ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਾਣਾ ਵਰਿੰਦਰ ਸਿੰਘ ਨੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ.ਸਿੰਘ, ਕੈਬਿਨੇਟ ਮੰਤਰੀ  ਸੁਖਜਿੰਦਰ ਸਿੰਘ ਰੰਧਾਵਾ, ਬਲਬੀਰ ਸਿੰਘ ਸਿੱਧੂ, ਮਨਪ੍ਰੀਤ ਸਿੰਘ ਬਾਦਲ ਅਤੇ ਸਾਧੂ ਸਿੰਘ ਧਰਮਸੋਤ ਵੀ ਰਹੇ ਹਾਜ਼ਰ


ਰਾਣਾ ਵਰਿੰਦਰ ਸਿੰਘ ਨੇ ਅੱਜ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ.ਸਿੰਘ, ਸਹਿਕਾਰਤਾ ਅਤੇ ਜੇਲ੍ਹਾਂ ਬਾਰੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਜੰਗਲਾਤ ਅਤੇ ਜੰਗਲੀ ਜੀਵ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ ਵੀ ਮੌਜੂਦ ਸਨ।


ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਅਤੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਨਵੇਂ ਚੇਅਰਮੈਨ ਨੂੰ ਵਧਾਈ ਦਿੰਦਿਆਂ ਉਮੀਦ ਜਤਾਈ ਕਿ ਰਾਣਾ ਵਰਿੰਦਰ ਸਿੰਘ ਇਹ ਯਕੀਨੀ ਬਣਾਉਣਗੇ ਕਿ ਪੰਜਾਬ ਰਾਜ ਸਹਿਕਾਰੀ ਬੈਂਕ ਸੂਬੇ ਦੇ ਖੇਤੀਬਾੜੀ ਖੇਤਰ ਅਤੇ ਪੰਜਾਬ ਸਰਕਾਰ ਦਰਮਿਆਨ ਇੱਕ ਪੁਲ ਵਜੋਂ ਕੰਮ ਕਰੇ।

 

ਸ: ਰੰਧਾਵਾ ਨੇ ਇਹ ਵੀ ਕਿਹਾ ਕਿ ਬੈਂਕ ਕਾਰੋਬਾਰ ਨੂੰ ਵਧਾਉਣ ਲਈ ਕਈ ਨਵੀਆਂ ਯੋਜਨਾਵਾਂ ਅਤੇ ਸੇਵਾਵਾਂ ਦੀ ਸ਼ੁਰੂਆਤ ਕਰ ਰਿਹਾ ਹੈ ਅਤੇ ਉਹਨਾਂ ਇਹ ਵਿਸ਼ਵਾਸ ਜ਼ਾਹਰ ਕੀਤਾ ਹੈ ਕਿ ਨਵੇਂ ਚੇਅਰਮੈਨ ਬੈਂਕ ਨੂੰ ਹੋਰ ਉੱਚਾਈਆਂ 'ਤੇ ਲੈ ਜਾਣਗੇ।

 

ਆਪਣੇ ਸੰਬੋਧਨ ਵਿੱਚ ਰਾਣਾ ਵਰਿੰਦਰ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪੇਂਡੂ ਖੇਤਰ ਵੱਲ ਵਿਸ਼ੇਸ਼ ਧਿਆਨ ਕੇਂਦਰਿਤ ਕਰਦਿਆਂ ਕਿਸਾਨੀ ਭਾਈਚਾਰੇ ਦੀ ਭਲਾਈ ਲਈ ਉਚੇਚੇ ਉਪਰਾਲੇ ਕਰਨਗੇ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rana Virender Singh assumes charge as Chairman Punjab State Cooperative Bank