ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਵਾਇਰਸ ਬਾਰੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸੰਵੇਦਨਸ਼ੀਲ ਬਣਾਉਣ ਲਈ ਰੈਜੀਡੈਂਟ ਕਮਿਸ਼ਨਰ ਨੇ ਲਈ ਮੀਟਿੰਗ

ਮਾਹਰ ਡਾਕਟਰਾਂ ਵੱਲੋਂ ਦੱਸੀਆਂ ਸਾਵਧਾਨੀਆਂ ਨੂੰ ਅਮਲ ਵਿੱਚ ਲਿਆਉਣ ਲਈ ਕੀਤਾ ਪ੍ਰੇਰਿਤ

 

ਕੋਰੋਨਾ ਵਾਇਰਸ ਦੇ ਵੱਧ ਰਹੇ ਖ਼ਤਰੇ ਨੂੰ ਧਿਆਨ ਵਿੱਚ ਰੱਖਦਿਆਂ ਰੈਜੀਡੈਂਟ ਕਮਿਸ਼ਨਰ ਪੰਜਾਬ ਭਵਨ ਨਵੀਂ ਦਿੱਲੀ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ ਵੱਲੋਂ ਅੱਜ ਇਥੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਇਸ ਵਾਇਰਸ ਤੋਂ ਸੁਰੱਖਿਅਤ ਰਹਿਣ ਲਈ ਸੰਵੇਦਨਸ਼ੀਲਤਾ ਨਾਲ ਸਾਵਧਾਨੀਆਂ ਵਰਤਣ ਲਈ ਆਖਿਆ।


ਉਨ੍ਹਾਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਵੇਂ ਭਾਰਤ ਵਿੱਚ ਇਸ ਵਾਇਰਸ ਸਬੰਧੀ ਸਥਿਤੀ ਜ਼ਿਆਦਾ ਗੰਭੀਰਤ ਨਹੀਂ ਹੈ ਪਰ ਫਿਰ ਵੀ ਸਭਨਾਂ ਨੂੰ ਸਾਵਧਾਨੀਆਂ ਨੂੰ ਅਮਲ ਵਿੱਚ ਲਿਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਭਨਾ ਨੂੰ ਚੌਕਸ ਰਹਿਣ ਦੇ ਨਾਲ-ਨਾਲ ਸਫਾਈ ਦਾ ਖਿਆਲ ਰੱਖਣਾ ਚਾਹੀਦਾ ਹੈ ਜਿਵੇਂ ਲਗਾਤਾਰ ਹੱਥਾਂ ਨੂੰ ਸਾਫ ਰੱਖਣਾ, ਲੋਕਾਂ ਦੇ ਜ਼ਿਆਦਾ ਨੇੜੇ ਨਾ ਜਾਣਾ ਤੇ ਹੋਰ।

 

ਪੰਜਾਬ ਭਵਨ ਦੇ ਸਿਹਤ ਵਿਭਾਗ ਦੇ ਮਾਹਰਾਂ ਨੇ ਇਸ ਮੌਕੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਬੁਖਾਰ, ਖੰਘ, ਨੱਕ ਦਾ ਵਗਣਾ ਤੇ ਸਾਹ ਲੈਣ ਵਿੱਚ ਤਕਲੀਫ ਹੋਵੇ ਤਾਂ ਉਹ ਰਿਪੋਰਟ ਕਰਨ ਅਤੇ ਵਿਭਾਗ ਦੇ ਡਾਕਟਰਾਂ ਨਾਲ ਸੰਪਰਕ ਕਰਨ। ਉਨ੍ਹਾਂ ਨਾਲ ਹੀ ਕਿਹਾ ਕਿ ਅਧਿਕਾਰੀ ਕਰਮਚਾਰੀ ਪ੍ਰਮੁੱਖਤਾ ਨਾਲ ਸਾਵਧਾਨੀਆਂ ਨੂੰ ਅਮਲ ਵਿੱਚ ਲਿਆਉਣ ਲਈ ਸਲਾਹ ਦਿੱਤੀ।

 

ਰੈਜੀਡੈਂਟ ਕਮਿਸ਼ਨਰ ਨੇ ਇਸ ਮੌਕੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਉਹ ਰਿਸੈਪਸ਼ਨ ਡੈਸਕਾਂ ਉੱਪਰ ਸੈਨੀਟਾਈਜ਼ਰ ਮੁਹੱਈਆ ਕਰਵਾਉਣ ਤੇ ਪੰਜਾਬ ਭਵਨ ਵਿਖੇ ਤਾਇਨਾਤ ਸਮੁੱਚੇ ਕਰਮਚਾਰੀਆਂ ਨੂੰ ਇਨ੍ਹਾਂ ਸਾਵਧਾਨੀਆਂ ਪ੍ਰਤੀ ਸੰਵੇਦਨਸ਼ੀਲ ਬਣਾਉਣ। 

 

ਉਨ੍ਹਾਂ ਇਸ ਵਾਇਰਸ ਤੋਂ ਸੁਰੱਖਿਅਤ ਰਹਿਣ ਲਈ ਵਰਤੀਆਂ ਜਾਣਵਾਲੀਆਂ ਸਾਵਧਾਨੀਆਂ ਸਬੰਧੀ ਰਿਸੈਪਸ਼ਨ ਡੈਸਕਾਂ ਉੱਪਰ ਲਿਖਤੀ ਰੂਪ ਵਿੱਚ ਚਿਪਕਾਉਣ ਲਈ ਆਖਿਆ ਤਾਂ ਜੋ ਇਥੇ ਆਉਣ ਵਾਲੇ ਲੋਕਾਂ ਨੂੰ ਵੀ ਇਸ ਪ੍ਰਤੀ ਸੰਵੇਦਨਸ਼ੀਲ ਬਣਾਇਆ ਜਾ ਸਕੇ। ਉਨ੍ਹਾਂ ਇੰਜਨੀਅਰ ਵਿੰਗ ਨੂੰ ਹਦਾਇਤ ਕੀਤੀ ਕਿ ਸਮੁੱਚੇ ਪੰਜਾਬ ਭਵਨ ਕੈਂਪਸ ਨੂੰ ਕਿਟਾਣੂ ਮੁਕਤ ਰੱਖਣ।
------

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:RC SENSITIZES OFFICIALS AND EMPLOYEES OF PUNJAB BHAWAN TO KEEP SAFE FROM COVID -19