ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦੇ ਸ਼ਹਿਰਾਂ ਤੇ ਪਿੰਡਾਂ ‘ਚ ਵਾਤਾਵਰਣ ਸੁਧਾਰ ਲਈ 1500 ਕਰੋੜ ਖ਼ਰਚੇ ਜਾਣਗੇ

ਪੰਜਾਬ ਦੇ ਸ਼ਹਿਰਾਂ ਤੇ ਪਿੰਡਾਂ ‘ਚ ਸੁਧਾਰ ਲਈ 1500 ਕਰੋੜ ਖ਼ਰਚੇ ਜਾਣਗੇ

––ਬਜਟ ਤੋਂ ਪਹਿਲਾਂ ਵਿਚਾਰ-ਵਟਾਂਦਰਾ ਮੀਟਿੰਗ ਦੌਰਾਨ ਮਾਝੇ ਦੇ ਕਾਂਗਰਸੀ ਵਿਧਾਇਕਾਂ ਪਾਸੋਂ ਸੁਝਾਅ ਮੰਗੇ

 

 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਲਈ ਸ਼ਹਿਰੀ ਅਤੇ ਪੇਂਡੂ ਵਾਤਾਵਰਣ ਸੁਧਾਰ ਪ੍ਰੋਗਰਾਮ ਦਾ ਐਲਾਨ ਕੀਤਾ ਜੋ 1500 ਕਰੋੜ ਰੁਪਏ ਦੀ ਲਾਗਤ ਨਾਲ ਪੜਾਅਵਾਰ ਚਲਾਇਆ ਜਾਵੇਗਾਕਾਂਗਰਸ ਪਾਰਟੀ ਦੇ ਮਾਝਾ ਖਿੱਤੇ ਦੇ ਵਿਧਾਇਕਾਂ ਅਤੇ ਸਰਕਾਰ ਦੇ ਉਚ ਅਧਿਕਾਰੀਆਂ ਨਾਲ ਬਜਟ ਤੋਂ ਪਹਿਲਾਂ ਵਿਚਾਰ-ਵਟਾਂਦਰੇ ਦੌਰਾਨ ਇਹ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਚੁਣੇ ਹੋਏ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਵਿਕਾਸ ਦੇ ਰਾਹ ਵਿੱਚ ਫੰਡ ਦੀ ਕਿਸੇ ਤਰ੍ਹਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ

 

 

ਮੁੱਖ ਮੰਤਰੀ ਨੇ ਕਿਹਾ ਕਿ 1500 ਕਰੋੜ ਰੁਪਏ ਵਿੱਚੋਂ 1000 ਕਰੋੜ ਰੁਪਏ ਪੇਂਡੂ ਬੁਨਿਆਦੀ ਢਾਂਚੇ ਦੇ ਸੁਧਾਰ 'ਤੇ ਖਰਚੇ ਜਾਣਗੇ ਜਦਕਿ ਬਾਕੀ 500 ਕਰੋੜ ਰੁਪਏ ਸ਼ਹਿਰੀ ਬੁਨਿਆਦੀ ਢਾਂਚੇ ਲਈ ਵਰਤਿਆ ਜਾਵੇਗਾ ਤਾਂ ਕਿ ਨਾਗਰਿਕਾਂ ਨੂੰ ਵਧੀਆ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਏ ਜਾਣ ਨੂੰ ਯਕੀਨੀ ਬਣਾਇਆ ਜਾ ਸਕੇ

 

 

ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇੱਥੇ ਪੰਜਾਬ ਭਵਨ ਵਿਖੇ ਹੋਈ ਇਸ ਮੀਟਿੰਗ ਦੌਰਾਨ ਮਾਝਾ ਖਿੱਤੇ ਦੇ ਵਿਧਾਇਕਾਂ ਨੇ ਆਪੋ-ਆਪਣੇ ਹਲਕੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਬਜਟ ਤਜਵੀਜ਼ਾਂ 'ਤੇ ਆਪਣੇ ਵਿਚਾਰ ਰੱਖੇ

