ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ’ਚ ਪਰਾਲੀ ਸਾੜਨ ਤੋਂ ਰੋਕਣ ਲਈ ਅਫਸਰਾਂ ਦੀ ਹੋਵੇਗੀ ਨਜ਼ਰਸਾਨੀ

----ਖੇਤੀਬਾੜੀ ਅਧਿਕਾਰੀਆਂ ਨੂੰ ਰੋਜ਼ਾਨਾ ਖੇਤਾਂ ਦਾ ਦੌਰਾ ਕਰਨ ਦੇ ਹੁਕਮ----

----ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ 2 ਲੱਖ ਰੁਪਏ ਦਾ ਜੁਰਮਾਨਾ----

 

ਪੰਜਾਬ ਚ ਪਰਾਲੀ ਸਾੜਨ ਦੇ ਰੁਝਾਨ ਨੂੰ ਪ੍ਰਭਾਵੀ ਢੰਗ ਨਾਲ ਰੋਕਣ ਲਈ ਖੇਤੀਬਾੜੀ ਵਿਭਾਗ ਦੇ ਸਕੱਤਰ ਕਾਹਨ ਸਿੰਘ ਪੰਨੂੰ ਨੇ ਅਗਲੇ ਇੱਕ ਹਫ਼ਤੇ ਦੌਰਾਨ ਖੇਤੀਬਾੜੀ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਖੇਤਾਂ ਵਿੱਚ ਪੂਰੀ ਤਰਾਂ ਸਰਗਰਮ ਅਤੇ ਚੌਕਸ ਰਹਿਣ ਦੀ ਹਦਾਇਤ ਕੀਤੀ ਹੈ।

 

ਸਕੱਤਰ ਨੇ ਦੱਸਿਆ ਕਿ ਸਾਰੇ ਅਧਿਕਾਰੀਆਂ ਦੀਆਂ ਅੱਜ ਤੋਂ ਖੇਤਾਂ ਵਿੱਚ ਚੱਲ ਰਹੀਆਂ ਗਤੀਵਿਧੀਆਂ ਦੀ ਮੁੱਖ ਦਫਤਰ ਵੱਲੋਂ ਨਜ਼ਰਸਾਨੀ ਕੀਤੀ ਜਾਵੇਗੀ।

 

ਇਸ ਸਬੰਧੀ ਨਿਰਦੇਸ਼ ਜਾਰੀ ਕਰਦਿਆਂ ਸਕੱਤਰ ਨੇ ਸਾਰੇ ਫੀਲਡ ਅਧਿਕਾਰੀਆਂ ਨੂੰ ਝੋਨੇ ਦੀ ਪਰਾਲੀ ਸਾੜਨ ਦੀਆਂ ਗਤੀਵਿਧੀਆਂ ਉੱਤੇ ਕਰੜੀ ਨਜ਼ਰ ਰੱਖਣ ਲਈ ਦੁਪਹਿਰ 12.30 ਵਜੇ ਤੋਂ ਬਾਅਦ ਖੇਤਾਂ ਦਾ ਦੌਰਾ ਕਰਨ ਦੀ ਹਦਾਇਤ ਕੀਤੀ।

 

ਉਨਾਂ ਕਿਹਾ ਕਿ ਚੌਥੇ ਦਰਜੇ ਦੇ ਕਰਮਚਾਰੀਆਂ ਨੂੰ ਛੱਡ ਕੇ ਸਾਰੇ ਅਧਿਕਾਰੀਆਂ ਨੂੰ ਖੇਤਾਂ ਦਾ ਦੌਰਾ ਕਰਕੇ ਹਾਲ ਹੀ ਵਿੱਚ ਝੋਨਾ ਵੱਢਣ ਵਾਲੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਅਤੇ ਵਾਤਾਵਰਣ ਤੇ ਮਨੁੱਖੀ ਸਿਹਤ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕਰਨਾ ਚਾਹੀਦਾ ਹੈ।

 

ਸਕੱਤਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਬਿਨਾ ਐਸ.ਐਸ.ਐਮ. ਯੰਤਰ ਵਾਲੀਆਂ ਕੰਬਾਇਨਾਂ ਦੀ ਫੋਟੋ ਸਮੇਤ ਕੰਬਾਇਨਾਂ ਦਾ ਰਜਿਸਟਰੇਸ਼ਨ ਨੰਬਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਭੇਜਣ ਤਾਂ ਜੋ ਅਜਿਹੀ ਹਰੇਕ ਕੰਬਾਇਨ ‘ਤੇ 2 ਲੱਖ ਰੁਪਏ ਦਾ ਜੁਰਮਾਨਾ ਲਾਇਆ ਜਾ ਸਕੇ।

 

ਉਨਾਂ ਅਧਿਕਾਰੀਆਂ ਨੂੰ ਖੇਤਾਂ ਵਿੱਚ ਅੱਗ ਲਾਉਣ ਵਾਲਿਆਂ ਵਿਰੁੱਧ ਕਾਨੂੰਨ ਮੁਤਾਬਿਕ ਕਾਰਵਾਈ ਕਰਨ ਵਾਲੀਆਂ ਦੂਜੀਆਂ ਟੀਮਾਂ ਨਾਲ ਮਿਲ ਕੇ ਕੰਮ ਕਰਨ ਲਈ ਵੀ ਕਿਹਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:review of the officers to prevent burning stubble in Punjab