ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਇਸੇ ਸਾਲ ਨਵੰਬਰ ਵਿੱਚ ਹੋਣ ਵਾਲੇ ਸਮਾਗਮਾਂ ਲਈ ਸਥਾਪਤ ਕੀਤੇ ਜਾ ਰਹੇ ਬੁਨਿਆਦੀ ਢਾਂਚੇ ਅਤੇ ਮੁਢਲੀਆਂ ਸਹੂਲਤਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਡੇਰਾ ਬਾਬਾ ਨਾਨਕ ਵਿਕਾਸ ਅਥਾਰਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸੀਨੀਅਰ ਅਧਿਕਾਰੀਆਂ ਨੂੰ ਵੱਖ-ਵੱਖ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਉਣ ਦੇ ਹੁਕਮ ਦਿੰਦਿਆਂ ਇਸ ਮਹਾਨ ਸਮਾਰੋਹ ਨੂੰ ਧੂਮ-ਧਾਮ ਨਾਲ ਮਨਾਉਣ ਲਈ ਹਰ ਸੰਭਵ ਯਤਨ ਯਕੀਨੀ ਬਣਾਉਣ ਲਈ ਆਖਿਆ

 


ਇਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਮੁੱਖ ਮੰਤਰੀ ਨੇ ਬੁਨਿਆਦੀ ਢਾਂਚਾ, ਯੋਜਨਾਬੰਦੀ ਅਤੇ ਸਹੂਲਤਾਂ ਨਾਲ ਸਬੰਧਤ ਕਾਰਜਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਉਨ੍ਹਾਂ ਨੇ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ ਡੇਰਾ ਬਾਬਾ ਨਾਨਕ ਵਿਖੇ ਦੁਨੀਆ ਭਰ ਤੋਂ ਲੱਖਾਂ ਦੀ ਗਿਣਤੀ ਵਿੱਚ ਪਹੁੰਚਣ ਵਾਲੀ ਸੰਗਤ ਲਈ ਇਹ ਸਾਰੇ ਪੁਖਤਾ ਇੰਤਜ਼ਾਮ ਕੀਤੇ ਜਾਣ

 


ਬੁਲਾਰੇ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਨੂੰ ਡੇਰਾ ਬਾਬਾ ਨਾਨਕ ਅਤੇ ਨਾਲ ਲਗਦੇ 12 ਪਿੰਡਾਂ ਲਈ 225 ਕਰੋੜ ਰੁਪਏ ਦੀ ਲਾਗਤ ਵਾਲੇ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਬਾਰੇ ਜਾਣੂੰ ਕਰਵਾਇਆ ਗਿਆਇਸੇ ਤਰ੍ਹਾਂ ਬਾਕੀ ਅਹਿਮ ਪ੍ਰਾਜੈਕਟਾਂ ਵਿੱਚ ਸੜਕਾਂ ਦਾ ਸੁਧਾਰ, ਸੀਵਰੇਜ ਸਿਸਟਮ, ਨਵੀਆਂ ਸਟਰੀਟ ਲਾਈਟਾਂ ਲਾਉਣਾ, ਬੱਸ ਸਟੈਂਡ ਨੂੰ ਅਪਗ੍ਰੇਡ ਕਰਨਾ, ਸੋਲਰ ਲਾਈਟਾਂ ਦਾ ਪ੍ਰਾਜੈਕਟ ਅਤੇ ਸ਼ਰਧਾਲੂਆਂ ਲਈ ਹੋਰ ਵੱਖ-ਵੱਖ ਸਹੂਲਤਾਂ ਬਾਰੇ ਵਿਚਾਰ ਕੀਤੀ ਅਤੇ ਇਨ੍ਹਾਂ ਨੂੰ ਮਨਜ਼ੂਰੀ ਦਿੱਤੀ ਗਈ

 


ਮੁੱਖ ਮੰਤਰੀ ਨੇ ਹੁਕਮ ਦਿੱਤੇ ਕਿ ਸਮਾਗਮਾਂ ਲਈ ਨਵੰਬਰ, 2019 ਦੇ ਤੈਅ ਸਮੇਂ ਤੋਂ ਪਹਿਲਾਂ-ਪਹਿਲਾਂ ਇਨ੍ਹਾਂ ਸਾਰੇ ਪ੍ਰਾਜੈਕਟਾਂ ਨੂੰ ਮੁਕੰਮਲ ਕੀਤਾ ਜਾਵੇ ਉਨ੍ਹਾਂ ਨੇ ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਬਿਹਤਰ ਸੜਕ ਸੰਪਰਕ ਹੋਣ ਅਤੇ ਡੇਰਾ ਬਾਬਾ ਨਾਨਕ ਕਸਬੇ ਨੂੰ ਨਾਲ ਲਗਦੇ ਸਾਰੇ ਵੱਡੇ ਸ਼ਹਿਰਾਂ ਨੂੰ ਜੋੜਦੀ ਪੂਰੀ ਤਰ੍ਹਾਂ ਵਿਕਸਤ ਜਨਤਕ ਆਵਾਜਾਈ ਹੋਣ ਦੀ ਲੋੜ 'ਤੇ ਵੀ ਜ਼ੋਰ ਦਿੱਤਾ

