ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਲੰਡਰ ਰਿਲੀਜ਼ ਮੌਕੇ ਯੂਨੀਅਨ ਦੇ ਵਫਦ ਨੂੰ ਰੰਧਾਵਾ ਤੋਂ ਮਿਲ ਗਿਆ ‘ਹਾਂ’ ਦਾ ਭਰੋਸਾ

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ ਸਹਿਕਾਰਤਾ ਵਿਭਾਗ ਦੀ ਸੂਬਾ ਕਮੇਟੀ ਦੇ ਵਫਦ ਨਾਲ ਸਹਿਕਾਰਤਾ ਮੰਤਰੀ . ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਮੁਲਾਕਾਤ ਕੀਤੀ ਗਈ।

 

ਇਸ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯੂਨੀਅਨ ਵੱਲੋਂ ਤਿਆਰ ਕੀਤਾ ਗਿਆ 2020 ਦਾ ਕੈਲੰਡਰ ਵੀ ਰਿਲੀਜ਼ ਕੀਤਾ ਗਿਆ। ਸਹਿਕਾਰਤਾ ਮੰਤਰੀ ਨੇ ਸਮੂਹ ਕਰਮਚਾਰੀਆਂ ਨੂੰ ਇਸ ਲਈ ਮੁਬਾਰਕਬਾਦ ਵੀ ਦਿੱਤੀ।

 

ਯੂਨੀਅਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਬਰਾੜ ਦੀ ਅਗਵਾਈ ਹੇਠ ਮਿਲੇ ਵਫਦ ਵੱਲੋਂ ਵਿਭਾਗ ਨਾਲ ਸਬੰਧਤ ਮੰਗਾਂ ਬਾਰੇ ਸਹਿਕਾਰਤਾ ਮੰਤਰੀ ਨੂੰ ਮੰਗ ਪੱਤਰ ਵੀ ਦਿੱਤਾ ਗਿਆ ਜਿਸ 'ਤੇ ਸਹਿਕਾਰਤਾ ਮੰਤਰੀ ਵੱਲੋਂ ਹਾਂ ਪੱਖੀ ਹੁੰਗਾਰਾ ਭਰਦੇ ਹੋਏ ਇਨ੍ਹਾਂ ਨੂੰ ਜਲਦ ਹੀ ਹੱਲ ਕਰਾਉਣ ਦਾ ਭਰੋਸਾ ਵੀ ਦਿੱਤਾ ਗਿਆ।

 

ਇਸ ਉਪਰੰਤ ਵਫਦ ਵੱਲੋਂ ਕੈਲੰਡਰ ਦੀ ਇੱਕ ਕਾਪੀ ਰਜਿਸਟਰਾਰ ਸਹਿਕਾਰੀ ਸਭਾਵਾਂ ਸ੍ਰੀ ਵਿਕਾਸ ਗਰਗ ਨੂੰ ਵੀ ਭੇਂਟ ਕੀਤੀ ਗਈ।

 

ਇਸ ਮੌਕੇ ਯੂਨੀਅਨ ਦੇ ਵਾਈਸ ਚੇਅਰਮੈਨ ਇਕਬਾਲ ਸਿੰਘ, ਸੂਬਾਈ ਜਨਰਲ ਸਕੱਤਰ ਅਰਮਿੰਦਰ ਸਿੰਘ, ਖਜਾਨਚੀ ਬੀਰ ਦਵਿੰਦਰ ਸਿੰਘ, ਮੀਤ ਪ੍ਰਧਾਨ ਰਾਜੀਵ ਕਾਲੜਾ, ਸੰਯੁਕਤ ਜਨਰਲ ਸਕੱਤਰ ਜਸਮਿੰਦਰ ਸਿੰਘ, ਕਮੇਟੀ ਮੈਂਬਰ ਪਰਮਜੀਤ ਸਿੰਘ ਖਹਿਰਾ, ਕੰਵਲਜੀਤ ਸਿੰ ਸੰਦੀਪ ਸਿੰਘ, ਗੁਰਪ੍ਰੀਤ ਸਿੰਘ ਤੇ ਭੁਪਿੰਦਰ ਸਿੰਘ ਵੀ ਹਾਜ਼ਰ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Randhawa releases calendar dedicated to 550th Prakash Purb