ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬੇਅਦਬੀ ਮਾਮਲਾ : SIT ਹੀ ਕਰੇਗੀ ਸਾਰੇ ਮਾਮਲਿਆਂ ਦੀ ਜਾਂਚ : ਹਾਈਕੋਰਟ

ਬੇਆਦਬੀ ਮਾਮਲਾ : SIT ਹੀ ਕਰੇਗੀ ਸਾਰੇ ਮਾਮਲਿਆਂ ਦੀ ਜਾਂਚ : ਹਾਈਕੋਰਟ

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੀ ਜਾਂਚ ਲਈ ਗਠਿਤ ਕੀਤੀ ਗਈ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਚੁਣੌਤੀ ਦੇਣ ਲਈ ਦਾਖਲ ਕੀਤੀ ਗਈ  ਪਟੀਸ਼ਨ ਨੁੰ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਖਾਰਜ ਕਰ ਦਿੱਤਾ ਹੈ। ਹਾਈਕੋਰਟ ਨੇ ਫੈਸਲਾ ਸਣਾਉਦੇ ਹੋਏ ਕਿਹਾ ਕਿ ਬੇਆਦਬੀ ਨਾਲ ਜੁੜੇ ਸਾਰੇ ਕੇਸਾਂ ਦੀ ਜਾਂਚ ਐਸਆਈਟੀ ਹੀ ਕਰੇਗੀ।

 

ਅਦਾਲਤ ਦੇ ਫੈਸਲਾ ਆਉਣ ਨਾਲ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਵੱਡੀ ਰਾਹਤ ਮਿਲੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਬੇਆਦਬੀ ਨਾਲ ਜੁੜੇ ਸਾਰੇ ਕੇਸ ਪਹਿਲਾਂ ਸੀਬੀਆਈ ਨੂੰ ਜਾਂਚ ਲਈ ਸੌਪ ਦਿੱਤੇ ਸਨ, ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਜਸਟਿਸ ਰਣਜੀਤ ਸਿੰਘ ਦੀ ਅਗਵਾਈ ‘ਚ ਐਸਆਈਟੀ ਬਣਾਈ ਸੀ ਉਸ ਨੂੰ ਦੇ ਦਿੱਤੇ ਸਨ ਅਤੇ ਸੀਬੀਆਈ ਤੋਂ ਕੇਸ ਵਾਪਸ ਲੈ ਲਿਆ ਸੀ।

 

ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਚੁਣੋਤੀ ਦੇਣ ਲਈ ਹਾਈਕੋਰਟ ‘ਚ ਪਟੀਸ਼ਨ ਦਾਖਲ ਕੀਤੀ ਗਈ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Ranjit panel report upheld