ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦੇ ਤਿੰਨ ਜ਼ਿਲ੍ਹਿਆਂ ਦੇ ਸੜਕ ਹਾਦਸਿਆਂ ਹੋਈਆਂ ਕੁਲ 2021 ਮੌਤਾਂ

ਸੜਕ ਸੁਰੱਖਿਆ ਅਧਿਐਨ ਅਤੇ ਹਾਦਸਿਆਂ ਵਾਲੀਆਂ ਥਾਵਾਂ ਦੀ ਸ਼ਨਾਖਤ ਸਬੰਧੀ ਜ਼ਿਲ੍ਹਾ ਐਸ.ਏ.ਐਸ ਨਗਰ, ਰੂਪਨਗਰ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਲਈ ਇੱਕ ਵਿਸਤ੍ਰਿਤ ਰਿਪੋਰਟ ਜਾਰੀ ਕੀਤੀ ਗਈ। ਇਹ ਰਿਪੋਰਟ ਸ੍ਰੀ ਸਤੀਸ਼ ਚੰਦਰ, ਆਈ.ਏ.ਐਸ, ਵਧੀਕ ਸਕੱਤਰ(ਗ੍ਰਹਿ ਮਾਮਲੇ) ਪੰਜਾਬ ਸਰਕਾਰ ਅਤੇ ਤੰਦਰੁਸਤ ਪੰਜਾਬ ਮਿਸ਼ਨ ਕਾਹਨ ਸਿੰਘ ਪੰਨੂੰ ਵਲੋਂ ਸਾਂਝੇ ਤੌਰ 'ਤੇ ਰਿਲੀਜ਼ ਕੀਤੀ ਗਈ।

 

ਇਹ ਰਿਪੋਰਟ ਤੰਦਰੁਸਤ ਮਿਸ਼ਨ ਪੰਜਾਬ ਤਹਿਤ ਸ਼ੁਰੂ ਕੀਤੇ ਉਪਰਾਲੇ 'ਪੰਜਾਬ ਵਿਜ਼ਨ ਜ਼ੀਰੋ ਐਕਸੀਡੈਂਟ ਪ੍ਰੋਜੈਕਟ' ਹੇਠ ਤਿਆਰ ਕੀਤੀ ਗਈ। ਇਹ ਰਿਪੋਰਟ ਉਕਤ ਤਿੰਨਾਂ ਜ਼ਿਲ੍ਹਿਆਂ ਵਿੱਚ ਬਲੈਕ ਸਪਾਟਾਂ (ਹਾਦਸਿਆਂ ਵਾਲੀਆਂ ਥਾਵਾਂ) ਦੀ ਸ਼ਨਾਖ਼ਤ ਕਰਨ ਅਤੇ ਇਨ੍ਹਾਂ ਜ਼ਿਲ੍ਹਿਆਂ ਨੂੰ ਦਰਪੇਸ਼ ਮੁਸ਼ਕਿਲਾਂ ਦੀ ਵਿਸਤ੍ਰਿਤ ਜਾਣਕਾਰੀ ਦੇਣ ਲਈ ਤਿਆਰ ਕੀਤੀ ਗਈ ਹੈ। ਸ੍ਰੀ ਪੰਨੂ ਨੇ ਦੱਸਿਆ ਕਿ ਇਸ ਰਿਪੋਰਟ ਵਿੱਚ ਪਿਛਲੇ ਤਿੰਨ ਸਾਲਾਂ 2016 ਤੋਂ 2018 ਤੱਕ ਦੀ ਜਾਣਕਾਰੀ ਸ਼ਾਮਲ ਹੈ।

 

ਇਸ ਕਾਰਜ ਦਾ ਮੁੱਖ ਉਦੇਸ਼ ਇਨ੍ਹਾਂ ਤਿੰਨ ਜ਼ਿਲ੍ਹਿਆਂ ਵਿੱਚ ਸੜਕੀ ਦੁਰਘਟਨਾਵਾਂ ਨੂੰ ਘਟਾਉਣਾ ਅਤੇ ਸੜਕ ਸੁਰੱਖਿਆ ਨੂੰ ਉਤਸ਼ਾਹਿਤ ਕਰਨਾ ਹੈ। ਇਨ੍ਹਾਂ ਤਿੰਨ ਜ਼ਿਲ੍ਹਿਆਂ ਵਿਚ ਕੁੱਲ 165 ਬਲੈਕ ਸਪਾਟਾਂ ਦੀ ਸ਼ਨਾਖ਼ਤ ਕੀਤੀ ਗਈ ਹੈ।

