ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਟਕਸਾਲੀ ਅਕਾਲੀਆਂ ਤੇ ਸਿੱਖ ਜਥੇਬੰਦੀਆਂ ਨਾਲ ਸਿਆਸੀ ਗੱਠਜੋੜ ਬਾਰੇ ਵਿਚਾਰਾਂਗੇ : ਖਹਿਰਾ

ਬਾਗੀ ਅਕਾਲੀ ਪਹਿਲਾ ਜਾਂਚਣ ਕਿ ਲੋਕ ਕੀ ਪਸੰਦ ਕਰਦੇ ਹਨ : ਖਹਿਰਾ

ਆਮ ਆਦਮੀ ਪਾਰਟੀ (ਆਪ) ਦੇ ਬਾਗੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਅਕਾਲੀ ਦਲ ਬਾਦਲ ਤੋਂ ਬਾਗੀ ਹੋਏ ਟਕਸਾਲੀ ਆਗੂਆਂ ਨੂੰ ਪਾਰਟੀ ਬਣਾਉਣ ਤੋਂ ਪਹਿਲਾਂ ਹਮ-ਖਿਆਲੀਆਂ ਨਾਲ ਵਿਚਾਰ ਚਰਚਾ ਕਰਨੀ ਚਾਹੀਦੀ ਸੀ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਅਕਾਲੀ ਦਲ ਬਾਦਲ ਤੋਂ ਬਾਗੀ ਹੋਏ ਮਾਝੇ ਦੇ ਟਕਸਾਲੀ ਆਗੂਆਂ ਨੇ ਨਵਾਂ ਅਕਾਲੀ ਦਲ ਬਣਾਉਣ ਦਾ ਐਲਾਨ ਕੀਤਾ ਸੀ।

 

ਇਸ ਤੋਂ ਇਲਾਵਾ ਰਣਜੀਤ ਸਿੰਘ ਬ੍ਰਹਮਪੁਰਾ ਨੇ ਬਿਆਨ ਦਿੱਤਾ ਸੀ ਕਿ ਉਹ ਖਹਿਰਾ ਤੇ ਸਿਰਜੀਤ ਬੈਂਸ ਨੂੰ ਇਸ ਨਵੇਂ ਦਲ ਨਾਲ ਜੁੜਨ ਦਾ ਸੱਦਾ ਦਿੰਦੇ ਹਨ.

 

ਬਾਗੀ ਅਕਾਲੀਆਂ ਦੇ ਸੁਖਪਾਲ ਖਹਿਰਾ ਨੂੰ ਸਿਆਸੀ ਭਾਈਵਾਲੀ ਬਣਾਉਣ ਦਾ ਸੱਦਾ ਦਿੱਤਾ ਸੀ, ਤਾਂ ਕਿ ਇਕ ਮੰਚ `ਤੇ ਇਕੱਠੇ ਹੋ ਕੇ ਪੰਜਾਬ ਦੇ ਮਾਸਲਿਆਂ `ਤੇ ਲੜਿਆ ਜਾਵੇ। ਸੁਖਪਾਲ ਖਹਿਰਾ ਨੇ ਕਿਹਾ ਕਿ ਅਸੀਂ ਪੁਲਿਸ ਦੀ ਗੋਲੀਬਾਰੀ `ਚ ਮਾਰੇ ਗਏ ਬੇਕਸ਼ੂਰ ਸਿੱਖ ਨੌਜਵਾਨਾਂ ਲਈ ਨਿਆਂ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਜਥੇਬੰਦੀਆਂ ਨਾਲ ਸਿਆਸੀ ਗਠਜੋੜ ਸਬੰਧੀ ਅਸੀਂ ਵਿਚਾਰ ਕਰਾਂਗੇ। ਬਾਗੀ ਅਕਾਲੀਆਂ ਵੱਲੋਂ ਨਵੀਂ ਪਾਰਟੀ ਬਣਾਉਣ ਸਬੰਧੀ ਕਿਹਾ ਕਿ ਉਨ੍ਹਾਂ ਨੂੰ ਪਹਿਲਾਂ ਹਮ-ਖਿਆਲੀ ਆਗੂਆਂ ਨਾਲ ਇਸ ਬਾਰੇ ਚਰਚਾ ਕਰ ਲੈਣੀ ਚਾਹੀਦੀ ਹੈ। ਫਿਰ ਵੀ ਅਸੀਂ ਉਨ੍ਹਾਂ ਵੱਲੋਂ ਦਿੱਤੇ ਗਏ ਗੱਠਜੋੜ ਦੇ ਸੱਦੇ`ਤੇ ਵਿਚਾਰ ਕਰਾਂਗੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:rebel Akali first check what people like: Khaira