ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ਼੍ਰੋਮਣੀ ਕਮੇਟੀ ਦਾ 1205 ਕਰੋੜ ਦਾ ਸਾਲਾਨਾ ਬਜਟ ਪਾਸ

ਸ਼੍ਰੋਮਣੀ ਕਮੇਟੀ ਦਾ 1205 ਕਰੋੜ ਦਾ ਸਾਲਾਨਾ ਬਜਟ ਪਾਸ

--  ਬਜਟ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਰੱਖੀ ਗਈ ਹੈ ਵਿਸ਼ੇਸ਼ ਰਾਸ਼ੀ

--  ਸਿਕਲੀਗਰ ਤੇ ਵਣਜਾਰੇ ਸਿੱਖਾਂ ਲਈ ਵੀ ਰੱਖਿਆ ਗਿਆ ਹੈ ਬਜਟ

 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋਏ ਜਨਰਲ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦਾ ਸਾਲ 2019-20 ਦਾ 12 ਅਰਬ 5 ਕਰੋੜ 3 ਲੱਖ ਰੁਪਏ ਦਾ ਸਾਲਾਨਾ ਬਜਟ ਜੈਕਾਰਿਆਂ ਦੀ ਗੂੰਜ ਵਿਚ ਪਾਸ ਕੀਤਾ ਗਿਆ। ਇਤਿਹਾਸਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਹੋਏ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ . ਗੁਰਬਚਨ ਸਿੰਘ ਕਰਮੂੰਵਾਲਾ ਨੇ ਬਜਟ ਪੇਸ਼ ਕੀਤਾ, ਜਿਸ ਨੂੰ ਹਾਜ਼ਰ ਮੈਬਰਾਂ ਨੇ ਜੈਕਾਰੇ ਗਜਾ ਕੇ ਪ੍ਰਵਾਨਗੀ ਦਿੱਤੀ।

 

 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਸ ਸਾਲਾਨਾ ਬਜਟ ਵਿੱਚ ਜਨਰਲ ਬੋਰਡ ਫੰਡ ਲਈ 72 ਕਰੋੜ 50 ਲੱਖ ਰੁਪਏ, ਟਰੱਸਟ ਫੰਡ ਲਈ 50 ਕਰੋੜ 60 ਲੱਖ ਰੁਪਏ, ਵਿਦਿਆ ਫੰਡ 37 ਕਰੋੜ 40 ਲੱਖ ਰੁਪਏ, ਪ੍ਰਿੰਟਿੰਗ ਪ੍ਰੈਸਾਂ ਲਈ 7 ਕਰੋੜ 65 ਲੱਖ ਰੁਪਏ, ਧਰਮ ਪ੍ਰਚਾਰ ਕਮੇਟੀ ਲਈ 84 ਕਰੋੜ ਰੁਪਏ, ਗੁਰਦੁਆਰਾ ਸਾਹਿਬਾਨ ਸੈਕਸ਼ਨ-85 ਲਈ 7 ਅਰਬ 1 ਕਰੋੜ 52 ਲੱਖ ਰੁਪਏ, ਸਿੱਧੇ ਅਤੇ ਅਟੈਂਚ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਲਈ 13 ਕਰੋੜ 36 ਲੱਖ ਰੁਪਏ ਅਤੇ ਵਿਦਿਅਕ ਅਦਾਰਿਆਂ ਲਈ 2 ਅਰਬ 38 ਕਰੋੜ ਰੁਪਏ ਰੱਖੇ ਗਏ ਹਨ। ਇਸ ਵਾਰ ਦੇ ਬਜਟ ਵਿਚ ਪਿਛਲੇ ਸਾਲ ਤੋਂ ਕਰੀਬ 4 ਫੀਸਦੀ ਵਾਧਾ ਦਰਜ ਕੀਤਾ ਗਿਆ ਹੈ

 

 

ਇਜਲਾਸ ਮਗਰੋਂ ਪ੍ਰੈੱਸ ਨਾਲ ਗੱਲਬਾਤ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਬਜਟ ਦੀ ਪ੍ਰਸੰਸਾ ਕੀਤੀ ਅਤੇ ਇਸ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੱਸਿਆ। ਬਜਟ ਵਿਚ 550ਵੇਂ ਪ੍ਰਕਾਸ਼ ਪੁਰਬ ਮੌਕੇ ਨਵੰਬਰ ਮਹੀਨੇ ਵਿਚ ਕਰਵਾਏ ਜਾਣ ਵਾਲੇ ਸਮਾਗਮਾਂ ਲਈ 12 ਕਰੋੜ 63 ਲੱਖ ਰੁਪਏ ਦੀ ਵਿਸ਼ੇਸ਼ ਰਾਸ਼ੀ ਰੱਖੀ ਗਈ ਹੈ।

