ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਵੀਡ-19 ’ਤੇ ਕੰਟਰੋਲ ਲਈ ਘਰੇਲੂ ਉਡਾਣਾਂ ਦੀ ਗਿਣਤੀ ਘਟਾਈ ਜਾਵੇ: ਬਲਬੀਰ ਸਿੰਘ ਸਿੱਧੂ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ . ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸੂਬੇ ਵਿਚ ਕੋਵਿਡ -19 ਦੇ ਫੈਲਾਅ ਨੂੰ ਰੋਕਣ ਲਈ ਖਾਸਕਰ ਮੁੰਬਈ ਅਤੇ ਅਹਿਮਦਾਬਾਦ ਤੋਂ ਘਰੇਲੂ ਉਡਾਣਾਂ ਦੀ ਗਿਣਤੀ ਘਟਾਉਣ ਦੀ ਲੋੜ ਹੈ ਕਿਉਂ ਕਿ ਇੱਥੇ ਵੱਡੀ ਗਿਣਤੀ ਵਿੱਚ ਕੋਵਿਡ-19 ਦੇ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲਏ ਗਏ 72,468 ਨਮੂਨਿਆਂ ਵਿੱਚੋਂ ਸਿਰਫ਼ 2.8 ਫ਼ੀਸਦੀ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ।

 

ਸਿਹਤ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ . ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਰਿਪੋਰਟ ਕੀਤੇ ਗਏ ਜ਼ਿਆਦਾਤਰ ਮਾਮਲੇ ਦੂਸਰੇ ਰਾਜਾਂ ਅਤੇ ਦੇਸ਼ਾਂ ਦੀ ਟਰੈਵਲ ਹਿਸਟਰੀ ਨਾਲ ਸਬੰਧਤ ਹਨ, ਇਸ ਲਈ ਇਸ ਵਾਇਰਸ ਦੇ ਸਮੂਹ ਵਿੱਚ ਫੈਲਾਅ ਨੂੰ ਰੋਕਣ ਲਈ ਵਿਸ਼ੇਸ਼ ਤੌਰਤੇ ਉੱਚ ਜੋਖ਼ਮ ਵਾਲੇ ਰਾਜਾਂ ਅਤੇ ਦੇਸ਼ਾਂ `ਚੋਂ ਆਉਣ ਵਾਲੇ ਯਾਤਰੀਆਂ `ਤੇ ਧਿਆਨ ਕੇਂਦਰਿਤ ਕਰਨ ਦੀ ਲੋੜ ਹੈ।

 

ਉਨ੍ਹਾਂ ਕਿਹਾ ਕਿ ਉਹ ਭਲਕੇ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਮੁੱਖ ਮੰਤਰੀ ਪੰਜਾਬ ਨਾਲ ਇਸ ਅਹਿਮ ਮੁੱਦੇਤੇ ਚਰਚਾ ਕਰਨਗੇ। ਉਨ੍ਹਾਂ ਕਿਹਾ ਕਿ ਇਹ ਰਿਕਾਰਡ ਵਿੱਚ ਹੈ ਕਿ ਰਾਜ ਵਿਚ ਸਿਰਫ 151 ਪਾਜ਼ੇਟਿਵ ਵਿਅਕਤੀ ਅਜਿਹੇ ਹਨ ਜਿਨ੍ਹਾਂ ਜਿਨ੍ਹਾਂ ਦੀ ਕੋਈ ਟਰੈਵਲ ਹਿਸਟਰੀ ਨਹੀਂ ਹੈ। 99.9 ਫੀਸਦੀ ਸੰਪਰਕ ਟਰੇਸਿੰਗ ਵਿਚੋਂ, 1476 ਵਿਅਕਤੀ ਪਾਜ਼ੇਟਿਵ ਪਾਏ ਗਏ ਹਨ ਜੋ ਕਿ ਲਗਭਗ 8 ਫੀਸਦ ਬਣਦਾ ਹੈ

 

ਮੰਤਰੀ ਨੇ ਮੀਟਿੰਗ ਨੂੰ ਕੋਵਿਡ -19 ਦੇ ਪ੍ਰਬੰਧਨ ਅਤੇ ਰੋਕਥਾਮ ਨੂੰ ਹੋਰ ਮਜ਼ਬੂਤ ਕਰਨ ਲਈ ਕਿਹਾ, ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਲਈ ਜਾਰੀ ਕੀਤੀਆਂ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਦੇ ਮਾਮਲੇ ਵਿੱਚ ਜੁਰਮਾਨੇ ਵਿੱਚ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿਵਲ ਸਰਜਨਜ਼ ਵਲੋਂ ਆਪਣੇ ਅਧਿਕਾਰ ਖੇਤਰ ਵਿੱਚ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਸਖਤੀ ਨਾਲ ਯਕੀਨੀ ਬਣਾਇਆ ਜਾਵੇ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Reduce the number of domestic flights to reduce Covid-19: Balbir Singh Sidhu