ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜ਼ਿਲ੍ਹਾ ਫਾਜ਼ਿਲਕਾ ਦੇ ਸਰਹੱਦੀ ਇਲਾਕੇ 'ਚ ਪਾਕਿ ਸਿਮ ਰੱਖਣ ਅਤੇ ਵਰਤਣ ’ਤੇ ਪਾਬੰਦੀ ਦੇ ਹੁਕਮ

ਜ਼ਿਲ੍ਹਾ ਮੈਜਿਸਟਰੇਟ ਮਨਪ੍ਰੀਤ ਸਿੰਘ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਾਜ਼ਿਲਕਾ ਵਿੱਚ ਪੈਂਦੇ ਅੰਤਰਰਾਸ਼ਟਰੀ ਬਾਰਡਰ ਏਰੀਆ ਦੇ ਨਾਲ ਲੱਗਦੇ 4 ਕਿਲੋਮੀਟਰ ਦੇ ਏਰੀਏ ਵਿੱਚ ਪਾਕਿਸਤਾਨੀ ਸਿਮ ਕਾਰਡ ਰੱਖਣ ਅਤੇ ਵਰਤੋਂ ਕਰਨ ’ਤੇ ਪੂਰਨ ਪਾਬੰਦੀ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ।

 

ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਹੁਕਮਾਂ ਵਿੱਚ ਕਿਹਾ ਕਿ ਮੌਜੂਦਾ ਹਾਲਾਤਾਂ ਨੂੰ ਮੁੱਖ ਰੱਖਦੇ ਹੋਏ ਵਾਇਰਲੈਸ ਮੋਨੀਟਰਿੰਗ ਓਰਗਨਾਈਜੇਸ਼ਨ ਵੱਲੋਂ ਕੀਤੇ ਸਰਵੇ ਮੁਤਾਬਕ ਪੰਜਾਬ ਦੇ ਅੰਤਰ-ਰਾਸ਼ਟਰੀ ਸਰਹੱਦ ਦੇ ਨਾਲ ਲੱਗਦੇ 3-4 ਕਿਲੋਮੀਟਰ ਦੇ ਏਰੀਏ ਵਿੱਚ ਪਾਕਿਸਤਾਨੀ ਸਿਮ ਕਾਰਡ ਦੀ ਐਕਟੀਵਿਟੀ ਪਾਈ ਗਈ ਹੈ। 

 

ਇਸ ਲਈ ਉਕਤ ਹਾਲਾਤਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਫਾਜ਼ਿਲਕਾ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਅਤੇ ਰਾਸ਼ਟਰੀ ਸੁਰੱਖਿਆ ਨੂੰ ਕਾਇਮ ਰੱਖਣ ਲਈ ਉਪਰਾਲੇ ਕੀਤੇ ਜਾਣੇ ਜ਼ਰੂਰੀ ਹਨ। ਇਹ ਹੁਕਮ 21 ਫ਼ਰਵਰੀ 2020 ਤੱਕ ਲਾਗੂ ਰਹਿਣਗੇ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Restrictions on keeping and using Pak SIM in Fazilka border area