ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਇਕੱਠੇ ਹੋਣ ’ਤੇ ਪਾਬੰਦੀ

ਫਾਈਲ ਫ਼ੋਟੋ

 

ਦਸਵੀਂ ਤੇ ਬਾਰ੍ਹਵੀਂ ਦੀ ਗੋਲਡਨ ਜੁਬਲੀ ਪ੍ਰੀਖਿਆ 22 ਅਕਤੂਬਰ ਤੋਂ 7 ਨਵੰਬਰ ਤੱਕ


ਜ਼ਿਲ੍ਹਾ ਮੈਜਿਸਟਰੇਟ  ਮਨਪ੍ਰੀਤ ਸਿੰਘ ਛੱਤਵਾਲ ਨੇ ਧਾਰਾ 144 ਸੀ.ਆਰ.ਪੀ.ਸੀ. ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਤੇ ਬਾਰ੍ਹਵੀਂ ਸ਼੍ਰੇਣੀ
ਦੀਆਂ ਗੋਲਡਨ ਜੁਬਲੀ ਚਾਂਸ ਪ੍ਰੀਖਿਆਵਾਂ 22 ਅਕਤੂਬਰ 2019 ਤੋਂ 7 ਨਵੰਬਰ 2019 ਤੱਕ ਹੋਣੀਆਂ ਹਨ। ਇਹ ਪ੍ਰੀਖਿਆਵਾਂ ਸਵੇੇਰੇ 11 ਵਜੇ ਤੋ 2:15 ਤੱਕ ਹੋਣਗੀਆਂ। ਇਸ ਸਬੰਧੀ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ਦੇ ਅੰਦਰ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ’ਤੇ ਪਾਬੰਦੀ ਦੇ ਹੁਕਮ ਲਾਗੂ ਕੀਤੇ ਹਨ। ਇਹ ਹੁਕਮ 7 ਨਵੰਬਰ 2019 ਤੱਕ ਲਾਗੂ ਰਹੇਗਾ।

 

ਜ਼ਿਲ੍ਹਾ ਮੈਜਿਸਟ੍ਰਰੇਟ ਨੇ ਜਾਰੀ ਹੁਕਮਾਂ ਵਿਚ ਕਿਹਾ ਕਿ ਆਮ ਕਰਕੇ ਵੇਖਿਆ ਗਿਆ ਹੈ ਕਿ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਪ੍ਰੀਖਿਆਰਥੀਆਂ ਦੇ ਮਾਤਾ ਪਤਾ, ਦੋਸਤ, ਮਿੱਤਰ ਜਾਂ ਰਿਸ਼ਤੇਦਾਰ ਇਕੱਠੇ ਹੋ ਜਾਂਦੇ ਹਨ, ਜੋ ਪ੍ਰੀਖਿਆ ਕੇਂਦਰਾਂ ਵਿੱਚ ਪਹੁੰਚ ਕੇ ਪ੍ਰੀਖਿਆ ਦੀ ਪਵਿੱਤਰਤਾ ਅਤੇ ਅਨੁਸਾਸ਼ਨ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਦੇ ਹਨ।

 

ਜ਼ਿਲ੍ਹਾ ਮੈਜਿਸਟ੍ਰਰੇਟ ਨੇ ਕਿਹਾ ਕਿ ਅਜਿਹੀ ਸਥਿਤੀ ਨੂੰ ਮੌਕੇ ’ਤੇ ਨਜਿੱਠਣ ਲਈ ਜ਼ਰੂਰੀ ਹੋ ਜਾਂਦਾ ਹੈ ਕਿ ਪ੍ਰੀਖਿਆ ਕੇਂਦਰ ਦੇ ਆਲੇ-ਦੁਆਲੇ ਅਧੀਨ ਧਾਰਾ 144 ਸੀ.ਆਰ.ਪੀ.ਸੀ ਤਹਿਤ ਹੁਕਮ ਜਾਰੀ ਕੀਤੇ ਜਾਣ। ਇਹ ਹੁਕਮ ਸਕੂਲਾਂ ਦੇ ਸਟਾਫ਼ ਜਾਂ ਅਧਿਆਪਕਾਂ ਤੇ ਲਾਗੂ ਨਹੀਂ ਹੋਣਗੇ ਅਤੇ ਨਾ ਹੀ ਉਨ੍ਹਾਂ ਵਿਦਿਆਰਥੀਆਂ ’ਤੇ ਲਾਗੂ ਹੋਵੇਗੀ ਜ਼ਿਨ੍ਹਾਂ ਦਾ ਪ੍ਰੀਖਿਆ ਕੇਂਦਰ ਇਨ੍ਹਾਂ ਸਕੂਲਾਂ ਵਿੱਚ ਬਣਿਆ ਹੋਇਆ ਹੈ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Restrictions on assembling around test centers