ਸੂਬਾ ਸਰਕਾਰ ਵੱਲੋਂ ਮਾਝਾ, ਦੋਆਬਾ, ਮਾਲਵਾ-1 ਅਤੇ ਮਾਲਵਾ-2 ਦੇ ਕਾਂਗਰਸ ਪਾਰਟੀ ਦੇ ਵਿਧਾਇਕਾਂ ਨਾਲ ਸਲਾਹ-ਮਸ਼ਵਰੇ ਦਾ ਚਾਰ ਪੜਾਵੀ ਪ੍ਰੋਗਰਾਮ ਉਲੀਕਿਆ ਗਿਆ ਹੈ। ਪ੍ਰੋਗਰਾਮ ਮੁਤਾਬਕ ਵੀਰਵਾਰ ਨੂੰ ਦੋਆਬੇ ਦੇ ਵਿਧਾਇਕਾਂ, ਸ਼ੁੱਕਰਵਾਰ ਨੂੰ ਮਾਲਵਾ-1 ਦੇ ਪਟਿਆਲਾ, ਫਤਹਿਗੜ੍ਹ ਸਾਹਿਬ, ਲੁਧਿਆਣਾ, ਮੋਹਾਲੀ, ਰੋਪੜ, ਬਰਨਾਲਾ ਜ਼ਿਲ੍ਹਿਆਂ ਦੇ ਵਿਧਾਇਕਾਂ ਅਤੇ ਸ਼ਨਿਚਰਵਾਰ ਨੂੰ ਮਾਲਵਾ-2 ਦੇ ਸੰਗਰੂਰ, ਬਠਿੰਡਾ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਮੋਗਾ ਜ਼ਿਲ੍ਹਿਆਂ ਦੇ ਵਿਧਾਇਕਾਂ ਨਾਲ ਮੀਟਿੰਗਾਂ ਹੋਣਗੀਆਂ

 

 

ਮਾਝੇ ਦੇ ਵਿਧਾਇਕਾਂ ਦੀਆਂ ਮੰਗਾਂ 'ਤੇ ਹੁੰਗਾਰਾ ਭਰਦਿਆਂ ਮੁੱਖ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਸਮਾਰਟ ਪਿੰਡ ਮੁਹਿੰਮ ਨੂੰ ਉਤਸ਼ਾਹਤ ਕਰਨ ਲਈ ਪ੍ਰੋਗਰਾਮ ਅਤੇ ਸਕੀਮਾਂ ਉਭਾਰਨ ਅਤੇ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਚਲਾਉਣ ਦੇ ਹੁਕਮ ਦਿੱਤੇ। ਉਨ੍ਹਾਂ ਨੇ ਸੂਬਾ ਕਮੇਟੀ ਦੀ ਅਗਲੀ ਮੀਟਿੰਗ ਦੌਰਾਨ ਇਸ ਸਬੰਧ ਵਿਸਥਾਰਤ ਤਜਵੀਜ਼ਾਂ ਪੇਸ਼ ਕਰਨ ਲਈ ਆਖਿਆ

 

 

ਮੀਟਿੰਗ ਵਿੱਚ ਹਾਜ਼ਰ ਵਿਧਾਇਕਾਂ ਨੇ ਸਰਕਾਰ ਵੱਲੋਂ ਕਰਜ਼ਾ ਮੁਆਫੀ ਬਾਰੇ ਕੀਤੇ ਕਾਰਜਾਂ ਦੀ ਸ਼ਲਾਘਾ ਕੀਤੀ। ਇਸ ਸਕੀਮ ਤਹਿਤ ਮਾਰਚ, 2019 ਤੱਕ 7 ਲੱਖ ਕਿਸਾਨਾਂ ਦਾ 6000 ਕਰੋੜ ਰੁਪਏ ਦਾ ਕਰਜ਼ਾ ਮੁਆਫ ਹੋ ਜਾਵੇਗਾ। ਉਨ੍ਹਾਂ ਨੇ ਪਿਛਲੇ ਦੋ ਸਾਲਾਂ ਦੌਰਾਨ ਮਨਰੇਗਾ ਅਧੀਨ 1438 ਕਰੋੜ ਰੁਪਏ ਦੇ ਹੋਏ ਵਿਕਾਸ ਕੰਮਾਂ ਦੀ ਵੀ ਪ੍ਰਸੰਸਾ ਕੀਤੀ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rs 1500 Crore would be spent to improve cities and villages atmosphere