ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੁਰਜੀਤ ਸਿੰਘ ਰੱਖੜਾ ਦੇ ਨੇੜਲੇ ਸਹਿਯੋਗੀ ’ਤੇ ਬਲਾਤਕਾਰ ਦਾ ਕੇਸ

ਸਾਹਿਲ ਗੋਇਲ ਨੇ ਆਪਣੇ ਫ਼ੇਸਬੁੱਕ ਅਕਾਊਂਟ 'ਤੇ ਸ੍ਰੀ ਸੁਰਜੀਤ ਸਿੰਘ ਰੱਖੜਾ ਉੱਤੇ ਇਹ ਤਸਵੀਰ ਲਾਈ ਹੋਈ ਹੈ

ਪਟਿਆਲਾ ਪੁਲਿਸ ਨੇ ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਦੇ ਨੇੜਲੇ ਸਹਿਯੋਗੀ ਸਾਹਿਲ ਗੋਇਲ ਵਿਰੁੱਧ ਬਲਾਤਕਾਰ ਦਾ ਕੇਸ ਦਰਜ ਕੀਤਾ ਹੈ।

 

 

ਇਹ ਕੇਸ 19 ਸਾਲਾਂ ਦੀ ਇੱਕ ਕੁੜੀ ਵੱਲੋਂ ਦਾਇਰ ਕਰਵਾਇਆ ਗਿਆ ਹੈ, ਜਿਸ ਦਾ ਦੋਸ਼ ਹੈ ਕਿ ਸਾਹਿਲ ਨੇ ਕਥਿਤ ਤੌਰ ਉੱਤੇ ਉਸ ਨਾਲ ਵਿਆਹ ਕਰਵਾਉਣ ਦਾ ਲਾਰਾ ਲਾ ਕੇ ਉਸ ਨਾਲ ਬਲਾਤਕਾਰ ਕੀਤਾ ਹੈ।

 

 

ਇਹ ਮਾਮਲਾ ਭਾਰਤੀ ਦੰਡ ਸੰਘਤਾ ਦੀ ਧਾਰਾ 376 ਅਧੀਨ ਮਹਿਲਾ ਪੁਲਿਸ ਥਾਣੇ ਵਿੱਚ ਦਰਜ ਕੀਤਾ ਗਿਆ ਹੈ। ਸਾਹਿਲ ਅਕਾਲੀ ਉਮੀਦਵਾਰ ਸ੍ਰੀ ਸੁਰਜੀਤ ਸਿੰਘ ਰੱਖੜਾ ਦਾ ਨੇੜਲਾ ਸਹਿਯੋਗੀ ਹੈ ਤੇ ਉਨ੍ਹਾਂ ਦੀਆਂ ਰੈਲੀਆਂ ਵਿੱਚ ਅਕਸਰ ਮੌਜੂਦ ਰਹਿੰਦਾ ਹੈ।

 

 

ਉਸ ਨੇ ਆਪਣੇ ਫ਼ੇਸਬੁੱਕ ਅਕਾਊਂਟ ਉੱਤੇ ਸ੍ਰੀ ਰੱਖੜਾ ਨਾਲ ਆਪਣੀਆਂ ਕੁਝ ਤਸਵੀਰਾਂ ਵੀ ਅਪਲੋਡ ਕੀਤੀਆਂ ਹੋਈਆਂ ਹਨ।

 

 

ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਤਹਿਕੀਕਾਤ ਕੀਤੀ ਜਾ ਰਹੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rape case registered against Surjit Singh Rakhra s close aide