ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

SC ਕਮਿਸ਼ਨ ਦੇ ਮੈਂਬਰ ਵੱਲੋਂ ਪਿੰਡ ਬਹਿਕ ਖਾਸ ਦੇ SC ਭਾਈਚਾਰੇ ਦੀ ਸ਼ਿਕਾਇਤ ਦਾ ਜਾਇਜ਼ਾ

ਮੈਂਬਰ ਕਰਨਵੀਰ ਸਿੰਘ ਇੰਦੋਰਾ ਵੱਲੋਂ ਕਮਿਸ਼ਨ ਨੂੰ ਬਹਿਕਖਾਸ ਮਾਮਲੇ ਦੀ 5 ਜੂਨ ਤੱਕ ਰਿਪੋਰਟ ਭੇਜਣ ਦੇ ਹੁਕਮ 

 

ਜ਼ਿਲ੍ਹਾ ਫਾਜ਼ਿਲਕਾ ਦੇ ਪਿੰਡ ਬਹਿਕਖਾਸ ਵਿਖੇ ਐਸ.ਸੀ. ਭਾਈਚਾਰੇ ਦੇ ਲੋਕਾਂ ਦੀ ਰਿਹਾਇਸ਼ ਨੇੜੇ ਪਿੰਡ ਦੇ ਸਾਂਝੇ ਰਸਤੇ ’ਚ ਇਕ ਪਰਿਵਾਰ ਵੱਲੋਂ ਬਣਾਈ ਦੀਵਾਰ ਨੂੰ ਲੈ ਕੇ ਐਸ.ਸੀ. ਭਾਈਚਾਰੇ ਦੇ ਲੋਕਾਂ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਸੀ। ਐਸ.ਸੀ. ਭਾਈਚਾਰੇ ਦੀ ਸ਼ਿਕਾਇਤ ਦਾ ਢੁੱਕਵਾ ਹਲ ਕਰਕੇ ਅਗਲੇਰੀ ਕਾਰਵਾਈ ਨੂੰ ਅਮਲ ਵਿੱਚ ਲਿਆਉਣ ਦੇ ਮੰਤਵ ਤਹਿਤ ਕਮਿਸ਼ਨ ਦੇ ਮੈਂਬਰ ਕਰਨਵੀਰ ਸਿੰਘ ਇੰਕੋਰਾ ਨੇ ਅੱਜ ਪਿੰਡ ਬਹਿਕਖਾਸ ਵਿਖੇ ਦੌਰਾ ਕੀਤਾ।
 

  
ਸ੍ਰੀ ਇੰਦੋਰਾ ਨੇ ਬਹਿਕਖਾਸ ਪਿੰਡ ਦੇ ਐਸ.ਸੀ. ਭਾਈਚਾਰੇ ਨੂੰ ਮਿਲ ਕੇ ਪੂਰੇ ਮਾਮਲੇ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਮੌਕੇ ’ਤੇ ਐਸ.ਡੀ.ਐਮ, ਬੀ.ਡੀ.ਪੀ.ਓ ਫਾਜ਼ਿਲਕਾ ਨੂੰ ਆਪਣੇ ਪੱਧਰ ’ਤੇ ਜਾਂਚ ਕਰਕੇ 5 ਜੂਨ ਤੱਕ ਕਮਿਸ਼ਨ ਨੂੰ ਰਿਪੋਰਟ ਸੋਂਪਣ ਦੀ ਹਦਾਇਤ ਕੀਤੀ। 

 

ਉਨ੍ਹਾਂ ਕਿਹਾ ਕਿ ਕਮਿਸ਼ਨ ਐਸ.ਸੀ. ਭਾਈਚਾਰੇ ਦੇ ਲੋਕਾਂ ਦੀ ਭਲਾਈ ਲਈ ਹਮੇਸ਼ਾ ਵਚਨਬੱਧ ਹੈ। ਉਨ੍ਹਾਂ ਮੌਕੇ ਦੂਜੀ ਧਿਰ ਨੂੰ ਵੀ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਕਮਿਸ਼ਨ ਤੱਥਾਂ ਉੱਤੇ ਆਧਾਰ ’ਤੇ ਹੀ ਕਾਰਵਾਈ ਨੂੰ ਅਮਲ ’ਚ ਲਿਆਵੇਗਾ ਅਤੇ ਕਿਸੇ ਨਾਲ ਵੀ ਬੇਇਨਸਾਫੀ ਨਹੀਂ ਹੋਣ ਦਿੱਤੀ ਜਾਵੇਗੀ।

 

ਇਸ ਮੌਕੇ ਐਸ.ਡੀ.ਐਮ. ਫਾਜ਼ਿਲਕਾ ਕੇਸ਼ਵ ਗੋਇਲ, ਡੀ.ਐਸ.ਪੀ. ਲਖਬੀਰ ਸਿੰਘ, ਬੀ.ਡੀ.ਪੀ.ਓ ਸੁਖਦੀਪ ਸਿੰਘ, ਜ਼ਿਲ੍ਹਾ ਭਲਾਈ ਅਫ਼ਸਰ ਬਰਿੰਦਰ ਸਿੰਘ, ਤਹਿਸੀਲ ਭਲਾਈ ਅਫ਼ਸਰ ਅਸ਼ੋਕ ਕੁਮਾਰ ਅਤੇ ਹੋਰ ਸਬੰਧਤ ਵਿਭਾਗੀ ਅਧਿਕਾਰੀ ਹਾਜ਼ਰ ਸਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Review of the complaint of SC community of village Behik Khas by a member of Scheduled Caste Commission