ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਲੁਟੇਰਿਆਂ ਵੱਲੋਂ ਸੈਰ ਕਰਦੇ ਜੋੜੇ ਨੂੰ ਲੁੱਟਣ ਦੀ ਕੋਸ਼ਿਸ਼

ਲੁਟੇਰਿਆਂ ਵੱਲੋਂ ਸੈਰ ਕਰਦੇ ਜੋੜੇ ਨੂੰ ਲੁੱਟਣ ਦੀ ਕੋਸ਼ਿਸ਼

ਪੰਜਾਬ ਵਿਚ ਲੁੱਟਾਂ ਖੋਹਾਂ ਕਰਨ ਵਾਲੇ ਲੁਟੇਰਿਆਂ ਦੀ ਹੌਸਲੇ ਬੁਲੰਦ ਹਨ, ਬਿਨਾਂ ਕਿਸੇ ਡਰ ਦੇ ਸ਼ਰ੍ਹੇਆਮ ਘਟਨਾਵਾਂ ਨੂੰ ਅੰਜ਼ਾਮ ਦੇ ਰਹੇ ਹਨ, ਜਿਸ ਕਾਰਨ ਲੋਕਾਂ ਵਿਚ ਡਰ ਪਾਇਆ ਜਾ ਰਿਹਾ ਹੈ।  ਗੜ੍ਹਸ਼ੰਕਰ ਸ਼ਹਿਰ ਵਿਚ ਚੰਡੀਗੜ੍ਹ ਰੋਡ ਉਤੇ ਮੋਟਰਸਾਈਕਲ ਸਵਾਰ ਲੁਟੇਰਿਆਂ ਸੈਰ ਕਰ ਰਹੇ ਜੋੜੇ ਨੂੰ ਲੁੱਟਣ ਦੀ ਘਟਨਾ ਸਾਹਮਣੇ ਆਈ ਹੈ। 

 

ਇਸ ਘਟਨਾ ਦੌਰਾਨ ਜਦੋਂ ਰਾਹ ਜਾ ਰਹੀ ਕਾਰ ਸਵਾਰ ਜੋੜੇ ਦੀ ਮਦਦ ਲਈ ਅੱਗੇ ਆਏ ਤਾਂ ਲੁਟੇਰਿਆਂ ਨੇ ਕਾਰ ਸਵਾਰਾਂ ਉਤੇ ਹਮਲਾ ਕਰ ਦਿੱਤਾ। ਲੁਟੇਰਿਆਂ ਵੱਲੋਂ ਕੀਤੇ ਗਏ ਇਸ ਹਮਲੇ ਦੌਰਾਨ ਤਿੰਨ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। 

 

ਲੁਟੇਰੇ ਮੌਕੇ ਬਚਾਉਦੇ ਹੋਏ ਮੋਟਰਸਾਈਕਲ ਨੂੰ ਛੱਡਕੇ ਫਰਾਰ ਹੋ ਗਏ। ਇਸ ਘਟਨਾ ਦਾ ਪਤਾ ਚੱਲਣ ਉਤੇ ਪੁਲਿਸ ਮੌਕੇ ਉਤੇ ਪਹੁੰਚ ਗਈ, ਪੁਲਿਸ ਨੇ ਮੋਟਰਸਾਈਕਲ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Robbers attempt to rob couple