ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਗੜ੍ਹੇਮਾਰੀ ਕਾਰਨ ਖਰਾਬ ਫਸਲਾਂ ਦੇ ਮੁਆਵਜ਼ੇ ’ਤੇ ਮਾਲ ਮੰਤਰੀ ਨੇ ਦਿੱਤਾ ਇਹ ਬਿਆਨ

ਪੰਜਾਬ ਦੇ ਮਾਲ ਅਤੇ ਕੁਦਰਤੀ ਆਫਤ ਪ੍ਰਬੰਧਨ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਹੈ ਕਿ ਪਿਛਲੇ ਦਿਨੀਂ ਸੂਬੇ ਦੇ ਕੁਝ ਹਿੱਸਿਆਂ ਵਿਚ ਗੜ੍ਹੇਮਾਰੀ ਕਾਰਨ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਕਿਸਾਨਾਂ ਨੂੰ ਜਲਦ ਜਾਰੀ ਕਰ ਦਿੱਤਾ ਜਾਵੇਗਾ

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

ਇੱਥੋਂ ਜਾਰੀ ਇਕ ਬਿਆਨ ਵਿਚ ਮਾਲ ਮੰਤਰੀ ਨੇ ਕਿਹਾ ਕਿ ਖਰਾਬ ਮੌਸਮ ਦੇ ਚੱਲਦਿਆਂ ਕੁਝ ਕਿਸਾਨਾਂ ਦੀਆਂ ਫਸਲਾਂ ਨੂੰ ਗੜ੍ਹੇਮਾਰੀ ਕਾਰਨ ਨੁਕਸਾਨ ਪੁੱਜਾ ਸੀ ਇਸ ਦੀ ਸੂਚਨਾ ਮਿਲਦੇ ਸਾਰ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਗਿਰਦਾਵਰੀ ਦੇ ਨਿਰਦੇਸ਼ ਜਾਰੀ ਕਰ ਦਿੱਤੇ ਸਨ ਸਰਕਾਰੀਆ ਨੇ ਦੱਸਿਆ ਕਿ ਫਸਲਾਂ ਨੂੰ ਪੁੱਜੇ ਨੁਕਸਾਨ ਦੀਆਂ ਰਿਪੋਰਟਾਂ ਹਾਲੇ ਪ੍ਰਾਪਤ ਹੋ ਰਹੀਆਂ ਹਨ ਅਤੇ ਜਿਉਂ ਹੀ ਮੁਕੰਮਲ ਰਿਪੋਰਟ ਪ੍ਰਾਪਤ ਹੋ ਜਾਵੇਗੀ, ਮਾਲ ਵਿਭਾਗ ਵੱਲੋਂ ਸਬੰਧਤ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਜਾਰੀ ਕਰ ਦਿੱਤੀ ਜਾਵੇਗੀ

 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਸ਼ਿੱਦਤ ਨਾਲ ਕੰਮ ਕਰ ਰਹੀ ਹੈ ਅਤੇ ਇਸ ਤੋਂ ਪਹਿਲਾਂ ਵੀ ਜਦ ਮਈ 2018 ਵਿਚ ਝੱਖੜ-ਤੂਫਾਨ ਕਾਰਨ ਖਰਬੂਜ਼ਾ ਉਤਪਾਦਕ ਕਿਸਾਨਾਂ ਦੀ ਫਸਲ ਖਰਾਬ ਹੋਈ ਸੀ ਤਾਂ ਮੁੱਖ ਮੰਤਰੀ ਵੱਲੋਂ 5254 ਏਕੜ ਦੀ ਗਿਰਦਾਵਰੀ ਕਰਵਾ ਕੇ ਸਬੰਧਤ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਸੀ ਉਨ੍ਹਾਂ ਦੱਸਿਆ ਕਿ ਉਸ ਸਮੇਂ ਮੱਕੀ ਕਾਸ਼ਤਕਾਰਾਂ ਦੀ ਫਸਲ ਨੂੰ ਵੀ ਨੁਕਸਾਨ ਪੁੱਜਾ ਸੀ ਅਤੇ ਸਰਕਾਰ ਵੱਲੋਂ ਉਨ੍ਹਾਂ ਨੂੰ ਵੀ ਮੁਆਵਜ਼ਾ ਦਿੱਤਾ ਗਿਆ ਸੀ

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਸਰਕਾਰੀਆ ਨੇ ਕਿਹਾ ਕਿ ਕੈਪਟਨ ਸਰਕਾਰ ਕਿਸਾਨ ਪੱਖੀ ਹੈ ਅਤੇ ਕਿਸਾਨਾਂ ਦੀ ਖੁਸ਼ਹਾਲੀ ਤੇ ਕਰਜ਼ਾ ਮੁਕਤੀ ਲਈ ਸਾਰਥਕ ਯੋਜਨਾਵਾਂ 'ਤੇ ਕੰਮ ਕਰ ਰਹੀ ਹੈ ਉਨ੍ਹਾਂ ਦੱਸਿਆ ਕਿ ਕਿਸਾਨ ਕਰਜ਼ਾ ਮੁਆਫੀ ਤਹਿਤ ਤਿੰਨ ਵੱਖ-ਵੱਖ ਗੇੜਾਂ ਵਿਚ 5.63 ਲੱਖ ਤੋਂ ਵੀ ਜ਼ਿਆਦਾ ਲਾਭਪਾਤਰੀਆਂ ਦੀ 4513 ਕਰੋੜ ਰੁਪਏ ਦੀ ਰਾਸ਼ੀ ਮੁਆਫ ਕੀਤੀ ਗਈ ਹੈ ਸਰਕਾਰੀਆ ਨੇ ਦੱਸਿਆ ਕਿ ਫਸਲਾਂ ਦੇ ਖਰਾਬੇ ਦੀ ਮੁਆਵਜ਼ਾ ਰਾਸ਼ੀ ਵੀ 8000 ਤੋਂ ਵਧਾ ਕੇ 12000 ਰੁਪਏ ਦਿੱਤੀ ਜਾ ਰਹੀ ਹੈ

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Revenue Ministers statement on damaged crops due to hailstorm