ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਤੜਾਂ: ਕਾਰ ਅਤੇ ਟਰੱਕ 'ਚ ਭਿਆਨਕ ਟੱਕਰ, ਦਿੱਲੀ ਵਾਸੀ ਦੋ ਨੌਜਵਾਨਾਂ ਦੀ ਮੌਤ

1 / 2ਹਾਦਸੇ ਤੋਂ ਬਾਅਦ ਨੁਕਸਾਨੀ ਕਾਰ ਦੀ ਤਸਵੀਰ।

2 / 2ਹਾਦਸੇ ਤੋਂ ਬਾਅਦ ਨੁਕਸਾਨੇ ਟਰੱਕ ਦੀ ਤਸਵੀਰ।

PreviousNext

ਪਟਿਆਲਾ ਜ਼ਿਲ੍ਹੇ ਵਿੱਚ ਪੈਂਦੇ ਕਸਬੇ ਪਾਤੜਾਂ ਵਿੱਚ ਐਤਵਾਰ ਦੇਰ ਰਾਤ ਨੂੰ ਦਿੱਲੀ ਸੰਗਰੂਰ ਨੈਸ਼ਨਲ ਹਾਈਵੇ ਉੱਤੇ ਇੱਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਦਿੱਲੀ ਵਾਸੀ ਇਹ ਨੌਜਵਾਨ ਹੁਸ਼ਿਆਰਪੁਰ ਜਾ ਰਹੇ ਸਨ। ਅਚਾਨਕ ਉਸ ਦੀ ਕਾਰ ਇਕ ਟਰੱਕ ਨਾਲ ਟਕਰਾ ਗਈ। ਹਾਦਸੇ ਤੋਂ ਬਾਅਦ ਟਰੱਕ ਦਾ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਨੇ ਅਣਪਛਾਤੇ ਟਰੱਕ ਚਾਲਕ ਵਿਰੁਧ ਮਾਮਲਾ ਦਰਜ ਕਰ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜਿਆ ਹੈ ਅਤੇ ਜ਼ਖ਼ਮੀ ਵੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।

 

ਸੜਕ ਹਾਦਸੇ ਵਿੱਚ ਮਰਨ ਵਾਲਿਆਂ ਦੀ ਪਛਾਣ ਸਾਜਿਦ ਖ਼ਾਨ (38) ਨਿਵਾਸੀ ਸਾਵਿਤਰੀ ਨਗਰ ਦਿੱਲੀ ਅਤੇ ਰਜਤ (34) ਨਿਵਾਸੀ ਮਾਲਵੀਆ ਨਗਰ ਦਿੱਲੀ ਵਜੋਂ ਹੋਈ ਹੈ। ਜ਼ਖ਼ਮੀਆਂ ਵਿੱਚ ਅਮਿਤ (32) ਅਤੇ ਰਾਹੁਲ (34) ਸ਼ਾਮਲ ਹਨ। 

 

ਜਾਣਕਾਰੀ ਅਨੁਸਾਰ ਇਹ ਚਾਰੋ ਨੌਜਵਾਨ ਇਕ ਸਕੌਡਾ ਕਾਰ ਵਿੱਚ ਦਿੱਲੀ ਤੋਂ ਹੁਸ਼ਿਆਰਪੁਰ ਜਾ ਰਹੇ ਸਨ। ਪਾਤਤਾਂ ਸ਼ਹਿਰ ਦੇ ਸ਼ਹੀਦ ਭਗਤ ਸਿੰਘ ਚੌਕ ਕੋਲੋਂ ਦੁਪਹਿਰ 1 ਵਜੇ ਦੇ ਕਰੀਬ ਲੰਘਦਿਆਂ ਉਸ ਦੀ ਕਾਰ ਟਰੱਕ ਨਾਲ ਟਕਰਾ ਗਈ ਜੋ ਪਟਿਆਲੇ ਤੋਂ ਜਾਖਲ ਰੋਡ ਵੱਲ ਜਾ ਰਹੀ ਸੀ। ਇਸ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂਕਿ ਦੋ ਲੋਕਾਂ ਨੂੰ ਸੱਟ ਲੱਗਣ ਤੋਂ ਬਾਅਦ ਤੁਰੰਤ ਹਸਪਤਾਲ ਪਹੁੰਚਾਇਆ ਗਿਆ।

 

ਪਾਤੜਾਂ ਤੋਂ ਦੋਹਾਂ ਜ਼ਖ਼ਮੀਆਂ ਨੂੰ ਡਾਕਟਰਾਂ ਨੇ ਪਟਿਆਲਾ ਰੈਫ਼ਰ ਕਰ ਦਿੱਤਾ, ਜਿਥੇ ਉਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਦੂਜੇ ਪਾਸੇ ਪੁਲਿਸ ਨੇ ਹਾਦਸੇ ਦੇ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ। 

 

ਇਸ ਸਬੰਧੀ ਥਾਣਾ ਸਿਟੀ ਚੌਕੀ ਦੇ ਇੰਚਾਰਜ ਹਰਸ਼ਵੀਰ ਸਿੰਘ ਸੰਧੂ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਟਰੱਕ ਦਾ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਨੇ ਉਸ ਖ਼ਿਲਾਫ਼ ਕੇਸ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:road accident with car and truck two die