 

ਉਨ੍ਹਾਂ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਇਨ੍ਹਾਂ ਤਿੰਨ ਜ਼ਿਲ੍ਹਿਆਂ ਵਿੱਚ ਹੋਏ ਸੜਕ ਹਾਦਸਿਆਂ ਵਿੱਚ ਕੁਲ 2021 ਮੌਤਾਂ ਹੋਈਆਂ ਅਤੇ 1961 ਵਿਅਕਤੀ ਗੰਭੀਰ ਰੂਪ ਵਿੱਚ ਜਖਮੀ ਹੋਏ।

 

ਜ਼ਿਕਰਯੋਗ ਹੈ ਕਿ ਸੂਬੇ ਵਿਚੋਂ ਪ੍ਰਤੀ ਮਿਲੀਅਨ ਆਬਾਦੀ ਦੇ ਹਿਸਾਬ ਨਾਲ ਸੜਕੀ ਹਾਦਸਿਆਂ ਵਿੱਚ ਉਕਤ ਤਿੰਨੇ ਜ਼ਿਲ੍ਹੇ ਸੂਚੀ ਵਿੱਚ ਸਭ ਤੋਂ ਮੋਹਰੇ ਹਨ। ਪੰਜਾਬ ਵਿੱਚ ਪ੍ਰਤੀ ਮਿਲੀਅਨ 155 ਸੜਕੀ ਦੁਰਘਟਨਾਵਾਂ ਜਦਕਿ ਐਸ.ਏ.ਐਸ ਨਗਰ ਵਿੱਚ 259, ਰੂਪਨਗਰ ਵਿੱਚ 280 ਅਤੇ ਸ੍ਰੀ ਫਤਿਹਗੜ੍ਹ ਸਾਹਿਬ ਵਿੱਚ 264 ਸੜਕੀ ਦੁਰਘਟਨਾਵਾਂ ਵਾਪਰਦੀਆਂ ਹਨ। ਸ੍ਰੀ ਪੰਨੂ ਨੇ ਦੱਸਿਆ ਕਿ ਜਿਨ੍ਹਾਂ ਜ਼ਿਲਿਆਂ ਵਿੱਚ ਦੁਰਘਟਨਾਵਾਂ ਦੀ ਦਰ ਜ਼ਿਆਦਾ ਹੋਣ ਕਰਕੇ ਹੀ ਇਨ੍ਹਾਂ ਜ਼ਿਲ੍ਹਿਆਂ ਨੂੰ ਪੰਜਾਬ ਵਿਜ਼ਨ ਜ਼ੀਰੋ ਐਕਸੀਡੈਂਟ ਪ੍ਰੋਜੈਕਟ ਵਿਚ ਤਰਜੀਹ ਦਿੱਤੀ ਗਈ ਹੈ।

 

ਉਨ੍ਹਾਂ ਅੱਗੇ ਦੱਸਿਆ ਕਿ ਇਸ ਰਿਪੋਰਟ ਵਿੱਚ ਉਕਤ ਜ਼ਿਲ੍ਹਿਆਂ ਦਾ ਮਾਈਕਰੋ ਲੈਵਲ ਅਧਿਐਨ ਸ਼ਾਮਲ ਹੈ ਜਿਸ ਨਾਲ ਪੁਲਿਸ ਅਤੇ ਪ੍ਰਸ਼ਾਸਨ ਨੂੰ ਲੋੜੀਂਦੇ ਕਦਮ ਚੁੱਕਣ ਵਿੱਚ ਮਦਦ ਮਿਲੇਗੀ। ਅਧਿਐਨ ਸ਼ੁਦਾ ਡਾਟਾ ਇਨ੍ਹਾਂ ਜ਼ਿਲ੍ਹਿਆਂ ਦੇ ਐਸ.ਐਸ.ਪੀਜ਼ ਅਤੇ ਡਿਪਟੀ ਕਮਿਸ਼ਨਰਾਂ ਨੂੰ ਪ੍ਰਦਾਨ ਕੀਤਾ ਗਿਆ ਹੈ ਤਾਂ ਜੋ ਸਬੰਧਤ ਅਥਾਰਟੀਆਂ ਨੂੰ ਸੂਚਿਤ ਕਰਕੇ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਸਕੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Road accidents in three districts of Punjab total 2021 deaths