ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਾਂਦੇੜ ਸਾਹਿਬ ਫਸੇ ਸ਼ਰਧਾਲੂਆਂ ਦੀ ਵਾਪਸੀ ਲਈ ਮਹਾਰਾਸ਼ਟਰ ਸਰਕਾਰ ਨੂੰ ਬੇਨਤੀ

ਪੰਜਾਬ ਸਰਕਾਰ ਨੇ ਕੋਵਿਡ-19 ਦੇ ਮੱਦੇਨਜ਼ਰ ਲਗਾਈ ਤਾਲਾਬੰਦੀ ਕਾਰਨ ਹਜ਼ੂਰ ਸਾਹਿਬ (ਨਾਂਦੇੜ, ਮਹਾਂਰਾਸ਼ਟਰ) ਵਿਚ ਫਸੇ ਸੂਬੇ ਦੇ 3000 ਸ਼ਰਧਾਲੂਆਂ ਦੀ ਸੁਰੱਖਿਅਤ ਵਾਪਸੀ ਦੀ ਮਨਜੂਰੀ ਲਈ ਮਹਾਰਾਸ਼ਟਰ ਸਰਕਾਰ ਨੂੰ ਬੇਨਤੀ ਕੀਤੀ


ਇਹ ਪ੍ਰਗਟਾਵਾ ਕਰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਧੀਕ ਮੁੱਖ ਸਕੱਤਰ (ਗ੍ਰਹਿ) ਸਤੀਸ਼ ਚੰਦਰਾ ਨੇ ਮਹਾਰਾਸ਼ਟਰ ਸਰਕਾਰ ਨੂੰ ਇੱਕ ਪੱਤਰ ਰਾਹੀਂ ਇਹ ਜਾਣਕਾਰੀ ਦਿੱਤੀ ਹੈ ਅਤੇ ਕਿਹਾ ਕਿ ਸ਼ਰਧਾਲੂ ਮੱਧ ਪ੍ਰਦੇਸ਼ ਅਤੇ ਰਾਜਸਥਾਨ ਰਾਹੀਂ ਬੱਸ / ਸੜਕ ਰਾਹੀਂ ਸੂਬੇ ਵਿਚ ਵਾਪਸ ਆਉਣਗੇ ਇਸੇ ਤਰ੍ਹਾਂ ਇਨ੍ਹਾਂ ਦੋਵਾਂ ਸੂਬਿਆਂ ਦੀਆਂ ਸਰਕਾਰਾਂ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਵੀ ਯਾਤਰੂਆਂ ਦੀ ਬਿਨਾ ਰੋਕੇ ਵਾਪਸੀ ਲਈ ਸਹਿਯੋਗ ਕਰਨ ਦੀ ਬੇਨਤੀ ਕੀਤੀ ਗਈ


ਵਧੀਕ ਮੁੱਖ ਸਕੱਤਰ ਨੇ ਅੱਗੇ ਦੱਸਿਆ ਕਿ ਵਾਪਸੀ 'ਤੇ ਇਨ੍ਹਾਂ ਸਾਰੇ ਸ਼ਰਧਾਲੂਆਂ ਨੂੰ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਸੂਬਾ ਸਰਕਾਰ ਵੱਲੋਂ ਜਾਰੀ ਕੀਤੀ ਐਡਵਾਈਜ਼ਰੀ ਅਨੁਸਾਰ 14 ਦਿਨਾਂ ਲਈ ਘਰ ਵਿਚ ਏਕਾਂਤਵਾਸ ਉਤੇ ਰੱਖਿਆ ਜਾਵੇਗਾ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Request to Government of Maharashtra for return of Nanded Sahib stranded pilgrims