ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

3 ਮ੍ਰਿਤਕਾਂ ਦੇ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ

3 ਮ੍ਰਿਤਕਾਂ ਦੇ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦੇਣ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜਸਾਂਸੀ ਨਿਰੰਕਾਰੀ ਭਵਨ `ਤੇ ਹੋਏ ਅੱਤਵਾਦੀ ਹਮਲੇ `ਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਮੁਆਵਜ਼ਾ ਦੇਣ ਅਤੇ ਜ਼ਖ਼ਮੀਆਂ ਦਾ ਇਲਾਜ ਮੁਫ਼ਤ ਕਰਵਾਉਣ ਦਾ ਐਲਾਨ ਕੀਤਾ ਹੈ।


ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਇੱਕ ਟਵੀਟ ਰਾਹੀਂ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਪੀੜਤਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ।


ਪੰਜਾਬ ਦੇ ਡੀਜੀਪੀ ਤੇ ਹੋਰ ਸਾਰੇ ਉੱਚ ਅਧਿਕਾਰੀ ਘਟਨਾ ਸਥਾਨ `ਤੇ ਪੁੱਜ ਰਹੇ ਹਨ। ਮੌਕੇ `ਤੇ ਐੱਸਐੱਸਪੀ ਤੇ ਹੋਰ ਉੱਚ ਪੁਲਿਸ ਅਧਿਕਾਰੀਆਂ ਵੱਲੋਂ ਰਾਹਤ ਕਾਰਜਾਂ `ਤੇ ਨਿਗਰਾਨੀ ਰੱਖੀ ਜਾ ਰਹੀ ਹੈ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rs 5 lakh each to dead persons families