ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਪ੍ਰੈਲ ਤੋਂ ਸਮਾਰਟ ਫ਼ੋਨਾਂ ਦੀ ਡਿਲੀਵਰੀ ਸ਼ੁਰੂ ਹੋਣ ਦੀ ਉਮੀਦ : ਰਾਣਾ ਸੋਢੀ

ਕਿਹਾ, ਸਰਕਾਰੀ ਨੌਕਰੀਆਂ ਵਿੱਚ ਨੌਜਵਾਨਾਂ ਦੀ ਵੱਡੀ ਪੱਧਰ 'ਤੇ ਹੋਵੇਗੀ ਭਰਤੀ

 

ਪੰਜਾਬ ਬਜਟ 2020-21 ਨੂੰ ਨੌਜਵਾਨ ਪੱਖੀ ਦੱਸਦਿਆਂ ਖੇਡਾਂ ਤੇ ਯੁਵਕ ਸੇਵਾਵਾਂ ਅਤੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਬਜਟ ਵਿੱਚ 'ਨੌਜਵਾਨਾਂ ਲਈ ਮੁਫ਼ਤ ਸਮਾਰਟ ਮੋਬਾਈਲ ਫੋਨ' ਯੋਜਨਾ ਲਈ 100 ਕਰੋੜ ਰੁਪਏ ਰੱਖੇ ਗਏ ਹਨ, ਜਿਸ ਨਾਲ 10 ਲੱਖ ਸਮਾਰਟ ਫ਼ੋਨ ਵੰਡੇ ਜਾਣਗੇ ਅਤੇ ਸਮਾਰਟ ਫੋਨਾਂ ਦੀ ਸਪਲਾਈ ਅਪਰੈਲ, 2020 ਤੋਂ ਸ਼ੁਰੂ ਹੋਣ ਦੀ ਉਮੀਦ ਹੈ।

 

ਉਨ੍ਹਾਂ ਕਿਹਾ ਕਿ ਬਜਟ ਵਿੱਚ ਸਰਕਾਰੀ ਨੌਕਰੀਆਂ ਵਿੱਚ ਨੌਜਵਾਨਾਂ ਦੀ ਵੱਡੀ ਪੱਧਰ ਉਤੇ ਭਰਤੀ ਕਰਨ ਦਾ ਐਲਾਨ ਕੀਤਾ ਗਿਆ ਅਤੇ 44635 ਨੌਜਵਾਨਾਂ ਦੀ ਸਿਖਲਾਈ ਲਈ 148 ਕਰੋੜ ਰੁਪਏ ਰੱਖਣ ਤੋਂ ਇਲਾਵਾ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ 270 ਕਰੋੜ ਰੁਪਏ ਰੱਖਣਾ ਸਾਬਤ ਕਰਦਾ ਹੈ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਐਲਾਨਿਆ ਗਿਆ ਬਜਟ ਪੂਰਨ ਤੌਰ 'ਤੇ ਨੌਜਵਾਨਾਂ 'ਤੇ ਕੇਂਦਰਤ ਹੈ।

 

ਸੂਬੇ ਦੀ ਵਿੱਤੀ ਸਥਿਤੀ ਨੂੰ ਦਰੁਸਤ ਕਰਨ ਲਈ ਵਿੱਤ ਮੰਤਰੀ ਦੀ ਸ਼ਲਾਘਾ ਕਰਦਿਆਂ ਰਾਣਾ ਸੋਢੀ ਨੇ ਦੱਸਿਆ ਕਿ ਰਾਜ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਤ ਕਰਨ ਲਈ ਸਾਲ 2020-21 ਦੇ ਬਜਟ ਵਿੱਚ 270 ਕਰੋੜ ਰੁਪਏ ਦਾ ਉਪਬੰਧ ਕੀਤਾ ਗਿਆ ਹੈ। 

 

ਖੇਡ ਮੰਤਰੀ ਨੇ ਦੱਸਿਆ ਕਿ ਪਟਿਆਲਾ ਵਿਖੇ ਸਥਾਪਤ ਕੀਤੀ ਜਾ ਰਹੀ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਪ੍ਰਾਜੈਕਟ ਨੂੰ ਛੇਤੀ ਮੁਕੰਮਲ ਕਰਨ ਲਈ ਇਸ ਸਾਲ ਲੋੜੀਂਦੇ ਫ਼ੰਡ ਮੁਹੱਈਆ ਕਰਵਾਏ ਜਾਣ ਦਾ ਵੀ ਐਲਾਨ ਕੀਤਾ ਗਿਆ ਹੈ। 

 

ਬਜਟ ਵਿੱਚ ਖੇਡ ਢਾਂਚੇ ਨੂੰ ਅਪਗ੍ਰੇਡ ਕਰਨ ਲਈ 35 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਗਈ ਹੈ ਅਤੇ 'ਖੇਲੋ ਇੰਡੀਆ' ਯੋਜਨਾ ਅਧੀਨ ਖੇਡਾਂ ਦੇ ਬੁਨਿਆਦੀ ਢਾਂਚੇ ਦੇ ਨਿਰਮਾਣ ਲਈ ਹੋਰ ਕਦਮ ਵੀ ਚੁੱਕੇ ਜਾਣ ਬਾਰੇ ਕਿਹਾ ਗਿਆ ਹੈ।

 

ਸਰਕਾਰ ਵੱਲੋਂ ਸੂਬੇ ਦੇ ਵਿਕਾਸ ਵਿੱਚ ਪੰਜਾਬੀ ਮੂਲ ਦੇ ਗ਼ੈਰ-ਪਰਵਾਸੀ ਭਾਰਤੀਆਂ ਦੀ ਸ਼ਮੂਲੀਅਤ ਲਈ ਉਲੀਕੇ ਨਵੇਂ ਪ੍ਰੋਗਰਾਮ 'ਫਰੈਂਡਜ਼ ਆਫ਼ ਪੰਜਾਬ' ਤਹਿਤ ਪਰਵਾਸੀ ਭਾਰਤੀਆਂ ਦੀ ਸਰਗਰਮ ਭਾਗੀਦਾਰੀ ਅਤੇ ਸਹਾਇਤਾ ਨਾਲ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਸਥਾਨਕ ਲੋਕਾਂ ਦੀਆਂ ਜ਼ਰੂਰਤਾਂ ਪੂਰੀਆਂ ਕੀਤੀਆਂ ਜਾਣਗੀਆਂ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rana Sodhi terms the budget as youth-oriented