ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਫ਼ਾਜ਼ਿਲਕਾ ਜ਼ਿਲ੍ਹੇ ਅੰਦਰ 1 ਲੱਖ 35 ਹਜ਼ਾਰ ਦੇ ਕਰੀਬ ਪਰਿਵਾਰਾਂ ਨੂੰ ਰਾਸ਼ਨ ਕਰਵਾਇਆ ਮੁਹੱਈਆ  

ਰਾਸ਼ਨ ਵੰਡਣ ਵੇਲੇ ਲੋਕਾਂ ਨੂੰ ਸਮਾਜਿਕ ਦੂਰੀ ਬਣਾਉਣ ਲਈ ਕੀਤਾ ਜਾ ਰਿਹੈ ਪ੍ਰੇਰਿਤ

 

ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦਿਸ਼ਾ ਨਿਰਦੇਸ਼ਾ ’ਤੇ ਕੋਵਿਡ 19 ਦੇ ਸੰਕਟ ਨੂੰ ਵੇਖਦੇ ਹੋਏ ਸਮਾਰਟ ਕਾਰਡ ਹੋਲਡਰਾਂ ਨੂੰ ਜ਼ਿਲ੍ਹੇ ਅੰਦਰ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਤਹਿਤ ਹਰੇਕ ਲੋੜਵੰਦ ਦੇ ਘਰ ਤੱਕ ਤਿੰਨ ਮਹੀਨੇ ਦਾ ਰਾਸ਼ਨ ਪੁੱਜਦਾ ਕਰਨ ਲਈ ਮੁਹਿੰਮ ਵਿੱਢੀ ਗਈ ਹੈ। 

 

ਇਹ ਜਾਣਕਾਰੀ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਰਾਜ ਰਿਸ਼ੀ ਮਹਿਰਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਖੁਰਾਕ ਤੇ ਸਪਲਾਈ ਮੰਤਰੀ ਪੰਜਾਬ ਭਾਰਤ ਭੂਸ਼ਣ ਆਸ਼ੂ ਵੱਲੋਂ ਸਖ਼ਤ ਆਦੇਸ਼ ਜਾਰੀ ਕੀਤੇ ਗਏ ਹਨ ਕਿ ਕੋਈ ਸਮਾਰਟ ਰਾਸ਼ਨ ਕਾਰਡ ਹੋਲਡਰ ਸਰਕਾਰ ਦੀ ਯੋਜਨਾ ਦਾ ਲਾਭ ਲੈਣ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਅੰਦਰ 1 ਲੱਖ 35 ਹਜ਼ਾਰ ਦੇ ਕਰੀਬ ਪਰਿਵਾਰਾਂ ਨੂੰ ਕਵਰ ਕਰ ਲਿਆ ਹੈ।


 

ਉਨ੍ਹਾਂ ਦੱਸਿਆ ਕਿ 77064 ਕੁਇੰਟਲ ਕਣਕ ਅਤੇ 3612 ਕੁਇੰਟਲ ਦਾਲ ਵੰਡੀ ਜਾ ਚੁੱਕੀ ਹੈ। ਇਸ ਅਨਾਜ ਵੰਡ ਤਹਿਤ ਗ਼ਰੀਬ ਪਰਿਵਾਰਾਂ ਨੂੰ 5 ਕਿੱਲੋਗ੍ਰਾਮ ਪ੍ਰਤੀ ਜੀਅ ਪ੍ਰਤੀ ਮਹੀਨਾ ਕਣਕ ਅਤੇ ਇੱਕ ਕਿਲੋਗ੍ਰਾਮ ਪ੍ਰਤੀ ਪਰਿਵਾਰ ਪ੍ਰਤੀ ਮਹੀਨਾ ਦਾਲ ਦਿੱਤੀ ਜਾ ਰਹੀ ਹੈ। ਇਹ ਅਨਾਜ ਅਪਰੈਲ ਤੋਂ ਜੂਨ ਤੱਕ ਤਿੰਨ ਮਹੀਨਿਆਂ ਦਾ ਦਿੱਤਾ ਜਾ ਰਿਹਾ ਹੈ, ਜਿਸ ਤਹਿਤ ਉਨ੍ਹਾਂ ਪਾਸੋਂ ਕੋਈ ਪੈਸਾ ਨਹੀਂ ਲਿਆ ਜਾ ਰਿਹਾ। 

 

ਉਨ੍ਹਾਂ ਦੱਸਿਆ ਕਿ 80 ਫੀਸਦੀ ਤੋਂ ਵਧੇਰੇ ਵੰਡ ਦਾ ਕੰਮ ਮੁਕੰਮਲ ਹੋ ਚੁੱਕਿਆ ਹੈ ਅਤੇ ਰਹਿੰਦੇ ਲਾਭਪਤਾਰੀਆਂ ਨੂੰ ਦੋ ਦਿਨਾਂ ਤੇ ਅੰਦਰ ਹਰ ਹੀਲੇ ਕਵਰ ਕਰ ਲਿਆ ਜਾਵੇਗਾ।

 

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਰ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੀ ਮਿਸ਼ਨ ਫਤਿਹ ਜਾਗਰੂਕਤਾ ਮੁਹਿੰਮ ਤਹਿਤ ਰਾਸ਼ਨ ਵੰਡਣ ਵੇਲੇ ਕੋਵਿਡ 19 ਦੇ ਮੱਦੇਨਜ਼ਰ ਸਿਹਤ ਵਿਭਾਗ ਅਤੇ ਰਾਜ ਸਰਕਾਰ ਵੱਲੋਂ ਜਾਰੀ ਹਦਾਇਤਾਂ ਬਾਰੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ। 

 

ਉਨ੍ਹਾਂ ਦੱਸਿਆ ਕਿ ਰਾਸ਼ਨ ਵੰਡਦੇ ਹੋਏ ਸਾਮਾਜਿਕ ਦੂਰੀ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਵੀ ਵਿਸ਼ੇਸ਼ ਤੌਰ ਉੱਤੇ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 540 ਡਿਪੂਆਂ ਨੇ ਰਾਸ਼ਨ ਵੰਡਣ ਦੀ ਪ੍ਰਕਿਰਿਆ ਨੂੰ ਨੇਪਰੇ ਚੜ੍ਹਾ ਲਿਆ ਹੈ।

   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Ration provided to around 1 lakh 35 thousand smart ration card holder families in Fazilka district