ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਟ੍ਰੈਫ਼ਿਕ ਸੁਚਾਰੂ ਚਲਾਉਣ ਲਈ ਨਾਜਾਇਜ਼ ਕਬਜ਼ੇ ਹਟਾਏ ਜਾਣ: ਬਲਬੀਰ ਸਿੰਘ ਸਿੱਧੂ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ . ਬਲਬੀਰ ਸਿੰਘ ਸਿੱਧੂ ਨੇ ਅੱਜ ਵੱਖ ਵੱਖ ਇਲਾਕਿਆਂ ਪੇਸ਼ ਰਹੀ ਟਰੈਫਿਕ ਦੀ ਸਮੱਸਿਆ ਦੇ ਹੱਲ ਲਈ ਨਾਜਾਇਜ਼ ਕਬਜ਼ੇ ਹਟਾਉਣ ਦੀ ਹਦਾਇਤ ਕੀਤੀ ਤਾਂ ਜੋ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ ਨਾਲ ਹੀ ਲਾਂਡਰਾਂ ਚੌਕ ਵਿੱਚ ਭੀੜ ਘੱਟ ਕਰਨ ਲਈ ਤੁਰੰਤ ਮੌਕਾ ਦੇਖ ਕੇ ਇਸ ਮਸਲੇ ਦਾ ਹੱਲ ਕਰਨ ਦੀ ਹਦਾਇਤ ਕੀਤੀ

 

ਇਸ ਤੋਂ ਇਲਾਵਾ ਉਨ੍ਹਾਂ ਨੇ ਆਟਾ-ਦਾਲ ਸਕੀਮ ਤਹਿਤ ਬਣਾਏ ਜਾ ਰਹੇ ਸਮਾਰਟ ਰਾਸ਼ਨ ਕਾਰਡਾਂ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਹਦਾਇਤ ਕੀਤੀ ਕਿ ਇਸ ਕੰਮ ਨੂੰ ਜਲਦੀ ਨੇਪਰੇ ਚਾੜ੍ਹਨ ਲਈ ਪਿੰਡ ਪੱਧਰਤੇ ਪਟਵਾਰੀ, ਬੀਡੀਪੀਓ ਅਤੇ ਜ਼ਿਲ੍ਹਾ ਫੂਡ ਐਂਡ ਸਪਲਾਈ ਵਿਭਾਗ ਦੇ ਕਰਮਚਾਰੀ ਦਾ ਇਕੋ ਥਾਂ ਹਾਜ਼ਰ ਹੋਣਾ ਯਕੀਨੀ ਬਣਾਇਆ ਜਾਵੇ

 

ਜ਼ਿਲ੍ਹੇ ਵਿੱਚ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਬਣਾਈ ਗਈ ਜ਼ਿਲ੍ਹਾ ਮਿਸ਼ਨ ਟੀਮ ਦੇ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ੇ ਦੇ ਦੈਂਤ ਤੋਂ ਬਚਾਉਣ ਲਈ ਜ਼ਿਲ੍ਹਾ ਮਿਸ਼ਨ ਟੀਮ ਦੇ ਐਕਸ਼ਨ ਪਲਾਨ ਨੂੰ ਠੋਸ ਤਰੀਕੇ ਨਾਲ ਲਾਗੂ ਕੀਤਾ ਜਾਵੇ

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Removal of illegal possession of traffic to run smoothly says Balbir Sidhu