ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

550ਵੇਂ ਪ੍ਰਕਾਸ਼ ਪੁਰਬ ਜਸ਼ਨਾਂ ਸਬੰਧੀ ਰੰਧਾਵਾ ਦੀ ਬਾਰਡਰ ਮੈਨੇਜਮੈਂਟ ਨਾਲ ਮੁਲਾਕਾਤ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਜਸ਼ਨਾਂ ਨੂੰ ਯਾਦਗਾਰ ਬਣਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਯਤਨਸ਼ੀਲ ਹੈ। ਇਸ ਰਣਨੀਤੀ ਤਹਿਤ ਪੰਜਾਬ ਦੇ ਸਹਿਕਾਰਤਾ ਤੇ ਜੇਲ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਕੌਮੀ ਰਾਜਧਾਨੀ ਵਿਖੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਸਕੱਤਰ, ਬਾਰਡਰ ਮੈਨੇਜਮੈਂਟ ਸ੍ਰੀ ਬੀ.ਆਰ. ਸ਼ਰਮਾ ਨਾਲ ਮੁਲਾਕਾਤ ਕੀਤੀ।

 

ਮੀਟਿੰਗ ਦੌਰਾਨ ਸ. ਰੰਧਾਵਾ ਨੇ 67 ਕਰੋੜ ਰੁਪਏ ਦੀ ਲਾਗਤ ਨਾਲ 'ਆਈਡੀਆ ਆਫ ਇੰਡੀਆ' 'ਤੇ ਅਧਾਰਿਤ 'ਗੁਰੂ ਨਾਨਕ ਬਗੀਚੀ' ਤਿਆਰ ਕਰਨ 'ਤੇ ਜ਼ੋਰ ਦਿੱਤਾ ਜੋ ਕਿ ਸ੍ਰੀ ਕਰਤਾਰਪੁਰ ਕੋਰੀਡੋਰ ਪ੍ਰਾਜੈਕਟ ਦੇ ਹਿੱਸੇ ਵਜੋਂ ਭਾਰਤ ਦੇ ਬਹੁ-ਆਯਾਮੀ ਸੱਭਿਆਚਾਰਕ ਪੱਖ ਅਤੇ ਬਹੁਪੱਖੀ ਸੰਵਾਦ ਨੂੰ ਦਰਸਾਏਗੀ। ਇਸ ਬਗੀਚੀ ਵਿਚ 15 ਸੰਤਾਂ (ਜਿਹਨਾਂ ਸੰਤਾਂ ਦੀਆਂ ਸਿੱਖਿਆਵਾਂ ਗੁਰੂ ਨਾਨਕ ਦੇਵ ਜੀ ਵਲੋਂ ਉਦਾਸੀਆਂ ਦੌਰਾਨ ਇਕੱਤਰ ਕੀਤੀਆਂ ਗਈਆਂ) ਨੂੰ ਸਮਰਪਿਤ 15 ਗਿਆਨ ਕੇਂਦਰ ਹੋਣਗੇ। ਕੇਂਦਰਾਂ ਵਿਚ ਇਹਨਾਂ ਸੰਤਾਂ ਦੇ ਵਿਚਾਰਾਂ ਅਤੇ ਸਿੱਖਿਆਵਾਂ ਨੂੰ ਰਚਨਾਤਮਕ ਰੂਪ ਵਿਚ ਪੇਸ਼ ਕੀਤਾ ਜਾਵੇਗਾ।

 

ਮੀਟਿੰਗ ਦੌਰਾਨ ਪ੍ਰਕਾਸ਼ ਪੁਰਬ ਮੌਕੇ ਡੇਰਾ ਬਾਬਾ ਨਾਨਕ ਵਿਖੇ 51 ਲੱਖ ਰੁਪਏ ਦੀ ਲਾਗਤ ਨਾਲ 21 ਸ਼ਿਲਾਲੇਖ ਪੱਥਰਾਂ ਦੀ ਉਸਾਰੀ ਦਾ ਮੁੱਦਾ ਵੀ ਵਿਚਾਰਿਆ ਗਿਆ।

 

ਬਾਰਡਰ ਮੈਨੇਜਮੈਂਟ ਦੇ ਸਕੱਤਰ ਸ੍ਰੀ ਬੀ.ਆਰ. ਸ਼ਰਮਾ ਨੇ ਸ. ਸੁਖਜਿੰਦਰ ਸਿੰਘ ਰੰਧਾਵਾ ਵਲੋਂ ਉਠਾਏ ਮੁੱਦਿਆਂ ਨੂੰ ਧਿਆਨ ਨਾਲ ਸੁਣਿਆ ਅਤੇ ਇਸ ਸਬੰਧੀ ਕੇਂਦਰ ਸਰਕਾਰ ਵਲੋਂ ਪੂਰਨ ਸਹਾਇਤਾ ਦਾ ਭਰੋਸਾ ਦਿੱਤਾ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Randhawa meets border management regarding 550th Prakash Prabhu celebration