ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ-ਵਾਇਰਸ ਦੇ 35 ਸ਼ੱਕੀ ਮਰੀਜ਼ਾਂ ਦੀ ਰਿਪੋਰਟ ਆ ਗਈ ਸਾਹਮਣੇ

ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਦੱਸਿਆ ਕਿ ਚੀਨ ਦੀ ਯਾਤਰਾ ਕਰਨ ਵਾਲੇ 1109 ਯਾਤਰੀਆਂ ਨੇ 14 ਦਿਨਾਂ ਦੀ ਨਿਗਰਾਨੀ ਵਾਲਾ ਅਤਿ ਸੰਵੇਦਨਸ਼ੀਲ ਸਮਾਂ ਪੂਰਾ ਕਰ ਲਿਆ ਹੈ ਅਤੇ ਬਾਕੀ ਬਚੇ ਯਾਤਰੀਆਂ ਨੂੰ ਘਰਾਂ ਵਿੱਚ ਇਕੱਲੇ ਰਹਿਣ ਦੀ ਹਦਾਇਤ ਦਿੱਤੀ ਗਈ ਹੈ ਅਤੇ ਸਿਹਤ ਵਿਭਾਗ ਵੱਲੋਂ ਇਹਨਾਂ ਦੀ ਪੂਰੀ ਚੌਕਸੀ ਰੱਖੀ ਜਾ ਰਹੀ ਹੈ।

 

 

ਨਮੂਨਿਆਂ ਦੀ ਜਾਂਚ ਪ੍ਰਕਿਰਿਆ ਵਿੱਚ ਤੇਜੀ ਲਿਆਉਣ ਲਈ ਭਾਰਤ ਸਰਕਾਰ ਨੇ ਹੁਣ ਏਮਜ਼, ਦਿੱਲੀ ਨੂੰ ਸ਼ੱਕੀ ਮਰੀਜ਼ਾਂ ਦੇ ਨਮੂਨੇ ਭੇਜਣ ਲਈ ਕਿਹਾ ਹੈ ਅਤੇ ਹੁਣ ਤੱਕ ਇਕ-ਇਕ ਨਮੂਨਾ ਜਲੰਧਰ ਅਤੇ ਅੰਮ੍ਰਿਤਸਰ ਤੋਂ ਏਮਜ਼ ਵਿਖੇ ਭੇਜਿਆ ਗਿਆ ਜੋ ਕਿ ਨੈਗਟਿਵ ਘੋਸ਼ਿਤ ਕੀਤਾ ਗਿਆ ਹੈ।

 

ਚੀਨ ਦੀ ਯਾਤਰਾ ਕਰ ਚੁੱਕੇ ਜਾਂ ਹਵਾਈ ਅੱਡਿਆਂ 'ਤੇ ਠਹਿਰਣ ਵਾਲੇ 1517 ਯਾਤਰੀਆਂ ਵਿੱਚੋਂ 35 ਸ਼ੱਕੀ ਮਰੀਜ਼ਾਂ ਦੇ ਨਮੂਨੇ ਲਏ ਗਏ ਸਨ ਜੋ ਕਿ ਨੈਸ਼ਨਲ ਇੰਸਟੀਚੀਊਟ ਆਫ਼ ਵਾਇਰੋਲੋਜੀ, ਪੂਣੇ ਵੱਲੋਂ ਨੈਗਟਿਵ ਕਰਾਰ ਦਿੱਤੇ ਗਏ ਹਨ। ਉਹਨਾਂ ਕਿਹਾ ਕਿ ਹੁਣ ਤੱਕ ਕੋਰੋਨਾਵਾਇਰਸ ਦਾ ਇਕ ਵੀ ਮਾਮਲੇ ਦੀ ਪੁਸ਼ਟੀ ਨਹੀਂ ਹੋਈ ਹੈ।

 

ਜ਼ਿਕਰਯੋਗ ਹੈ ਕਿ ਵਿਸ਼ਵ ਸਿਹਤ ਸੰਗਠਨ ਨੇ ਅੱਜ ਨੋਵਲ ਕੋਰੋਨਾਵਾਇਰਸ (2019-ਐਨਸੀਓਵੀ) ਦਾ ਨਾਂ ਤਬਦੀਲ ਕਰਕੇ ਕੋਵਿਡ-19 (ਕੋਰੋਨਾਵਾਇਰ ਬਿਮਾਰੀ) ਰੱਖ ਦਿੱਤਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Reports of 35 suspected coronavirus patients have surfaced