘ ਦੇ ਬੁੱਤਤੇ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ

 

ਮੁੱਖ ਮੰਤਰੀ ਦੇ ਰਾਜਨੀਤਕ ਸਲਾਹਕਾਰ ਅਤੇ ਸਥਾਨਕ ਐਮ.ਐਲ. ਸ਼੍ਰੀ ਸੰਗਤ ਸਿੰਘ ਗਿਲਜੀਆਂ ਨੇ ਕਿਹਾ ਕਿ ਬਲਾਕ ਪੱਧਰੀ ਖੇਡ ਸਟੇਡੀਅਮ ਨਾਲ ਇਲਾਕੇ ਦੇ ਨੌਜਵਾਨਾਂ ਨੂੰ ਕਾਫੀ ਫਾਇਦਾ ਮਿਲੇਗਾ। ਉਨ੍ਹਾਂ ਗਿਆਨੀ ਕਰਤਾਰ ਸਿੰਘ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਬੜਾ ਲੰਬਾ ਸਮਾਂ ਇਲਾਕੇ ਦੀ ਸੇਵਾ ਕੀਤੀ ਹੈ ਅਤੇ ਗਿਆਨੀ ਕਰਤਾਰ ਸਿੰਘ ਦੀ ਯਾਦ ਵਿੱਚ ਬਣੇ ਸਰਕਾਰੀ ਕਾਲਜ ਵਿਚ ਸਟੇਡੀਅਮ ਬਣਾਉਣ ਲਈ ਉਨ੍ਹਾਂ ਹਲਕਾ ਵਾਸੀਆਂ ਨਾਲ ਵਾਅਦਾ ਕੀਤਾ ਸੀ, ਜਿਸਨੂੰ ਅੱਜ ਖੇਡ ਮੰਤਰੀ ਜੀ ਵਲੋਂ ਪੂਰਾ ਕਰ ਦਿੱਤਾ ਗਿਆ ਹੈ।

 

ਉਨ੍ਹਾਂ ਕਿਹਾ ਕਿ ਹਲਕੇ ਅਧੀਨ ਪੈਂਦੇ ਗੜ੍ਹਦੀਵਾਲਾ ਵਿਖੇ 100 ਫੀਸਦੀ ਸੀਵਰੇਜ ਸਿਸਟਮਤੇ ਕਰੀਬ 15 ਕਰੋੜ ਰੁਪਏ ਖਰਚੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੰਢੀ ਇਲਾਕੇ ਵਿਚ ਸਿੰਚਾਈ ਅਤੇ ਪੀਣ ਵਾਲੇ ਪਾਣੀ ਲਈ 12 ਟਿਊਬਵੈਲ ਜਲਦ ਹੀ ਲਗਾਏ ਜਾ ਰਹੇ ਹਨ, ਜਿਸਦੀ ਮੁੱਢਲੀ ਪ੍ਰਕਿਰਿਆ ਪੂਰੀ ਕਰ ਲਈ ਗਈ ਹੈ। ਸਮਾਰੋਹ ਤੋਂ ਪਹਿਲਾਂ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸਲਾਮੀ ਵੀ ਦਿੱਤੀ ਗਈ

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rana Sodhi speaks on Maharaja Bhupinder Singh Sports University s work