 

 

ਇਸ ਤੋਂ ਇਲਾਵਾ ਸਿੱਖ ਇਤਿਹਾਸ ਸਬੰਧੀ ਪ੍ਰਤੀਯੋਗਤਾ ਮੁਕਾਬਲਿਆਂ, ਧਾਰਮਿਕ ਪ੍ਰੀਖਿਆ, ਪੱਤਰ ਵਿਹਾਰ ਕੋਰਸ ਆਦਿ ਲਈ 19 ਕਰੋੜ 30 ਲੱਖ ਰੁਪਏ ਰੱਖੇ ਗਏ ਹਨ। ਭਾਈ ਲੌਂਗੋਵਾਲ ਨੇ ਦੱਸਿਆ ਕਿ ਬਜਟ ਵਿਚ ਸਿਕਲੀਗਰ, ਵਣਜਾਰੇ ਸਿੱਖਾਂ, ਪੰਜਾਬ ਤੇ ਪੰਜਾਬ ਤੋਂ ਬਾਹਰਲਿਆਂ ਗੁਰਦੁਆਰਾ ਸਾਹਿਬਾਨ ਅਤੇ ਲੋੜਵੰਦ ਵਿਦਿਆਰਥੀਆਂ ਦੀ ਸਹਾਇਤਾ ਲਈ 14 ਕਰੋੜ 50 ਲੱਖ ਰੁਪਏ ਰਾਖਵੇਂ ਹੋਣਗੇ। ਕੌਮੀ ਮਸਲਿਆਂ ਦੀ ਪੈਰਵਾਈ ਲਈ ਵੀ ਵਿਸ਼ੇਸ਼ ਰਾਸ਼ੀ ਰੱਖੀ ਗਈ ਹੈ।

 

 

ਉਨ੍ਹਾਂ ਦੱਸਿਆ ਕਿ ਖ਼ਾਲਸਾਈ ਖੇਡਾਂ ਲਈ 60 ਲੱਖ ਰੁਪਏ, ਸਿੱਖ ਖਿਡਾਰੀਆਂ ਲਈ 1 ਕਰੋੜ ਰੁਪਏ, ਧਰਮ ਫੌਜੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ 2 ਕਰੋੜ ਰੁਪਏ, ਸਿੱਖ ਮਿਸ਼ਨਾਂ ਲਈ 8 ਕਰੋੜ ਰੁਪਏ, ਸਿੱਖ ਇਤਿਹਾਸ ਖੋਜ ਅਤੇ ਛਪਾਈ ਲਈ 70 ਲੱਖ ਰੁਪਏ ਅਤੇ ਕੁਦਰਤੀ ਆਫਤਾਂ ਲਈ ਵੀ 70 ਲੱਖ ਰੁਪਏ ਦੀ ਰਾਸ਼ੀ ਰੱਖੀ ਗਈ ਹੈ ਭਾਈ ਲੌਂਗੋਵਾਲ ਅਨੁਸਾਰ ਬਜਟ ਵਿਚ ਧਰਮ ਪ੍ਰਚਾਰ, ਸਿਹਤ ਸਹੂਲਤਾਂ ਅਤੇ ਵਿਦਿਆ ਦੇ ਪਾਸਾਰ, ਗੁਰਦੁਆਰਾ ਸਾਹਿਬਾਨ ਅੰਦਰ ਸੰਗਤਾਂ ਦੀ ਸਹੂਲਤ ਲਈ ਵੱਖ-ਵੱਖ ਕਾਰਜਾਂ ਦੇ ਨਾਲ-ਨਾਲ ਸਮਾਜ ਭਲਾਈ ਦੇ ਕਾਰਜਾਂ ਲਈ ਵੀ ਯੋਜਨਾਵਾਂ ਬਣਾਈਆਂ ਗਈਆਂ ਹਨ

 

 

ਜਨਰਲ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਤੋਤਾ ਸਿੰਘ ਤੇ ਬੀਬੀ ਕਿਰਨਜੋਤ ਕੌਰ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rs 1205 Crore budget of SGPC Passed