ਅਗਲੀ ਕਹਾਣੀ

ਉੱਘੇ ਪੱਤਰਕਾਰ ਸ਼ੰਗਾਰਾ ਸਿੰਘ ਭੁੱਲਰ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਉੱਘੇ ਪੱਤਰਕਾਰ ਸ਼ੰਗਾਰਾ ਸਿੰਘ ਭੁੱਲਰ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਕੈਬਿਨੇਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁੱਖ ਮੰਤਰੀ ਤਰਫੋਂ ਸ਼ਰਧਾਂਜਲੀ ਭੇਂਟ

ਪੱਤਰਕਾਰੀ, ਸਾਹਿਤਕ, ਰਾਜਸੀ, ਸਮਾਜਿਕ, ਪ੍ਰਸ਼ਾਸਨਿਕ ਤੇ ਧਾਰਮਿਕ ਖੇਤਰ ਦੀਆਂ ਨਾਮਵਾਰ ਸ਼ਖ਼ਸੀਅਤਾਂ ਨਮ ਅੱਖਾਂ ਨਾਲ ਸਸਕਾਰ ਮੌਕੇ ਹੋਈਆਂ ਸ਼ਾਮਲ


ਉੱਘੇ ਪੱਤਰਕਾਰ ਸ਼ੰਗਾਰਾ ਸਿੰਘ ਭੁੱਲਰ ਜੋ ਬੁੱਧਵਾਰ ਸ਼ਾਮ ਅਕਾਲ ਚਲਾਣਾ ਕਰ ਗਏ ਸਨ, ਦੇ ਅੰਤਿਮ ਸਸਕਾਰ ਮੌਕੇ ਅੱਜ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ। ਮੁਹਾਲੀ ਦੇ ਸੈਕਟਰ-57 ਸਮਸ਼ਾਨ ਘਾਟ ਵਿਖੇ ਸ. ਭੁੱਲਰ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਪੁੱਤਰ ਰਮਣੀਕ ਸਿੰਘ ਤੇ ਚੇਤਨ ਪਾਲ ਸਿੰਘ ਨੇ ਅਗਨੀ ਦਿਖਾਈ।

ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤਰਫੋਂ ਸ਼ੰਗਾਰਾ ਸਿੰਘ ਭੁੱਲਰ ਦੀ ਮ੍ਰਿਤਕ ਦੇਹ ਉਤੇ ਰੀਥ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ। 

 

ਸ. ਸਿੱਧੂ ਨੇ ਸ. ਭੁੱਲਰ ਦੀ ਪਤਨੀ ਸ੍ਰੀਮਤੀ ਅਮਰਜੀਤ ਕੌਰ ਭੁੱਲਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਇਹ ਇਕੱਲੇ ਪਰਿਵਾਰ ਲਈ ਘਾਟਾ ਨਹੀਂ, ਸਗੋਂ ਪੱਤਰਕਾਰੀ ਜਗਤ ਅਤੇ ਸਮੂਹ ਸਮਾਜ ਲਈ ਨਾ ਪੂਰਿਆ ਜਾਣਾ ਵਾਲਾ ਘਾਟਾ ਹੈ। ਸ. ਭੁੱਲਰ (74 ਸਾਲ) ਜੋ ਇਸ ਵੇਲੇ ਰੋਜ਼ਾਨਾ ਸਪੋਕਸਮੈਨ ਦੇ ਸੰਪਾਦਕ ਸਨ, ਪੰਜਾਬੀ ਟ੍ਰਿਬਿਊਨ, ਪੰਜਾਬੀ ਜਾਗਰਣ ਤੇ ਦੇਸ਼ ਵਿਦੇਸ਼ ਟਾਈਮਜ਼ ਦੇ ਵੀ ਸੰਪਾਦਕ ਰਹੇ।

 

ਇਸ ਮੌਕੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਡਿਪਟੀ ਡਾਇਰੈਕਟਰ (ਪ੍ਰੈੱਸ) ਡਾ. ਅਜੀਤ ਕੰਵਲ ਸਿੰਘ ਹਮਦਰਦ ਨੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਤਰਫੋਂ ਅਤੇ ਪੰਜਾਬ ਪਬਲਿਕ ਰਿਲੇਸ਼ਨਜ਼ ਆਫਿਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਨਵਦੀਪ ਸਿੰਘ ਗਿੱਲ ਤੇ ਪੀ.ਆਰ.ਓ. ਨਰਿੰਦਰ ਪਾਲ ਸਿੰਘ ਜਗਦਿਓ ਨੇ ਡੀ.ਪੀ.ਆਰ. ਪੰਜਾਬ ਤਰਫੋਂ ਮ੍ਰਿਤਕ ਦੇਹ ਉਤੇ ਰੀਥ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਚੰਡੀਗੜ ਪ੍ਰੈੱਸ ਕਲੱਬ ਦੇ ਜਨਰਲ ਸਕੱਤਰ ਸੌਰਭ ਦੁੱਗਲ ਨੇ ਵੀ ਰੀਥ ਰੱਖੀ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Renowned senior journalist Shangara Singh Bhullar cremated