ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਬਰਾ ਤਾਰ ਦੀ ਵਰਤੋਂ ਕਰਨ ’ਤੇ ਪਾਬੰਦੀ ਦੇ ਹੁਕਮ

ਜ਼ਿਲ੍ਹਾ ਮੈਜਿਸਟ੍ਰੇਟ ਮਨਪ੍ਰੀਤ ਸਿੰਘ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਕੋਬਰਾ/ਕੰਡਿਆਵਾਲੀ ਤਾਰ ਨੂੰ ਵੇਚਣ, ਖ਼ਰੀਦਣ ਅਤੇ ਵਰਤਣ ਉੱਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਦਿੱਤੇ ਹਨ। ਇਹ ਹੁਕਮ 31 ਜਨਵਰੀ 2020 ਤੱਕ ਲਾਗੂ ਰਹਿਣਗੇ।
 
ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਆਪਣੀ ਫ਼ਸਲਾਂ ਦੀ ਸੁਰੱਖਿਆ ਲਈ ਕੰਡੇਦਾਰ ਤਾਰ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਦੇ ਨਾਲ ਹੀ ਹੁਣ ਲੋਕਾਂ ਵੱਲੋਂ ਆਪਣੇ ਪਲਾਟ, ਖੇਤ ਅਤੇ ਹੋਰ ਪਾਸੇ ਜਿੱਥੇ ਵੇਖਿਆ ਜਾਵੇ ਫ਼ਸਲਾਂ ਦੀ ਸੁਰੱਖਿਆ ਲਈ ਕੰਡੇਵਾਲੀ ਤਾਰ ਨੂੰ ਛੱਡ ਕੇ ਕੋਬਰਾ ਤਾਰ ਦੀ ਵਰਤੋਂ ਕਰਨੀ ਵੀ ਸ਼ੁਰੂ ਕਰ ਦਿੱਤੀ ਹੈ। ਜਿਹੜੀ ਕਿ ਕਾਫ਼ੀ ਤੇਜ਼ਧਾਰ ਵਾਲੀ ਹੁੰਦੀ ਹੈ ਜਿਸ ਨਾਲ ਕੁਦਰਤੀ ਜੀਵਾਂ ਨੂੰ ਜਾਨ ਦਾ ਖ਼ਤਰਾ ਹੁੰਦਾ ਹੈ।

 

ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਹੁਕਮਾਂ ਵਿੱਚ ਦੱਸਿਆ ਕਿ ਕੋਬਰਾ ਤਾਰ ਦੀ ਵਜ੍ਹਾ ਕਾਰਨ ਜ਼ਿਲ੍ਹੇ ਦੇ ਸਭ ਤੋਂ ਵੱਡੇ ਪਸ਼ੂ ਹਸਪਤਾਲ, ਗਊਸ਼ਾਲਾ ਦੌਲਤਪੁਰਾ ਅਤੇ ਸੈਂਚੁਰੀ ਏਰੀਆ ਵਿਖੇ 90 ਫੀਸਦੀ ਪਸ਼ੂ ਇਸ ਤਾਰ ਦੀ ਵਜ੍ਹਾ ਕਾਰਨ ਹੀ ਜ਼ਖ਼ਮੀ ਹੋਏ ਇਲਾਜ ਲਈ ਆਉਂਦੇ ਹਨ ਜਿਸ ਕਾਰਨ ਪਾਬੰਦੀ ਲਗਾਈ ਗਈ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Restrictions on the use of cobra wire