ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਗੰਨਾ ਉਤਪਾਦਕ ਕਿਸਾਨਾਂ ਦੇ 25 ਕਰੋੜ ਦੇ ਬਕਾਏ ਜਾਰੀ

ਗੰਨਾ ਉਤਪਾਦਕ ਕਿਸਾਨਾਂ ਦੇ 25 ਕਰੋੜ ਦੇ ਬਕਾਏ ਜਾਰੀ

ਪੰਜਾਬ ਸਰਕਾਰ ਨੇ ਗੰਨਾ ਉਤਪਾਦਕ ਕਿਸਾਨਾਂ ਦੇ 25 ਕਰੋੜ ਰੁਪਏ ਦੇ ਬਕਾਏ ਜਾਰੀ ਕਰ ਦਿੱਤੇ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ,'' ਪੰਜਾਬ ਸਰਕਾਰ ਸੂਬੇ ਦੀ ਕਿਸਾਨੀ ਦੀ ਭਲਾਈ ਲਈ ਵਚਨਬੱਧ ਹੈ ਕਿਉਂ ਜੋ ਇਹ ਖੇਤਰ ਸੂਬੇ ਦੇ ਸਹਿਕਾਰੀ ਖੇਤਰ ਦੀ ਰੀੜ੍ਹ ਦੀ ਹੱਡੀ ਹੈ ਅਤੇ ਇਸ ਵਿੱਚ ਸੂਬੇ ਦੇ ਪੇਂਡੂ ਅਰਥਚਾਰੇ ਦਾ ਮੁਹਾਂਦਰਾ ਬਦਲਣ ਦੀ ਅਪਾਰ ਸਮਰੱਥਾ ਹੈ।''


ਇਹ ਵਿਚਾਰ ਪੰਜਾਬ ਦੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇੱਥੇ ਸ਼ੂਗਰਫੈੱਡ ਦੇ ਉਚ ਅਧਿਕਾਰੀਆਂ ਨਾਲ ਇਕ ਮੀਟਿੰਗ ਦੌਰਾਨ ਪ੍ਰਗਟ ਕੀਤੇ।


ਸ. ਰੰਧਾਵਾ ਨੇ ਅੱਗੇ ਕਿਹਾ ਕਿ ਸੂਬੇ ਦੇ ਗੰਨਾ ਕਿਸਾਨਾਂ ਵੱਲ ਆਪਣੀ ਪ੍ਰਤੀਬੱਧਤਾ ਵਜੋਂ ਅੱਜ ਉਹਨਾਂ ਦੇ ਬਕਾਏ 25 ਕਰੋੜ ਰੁਪਏ ਦੀ ਰਕਮ ਜਾਰੀ ਕਰ ਦਿੱਤੀ ਗਈ ਹੈ। 


ਉਨ੍ਹਾਂ ਕਿਹਾ ਕਿ 2017-18 ਦੇ ਗੰਨਾ ਪਿੜਾਈ ਸੀਜ਼ਨ ਦੀ ਹੁਣ ਤੱਕ ਬਕਾਇਆ 692.71 ਕਰੋੜ ਰੁਪਏ ਦੀ ਰਕਮ 'ਚੋਂ 500 ਕਰੋੜ ਰੁਪਏ ਜਾਰੀ ਹੋ ਚੁੱਕੇ ਹਨ ਅਤੇ ਬਾਕੀ ਰਹਿੰਦੀ 192 ਕਰੋੜ ਦੀ ਰਕਮ ਵੀ ਜਲਦ ਹੀ ਜਾਰੀ ਕਰ ਦਿੱਤੀ ਜਾਵੇਗੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rs 25 crore balance issued for Pb Sugarcane growers