ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

3 ਸਾਲਾਂ ਤੋਂ ਬਿਜਲੀ–ਬਿੱਲ ਨਾ ਭਰਨ ਕਰਕੇ ਰੋਪੜ ਜ਼ਿਲ੍ਹਾ ਕਾਂਗਰਸ ਭਵਨ ਦਾ ਪੁੱਟਿਆ ਮੀਟਰ

3 ਸਾਲਾਂ ਤੋਂ ਬਿਜਲੀ–ਬਿੱਲ ਨਾ ਭਰਨ ਕਰਕੇ ਰੋਪੜ ਜ਼ਿਲ੍ਹਾ ਕਾਂਗਰਸ ਭਵਨ ਦਾ ਪੁੱਟਿਆ ਮੀਟਰ

ਇੱਕ ਪਾਸੇ ਪੰਜਾਬ ਸਰਕਾਰ ਆਪਣੀ ਸਰਕਾਰ ਦੇ ਤਿੰਨ ਵਰ੍ਹੇ ਪੂਰੇ ਹੋਣਤੇ ਜਸ਼ਨ ਮਨਾ ਕੇ ਵੱਡੇਵੱਡੇ ਇਸ਼ਤਿਹਾਰ ਦੇ ਰਹੀ ਹੈ। ਦੂਸਰੇ ਪਾਸੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਕਾਂਗਰਸ ਭਵਨ ਦਾ ਬਿਜਲੀ ਦਾ ਬਿੱਲ ਜਮ੍ਹਾ ਨਾ ਹੋਣ ਕਾਰਨ ਬਿਜਲੀ ਵਿਭਾਗ ਵੱਲੋਂ ਮੀਟਰ ਹੀ ਪੁੱਟ ਦਿੱਤਾ ਗਿਆ ਹੈਅਜਿਹਾ ਨਹੀਂ ਹੈ ਕਿ ਮੀਟਰ ਅੱਜ ਇੱਕੋ ਦਿਨ ਹੀ ਪੁੱਟ ਦਿੱਤਾ ਗਿਆ ਸੂਤਰਾਂ ਤੋਂ ਇਕੱਤਰ ਕੀਤੀ ਗਈ ਜਾਣਕਾਰੀ ਮੁਤਾਬਕ ਪਿਛਲੇ ਤਿੰਨ ਸਾਲ ਤੋਂ ਜਦੋਂ ਤੋਂ ਸਰਕਾਰ ਆਈ ਹੈ, ਬਿਜਲੀ ਦਾ ਜ਼ਿਲ੍ਹਾ ਕਾਂਗਰਸ ਭਵਨ ਦਾ ਬਿੱਲ ਹੀ ਜਮ੍ਹਾ ਨਹੀਂ ਕਰਵਾਇਆ ਗਿਆ

 

 

ਕੁਲਵਿੰਦਰ ਭਾਟੀਆ ਦੀ ਰਿਪੋਰਟ ਮੁਤਾਬਕ ਇਸ ਜ਼ਿਲ੍ਹਾ ਕਾਂਗਰਸ ਭਵਨ ਵੱਲੋਂ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ,ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਅਤੇ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਵਰਗੇ ਵੱਡੇ ਵੱਡੇ ਲੀਡਰ ਦਿੱਤੇ ਗਏ ਹਨ ਜੋ ਕਿ ਅਕਸਰ ਹੀ ਇੱਥੇ ਮੀਟਿੰਗਾਂ ਕਰਦੇ ਰਹਿੰਦੇ ਹਨ ਅਤੇ ਹੁਣ ਨਗਰ ਕੌਂਸਲ ਦੀਆਂ ਚੋਣਾਂ ਦੀਆਂ ਕਿਆਸਰਾਈਆਂ ਕਾਰਨ ਫਿਰ ਕਾਂਗਰਸ ਭਵਨ ਵਿੱਚ ਗਹਿਮਾ ਗਹਿਮੀ ਰਹਿੰਦੀ ਹੈ

 

 

ਵਿਭਾਗ ਦੇ ਕਰਮਚਾਰੀ ਨੇ ਆਪਣਾ ਨਾਮ ਨਾ ਛਾਪਣ ਦੀ ਸ਼ਰਤਤੇ ਦੱਸਿਆ ਕਿ ਸਾਲ 2017 ਤੋਂ ਬਾਅਦ ਬਿੱਲ ਹੀ ਜਮ੍ਹਾ ਨਹੀਂ ਕਰਵਾਇਆ ਗਿਆ ਅਤੇ ਇਸ ਸਬੰਧੀ ਵਿਭਾਗ ਵੱਲੋਂ ਵੀ ਕਈ ਨੋਟਿਸ ਦਿੱਤੇ ਗਏ ਸਨ।

 

 

ਉਸ ਨੇ ਇਹ ਵੀ ਦੱਸਿਆ ਕਿ ਇਹ ਬਿੱਲ 34 ਹਜ਼ਾਰ ਤੋਂ ਵੀ ਵੱਧ ਰਕਮ ਦਾ ਹੈ ਜ਼ਿਲ੍ਹਾ ਕਾਂਗਰਸ ਭਵਨ ਦੇ ਮੀਟਰ ਨੂੰ ਕੱਟਣ ਦੀ ਪੁਸ਼ਟੀ ਬਿਜਲੀ ਵਿਭਾਗ ਦੇ ਐਸਡੀਓ ਅੰਮ੍ਰਿਤਪਾਲ ਸਿੰਘ ਵੱਲੋਂ ਵੀ ਕੀਤੀ ਗਈ ਹੈ

 

 

ਲੱਖਾਂ ਰੁਪਏ ਖਰਚ ਕੇ ਵੱਡੀਆਂ ਵੱਡੀਆਂ ਰੈਲੀਆਂ ਕਰਨ ਵਾਲੇ ਕਾਂਗਰਸ ਦੇ ਮੰਤਰੀਆਂ ਵੱਲੋਂ ਆਪਣੇ ਹੀ ਜ਼ਿਲ੍ਹਾ ਕਾਂਗਰਸ ਭਵਨ ਦਾ ਕੁਝ ਕੁ ਹਜ਼ਾਰ ਦਾ ਬਿੱਲ ਨਾ ਦੇਣਾ ਲੋਕਾਂ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ

 

 

ਇਸ ਸਬੰਧੀ ਜਦੋਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਹੁਣ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਉਹ ਚੋਣਾਂ ਵਿੱਚ ਰੁਝੇ ਹੋਣ ਕਾਰਨ ਇਸ ਪਾਸੇ ਧਿਆਨ ਨਹੀਂ ਦੇ ਸਕੇ ਉਨ੍ਹਾਂ ਨੇ ਕਿਹਾ ਕਿ ਅੱਜ ਮੰਗਲਵਾਰ ਨੂੰ ਹੀ ਬਿਜਲੀ ਦਾ ਬਿੱਲ ਜਮ੍ਹਾ ਕਰਵਾਇਆ ਜਾ ਰਿਹਾ ਹੈ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Ropar District Congress Bhawan s meter uprooted as no power bill paid during last 3 years