ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

‘ਰੈਡਬਬਲ’ ਵੇਚ ਰਹੀ ‘ੴ’ ਵਾਲੇ ਕੱਪੜੇ, ਸ਼੍ਰੋਮਣੀ ਕਮੇਟੀ ਭੇਜੇਗੀ ਕਾਨੂੰਨੀ ਨੋਟਿਸ

‘ਰੈਡਬਬਲ’ ਵੇਚ ਰਹੀ ‘ੴ’ ਵਾਲੇ ਕੱਪੜੇ, ਸ਼੍ਰੋਮਣੀ ਕਮੇਟੀ ਭੇਜੇਗੀ ਕਾਨੂੰਨੀ ਨੋਟਿਸ

ਆਨਲਾਈਨ ਖ਼ਰੀਦਦਾਰੀ ਵਾਲੀਰੈਡ–ਬਬਲਨਾਂ ਦੀ ਇੱਕ ਵੈੱਬਸਾਈਟ ਵੱਲੋਂ ਔਰਤਾਂ ਦੇ ਰੈਡੀਮੇਡ ਕੱਪੜਿਆਂਤੇ ਪਾਵਨ ਗੁਰਬਾਣੀ ਵਿੱਚੋਂਇੱਕ ਓਅੰਕਾਰਛਾਪਣਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਸਖ਼ਤ ਇਤਰਾਜ਼ ਪ੍ਰਗਟ ਕੀਤਾ ਗਿਆ ਹੈ।

 

 

ਇਕ ਅਖ਼ਬਾਰ ਵਿਚ ਇਸ ਸਬੰਧੀ ਖ਼ਬਰ ਛਪਣ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵੈੱਬਸਾਈਟ ਦੀ ਹਰਕਤ ਨੂੰ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲੀ ਕਾਰਵਾਈ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਕੀਤੇ ਗਏ ਇਕ ਪ੍ਰੈੱਸ ਬਿਆਨ ਵਿਚ ਭਾਈ ਲੌਂਗੋਵਾਲ ਨੇ ਆਖਿਆ ਕਿ ਇਹ ਹਰਕਤ ਸਿੱਖੀ ਸਿਧਾਂਤਾਂ ਅਤੇ ਰਵਾਇਤਾਂ ਨੂੰ ਢਾਹ ਲਗਾਉਣ ਵਾਲੀ ਹੈ, ਜਿਸ ਨਾਲ ਸਿੱਖ ਜਗਤ ਵਿਚ ਰੋਸ ਫੈਲਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਕੰਪਨੀ ਨੂੰ ਕਾਨੂੰਨੀ ਨੋਟਿਸ ਭੇਜਣ ਲਈ ਸਬੰਧਤ ਅਧਿਕਾਰੀਆਂ ਨੂੰ ਆਖਿਆ ਗਿਆ ਹੈ।

 

 

ਉਨ੍ਹਾਂ ਅਜਿਹੀਆਂ ਮੰਦਭਾਗੀਆਂ ਹਰਕਤਾਂਤੇ ਚਿੰਤਾ ਪ੍ਰਗਟ ਕਰਦਿਆਂ ਆਖਿਆ ਕਿ ਕੁਝ ਲੋਕ ਜਾਣਬੁੱਝ ਕੇ ਅਜਿਹਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਕੁਝ ਸਾਈਟਾਂਤੇ ਸਿੱਖ ਵਿਰੋਧੀ ਕਾਰਵਾਈ ਦੇ ਮਾਮਲੇ ਸਾਹਮਣੇ ਆਏ ਸਨ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਕਾਰਵਾਈ ਕਰਨਤੇ ਸਬੰਧਤਾਂ ਨੇ ਅਫ਼ਸੋਸ ਪ੍ਰਗਟ ਕੀਤਾ ਸੀ।

 

ਉਨ੍ਹਾਂ ਕਿਹਾ ਕਿ ਇਕ ਵਾਰ ਫਿਰਰੈਡਬਬਲ’ ਨਾਂ ਦੀ ਇਸ ਵੈੱਬਸਾਈਟ ਵੱਲੋਂ ਅਤੇ ਹੋਰ ਧਾਰਮਿਕ ਚਿੰਨ੍ਹ ਛਾਪ ਕੇ ਸੰਗਤ ਦੇ ਹਿਰਦਿਆਂ ਨੂੰ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਇਸ ਹਰਕਤ ਵਿਰੁੱਧ ਸ਼੍ਰੋਮਣੀ ਕਮੇਟੀ ਸਖ਼ਤ ਕਾਰਵਾਈ ਕਰੇਗੀ।

 

 

ਉਨ੍ਹਾਂ ਸਰਕਾਰਾਂ ਅਤੇ ਸਾਈਬਰ ਕਰਾਈਮ ਵਿਭਾਗ ਨੂੰ ਵੀ ਚੁਸਤ ਹੋਣ ਲਈ ਆਖਿਆ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਅਜਿਹੀਆਂ ਹਰਕਤਾਂ ਬਾਰ-ਬਾਰ ਸਾਹਮਣੇ ਆਉਣ ਦੇ ਬਾਵਜੂਦ ਵੀ ਸਰਕਾਰਾਂ ਦਾ ਚੁੱਪ ਰਹਿਣਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਹੈ ਕਿ ਸਰਕਾਰਾਂ ਵੱਲੋਂ ਆਪਣੇ ਤੰਤਰ ਰਾਹੀਂ ਅਜਿਹੇ ਲੋਕਾਂਤੇ ਨਿਗ੍ਹਾ ਰੱਖੀ ਜਾਵੇ ਅਤੇ ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸ ਵਿਰੁੱਧ ਤੁਰੰਤ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Red bubble is selling clothes with print Ek Onkar SGPC will send legal notice