ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

‘ਬਗ਼ਾਵਤੀ’ ਨਵਜੋਤ ਸਿੱਧੂ ਦਾ ਕੈਪਟਨ ’ਤੇ ਅਸਿੱਧਾ ਹਮਲਾ, ਕਿਹਾ ਜਨਤਾ ਸੱਤਾ ਬਦਲੇਗੀ

‘ਬਗ਼ਾਵਤੀ’ ਨਵਜੋਤ ਸਿੱਧੂ ਦਾ ਕੈਪਟਨ ’ਤੇ ਅਸਿੱਧਾ ਹਮਲਾ, ਕਿਹਾ ਜਨਤਾ ਸੱਤਾ ਬਦਲੇਗੀ

ਬਗ਼ਾਵਤੀ ਰੌਂਅ ਵਾਲੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਆਪਣੇ ਯੂ–ਟਿਊਬ ਚੈਨਲ ’ਤੇ ਇੱਕ ਵਾਰ ਫਿਰ ਸਰਕਾਰ ਅਤੇ ਸਿਸਟਮ ਉੱਤੇ ਨਿਸ਼ਾਨਾ ਵਿੰਨ੍ਹਿਆ ਹੈ। ਨਵਜੋਤ ਸਿੱਧੂ ਨੇ ਆਪਣੇ ਯੂ–ਟਿਊਬ ਚੈਨਲ ‘ਜਿੱਤੇਗਾ ਪੰਜਾਬ’ ਉੱਤੇ ਆਪਣਾ ਇੱਕ ਨਵਾਂ ਵਿਡੀਓ ਸ਼ੇਅਰ ਕੀਤਾ ਹੈ। ਇਸ ਵਿਡੀਓ ’ਚ ਉਹ ਬਿਨਾ ਕਿਸੇ ਦਾ ਨਾਂਅ ਲਏ ਸੱਤਾਧਾਰੀਆਂ ਉੱਤੇ ਨਿਸ਼ਾਨਾ ਵਿੰਨ੍ਹਦਿਆਂ ਪੰਜਾਬ ਦੇ ਆਮ ਲੋਕਾਂ ਨੂੰ ਦੱਸ ਰਹੇ ਹਨ ਕਿ ਇਹ ਰਾਜ ਉਨ੍ਹਾਂ ਦੇ ਦਿੱਤੇ ਟੈਕਸਾਂ ਤੇ ਖੂਨ–ਪਸੀਨੇ ਦੀ ਗਾੜ੍ਹੀ ਕਮਾਈ ਨਾਲ ਚੱਲਦਾ ਹੈ।

 

 

ਸ੍ਰੀ ਸਿੱਧੂ ਨੇ ਕਿਹਾ ਹੈ ਕਿ ਟੈਕਸ ਦੇ ਤੌਰ ’ਤੇ ਦਿੱਤਾ ਜਾ ਰਿਹਾ ਪੈਸਾ ਉਨ੍ਹਾਂ ਨੂੰ ਵਾਪਸ ਮਿਲਣਾ ਚਾਹੀਦਾ ਹੈ ਨਾ ਕਿ ਜੁੱਤੀ ਬਣ ਕੇ ਉਨ੍ਹਾਂ ਦੇ ਸਿਰ ’ਤੇ ਹੀ ਆ ਕੇ ਲੱਗਣਾ ਚਾਹੀਦਾ ਹੈ ਤੇ ਉਨ੍ਹਾਂ ਨੂੰ ਆਸ ਹੈ ਕਿ ਪੰਜਾਬ ਦੀ ਜਨਤਾ ਤਬਦੀਲੀ ਲਿਆਵੇਗੀ।

 

 

ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਪੰਜ ਸਾਲਾਂ ਲਈ ਅਜਿਹੇ ਲੋਕਾਂ ਨੂੰ ਸੱਤਾ ਸੌਂਪੇਗੀ, ਜੋ ਉਨ੍ਹਾਂ ਦੀ ਸੇਵਾ ਕਰਨ, ਨਾ ਕਿ ਉਨ੍ਹਾਂ ਦੇ ਸਿਰਾਂ ਉੱਤੇ ਬਹਿ ਕੇ ਰਾਜ ਕਰਨ।

 

 

 

ਹਾਲੇ ਕੁਝ ਦਿਨ ਪਹਿਲਾਂ ਸ੍ਰੀ ਸਿੱਧੂ ਨੇ ਕੇਂਦਰ ਅਤੇ ਪੰਜਾਬ ਸਰਕਾਰ ’ਤੇ ਸਿਆਸੀ ਹਮਲਾ ਬੋਲਿਆ ਸੀ। ਉਨ੍ਹਾਂ ਆਪਣੇ ਯੂ–ਟਿਊਬ ਚੈਨਲ ਰਾਹੀਂ ਦੇਸ਼ ਵਿੱਚ ਹੋ ਰਹੇ ਕੋਰੋਨਾ ਟੈਸਟ ਉੱਤੇ ਸੁਆਲ ਉਠਾਏ ਸਨ। ਉਨ੍ਹਾਂ ਦੱਖਣੀ ਕੋਰੀਆ ਦਾ ਮਾਡਲ ਅਪਨਾਉਣ ਦਾ ਸੁਝਾਅ ਦਿੱਤਾ ਸੀ।

 

 

ਸ੍ਰੀ ਸਿੱਧੂ ਨੇ ਕਿਹਾ ਕਿ 133 ਕਰੋੜ ਦੀ ਆਬਾਦੀ ਵਿੱਚੋਂ ਹਾਲੇ ਤੱਕ ਸਿਰਫ਼ 1.14 ਲੱਖ ਟੈਸਟ ਹੋਏ ਹਨ, ਜੋ ਬਹੁਤ ਘੱਟ ਹਨ। ਉਨ੍ਹਾਂ ਕਿਹਾ ਕਿ ਉਹ ਕੋਰੋਨਾ ਵਾਇਰਸ ਦੇ ਮਾਮਲੇ ’ਤੇ ਹੁਣ ਪੰਜਾਬ ਦੇ ਲੋਕਾਂ ਨਾਲ ਗੱਲਬਾਤ ਕਰ ਰਹੇ ਹਨ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਦੱਖਣੀ ਕੋਰੀਆ ਨੇ ਲਗਾਤਾਰ ਟੈਸਟਿੰਗ ਕਰ ਕੇ ਆਪਣੇ ਦੇਸ਼ ਵਿੱਚ ਫੈਲ ਰਹੇ ਕੋਰੋਨਾ ਵਾਇਰਸ ਦੇ ਗ੍ਰਾਫ਼ ਨੂੰ ਰੋਕ ਦਿੱਤਾ ਹੈ; ਜਦ ਕਿ ਸਿੰਗਾਪੁਰ ਜਿਹੇ ਦੇਸ਼ਾਂ ਨੇ ਵੀ ਉਵੇਂ ਹੀ ਕੀਤਾ।

 

 

ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਦੀ ਤਿੰਨ ਕਰੋੜ ਦੀ ਆਬਾਦੀ ਵਿੱਚ ਹਾਲੇ ਤੱਕ ਸਿਰਫ਼ 2,500 ਟੈਸਟ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਦੱਖਣੀ ਕੋਰੀਆ, ਸਿੰਗਾਪੁਰ ’ਚ ਲਗਾਤਾਰ ਟੈਸਟ ਕੀਤੇ ਗਏ, ਜਿਸ ਕਾਰਨ ਕੋਰੋਨਾ ਅੱਗੇ ਵਧਣ ਤੋਂ ਰੁਕ ਗਿਆ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rebellious Navjot Sidhu indirectly Attacks Captain says People will change the Guard