 


ਸਮਾਗਮਾਂ ਦੌਰਾਨ ਠਹਿਰ ਕਰਨ ਵਾਲੀ ਸੰਗਤ ਲਈ ਬਿਹਤਰ ਸਹੂਲਤਾਂ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਨੇ ਹੰਗਾਮੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਸਮੇਤ ਡੇਰਾ ਬਾਬਾ ਨਾਨਕ ਦੇ ਕਮਿਊਨਿਟੀ ਹੈਲਥ ਸੈਂਟਰ ਨੂੰ ਅਪਗ੍ਰੇਡ ਕਰਨ ਦੀ ਪ੍ਰਵਾਨਗੀ ਦਿੱਤੀ ਤਾਂ ਕਿ ਵਧੀਆ ਸਿਹਤ ਸੰਭਾਲ ਯਕੀਨੀ ਬਣਾਈ ਜਾ ਸਕੇ ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਕਰਤਾਰਪੁਰ ਸਾਹਿਬ ਲਾਂਘੇ ਦੀ ਉਸਾਰੀ ਅਤੇ ਇੰਟੇਗ੍ਰੇਟਿਡ ਚੈੱਕ ਪੋਸਟ ਲਈ ਜ਼ਮੀਨ ਗ੍ਰਹਿਣ ਕਰਨ ਦੀ ਪ੍ਰਕ੍ਰਿਆ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ

 


ਕੈਪਟਨ ਅਮਰਿੰਦਰ ਸਿੰਘ ਨੇ ਜਲ ਸਪਲਾਈ ਤੇ ਸੈਨੀਟੇਸ਼ਨ, ਸਥਾਨਕ ਸਰਕਾਰਾਂ, ਲੋਕ ਨਿਰਮਾਣ ਵਿਭਾਗ, ਸੈਰ ਸਪਾਟਾ ਆਦਿ ਵਿਭਾਗਾਂ ਜੋ ਮੀਟਿੰਗ ਵਿੱਚ ਹਾਜ਼ਰ ਸਨ, ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਡੇਰਾ ਬਾਬਾ ਨਾਨਕ ਵਿਕਾਸ ਅਥਾਰਟੀ ਅਧੀਨ ਇਲਾਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਲਈ ਪੂਰਾ ਸਹਿਯੋਗ ਦਿੱਤਾ ਜਾਵੇ ਤਾਂ ਕਿ ਸਾਰੇ ਪ੍ਰਾਜੈਕਟ ਸਮੇਂ ਸਿਰ ਮੁਕੰਮਲ ਕੀਤੇ ਜਾ ਸਕਣ

 

 

ਮੁੱਖ ਮੰਤਰੀ ਨੇ ਅੰਮ੍ਰਿਤਸਰ-ਡੇਰਾ ਬਾਬਾ ਨਾਨਕ ਰੋਡ ਨੂੰ ਚੌੜਾ ਕਰਨ ਅਤੇ ਘੱਟੋ-ਘੱਟ 33 ਫੁੱਟ ਲੁੱਕ ਪਾਉਣ ਦੇ ਹੁਕਮ ਦਿੱਤੇ ਤਾਂ ਕਿ ਅੰਮ੍ਰਿਤਸਰ ਵਾਲੇ ਪਾਸੇ ਤੋਂ ਆਉਣ ਵਾਲੀ ਸੰਗਤ ਨੂੰ ਕੋਈ ਦਿੱਕਤ ਨਾ ਹੋਵੇ ਬੁਲਾਰੇ ਨੇ ਕਿਹਾ ਕਿ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਡੇਰਾ ਬਾਬਾ ਨਾਨਕ-ਫਤਿਹਗੜ੍ਹ ਚੂੜੀਆਂ-ਬਟਾਲਾ ਰੋਡ ਨੂੰ ਮਜ਼ਬੂਤ ਕੀਤਾ ਜਾਣਾ ਚਾਹੀਦਾ ਹੈ ਇਹ ਵੀ ਦੱਸਿਆ ਗਿਆ ਕਿ ਕੌਮੀ ਹਾਈਵੇਅ ਅਥਾਰਟੀ ਨੇ ਬਟਾਲਾ-ਰਮਦਾਸ ਰੋਡ 'ਤੇ ਕੰਮ ਪਹਿਲਾਂ ਹੀ ਸ਼ੁਰੂ ਕਰ ਦਿੱਤਾ ਹੈ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Review Meeting of Sri Guru Nanak Dev ji 550th Birthday programmes by Captain