ਅਗਲੀ ਕਹਾਣੀ

ਚੋਣ ਜ਼ਾਬਤਾ ਲਾਗੂ ਹੋਣ ਪਿੱਛੋਂ ਪੰਜਾਬ ’ਚ 23.5 ਕਰੋੜ ਦੀਆਂ ਵਸਤਾਂ ਜ਼ਬਤ

ਚੋਣ ਜ਼ਾਬਤਾ ਲਾਗੂ ਹੋਣ ਪਿੱਛੋਂ ਪੰਜਾਬ ’ਚ 23.5 ਕਰੋੜ ਦੀਆਂ ਵਸਤਾਂ ਜ਼ਬਤ

ਲੋਕ ਸਭਾ ਚੋਣਾਂ ਦੇ ਐਲਾਨ ਹੋਣ ਉਪਰੰਤ ਸੂਬੇ ਵਿੱਚ ਲਾਗੂ ਹੋਏ ਆਦਰਸ਼ ਚੋਣ ਜ਼ਾਬਤੇ ਦੌਰਾਨ ਮਿਤੀ 14 ਮਾਰਚ 2019 ਤੱਕ ਕੁਲ 23.5 ਕਰੋੜ ਦੀਆਂ ਵਸਤਾਂ ਅਤੇ ਨਕਦੀ ਜ਼ਬਤ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਸੂਬੇ ਵਿੱਚ ਵੱਖ ਵੱਖ ਚੌਕਸੀ ਟੀਮਾਂ ਵੱਲੋਂ 14726 ਲੀਟਰ ਸ਼ਰਾਬ ਫੜੀ ਗਈ ਹੈ ਜਿਸ ਦੀ ਕੀਮਤ 25 ਲੱਖ ਰੁਪਏ ਬਣਦੀ ਹੈ ਉਨ੍ਹਾਂ ਦੱਸਿਆ ਇਸੇ ਤਰ੍ਹਾਂ ਸੂਬੇ ਵਿੱਚ 670 ਕਿਲੋ ਗਰਾਮ ਨਸ਼ੀਲੇ ਪਦਾਰਥ ਵੀ ਫੜੇ ਗਏ ਹਨ, ਜਿਨ੍ਹਾਂ ਦੀ ਕੀਮਤ 21.82 ਕਰੋੜ ਬਣਦੀ ਹੈਇਸ ਤੋਂ ਇਲਾਵਾ ਸੂਬੇ ਵਿੱਚ 1.32 ਕਰੋੜ ਰੁਪਏ ਦੀ ਨਕਦ ਰਾਸ਼ੀ ਵੀ ਜਬਤ ਕੀਤੀ ਗਈ ਹੈ

 


ਡਾ. ਰਾਜੂ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੇ ਮੱਦੇਨਜ਼ਰ ਰਾਜ ਵਿੱਚ 2064 ਅਤਿ ਸੰਵੇਦਨਸ਼ੀਲ ਸਥਾਨਾਂ ਦੀ ਸ਼ਨਾਖ਼ਤ ਕੀਤੀ ਗਈ ਹੈ ਇਸ ਤੋਂ ਇਲਾਵਾ ਸੂਬੇ ਵਿੱਚ 1707 ਅਜਿਹੇ ਲੋਕਾਂ ਦੀ ਪਹਿਚਾਣ ਕੀਤੀ ਹੈ ਜੋ ਕਿ ਅਮਨਅਮਾਨ ਵਿਚ ਖ਼ਲਲ ਪਾ ਸਕਦੇ ਹਨ, ਜਿਨ੍ਹਾਂ ਵਿਚੋਂ 96 ਖ਼ਿਲਾਫ਼ ਕਾਰਵਾਈ ਕਰ ਦਿੱਤੀ ਗਈ ਹੈ ਅਤੇ ਬਾਕੀ ਰਹਿੰਦੇ ਵਿਅਕਤੀਆਂ ਖ਼ਿਲਾਫ਼ ਜਲਦ ਕਾਰਵਾਈ ਕਰ ਦਿੱਤੀ ਜਾਵੇਗੀ

 


ਸੁਰੱਖਿਆ ਦੀ ਦ੍ਰਿਸ਼ਟੀ ਤੋਂ ਕਾਰਵਾਈ ਕਰਦਿਆਂ 192 ਲੋਕਾਂ ਖ਼ਿਲਾਫ਼ ਅਹਿਤਿਆਤਨ ਕਾਰਵਾਈ ਅਮਲ ਵਿੱਚ ਲਿਆਂਦੀ ਹੈਸੂਬੇ ਵਿੱਚ ਇਸ ਸਮੇਂ ਗ਼ੈਰ ਜ਼ਮਾਨਤੀ ਵਾਰੰਟ ਦੇ 1100 ਮਾਮਲੇ ਕਾਰਵਾਈ ਅਧੀਨ ਹਨ ਅਤੇ ਵਿਚੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 465 ਲੋਕਾਂ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਅਧੀਨ ਕਾਰਵਾਈ ਕੀਤੀ ਗਈ ਹੈ

 


ਮੁੱਖ ਚੋਣ ਅਫਸਰ ਨੇ ਦੱਸਿਆ ਕਿ ਸੂਬੇ ਵਿੱਚ ਹੁਣ ਤੱਕ 191510 ਲਾਈਸੈਂਸੀ ਹਥਿਆਰ ਜਮ੍ਹਾ ਹੋ ਚੁਕੇ ਹਨ ਅਤੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 29 ਗ਼ੈਰ ਲਾਈਸੈਂਸੀ ਹਥਿਆਰ ਫੜੇ ਗਏ ਹਨ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rs 23 Crore items recovered in Punjab after Code of Conduct