ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਡੇਰਾ ਬਾਬਾ ਨਾਨਕ ਦੀਆਂ ਸੜਕਾਂ ਦੀ ਉਸਾਰੀ ਲਈ 75.23 ਕਰੋੜ ਰੁਪਏ ਦੀ ਮਨਜ਼ੂਰੀ

ਵੱਖੋ-ਵੱਖ ਵਿਭਾਗਾਂ ਨੂੰ ਸਾਰੇ ਕੰਮ ਸਮੇਂ ਸਿਰ ਪੂਰੇ ਕਰਨ ਦੀਆਂ ਹਦਾਇਤਾਂ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀ ਤਿਆਰੀ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਕਰਤਾਰਪੁਰ ਸਾਹਿਬ ਦੇ ਕਾਰੀਡੋਰ ਦੇ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ ਅਤੇ ਇਤਿਹਾਸਕ ਕਸਬੇ ਡੇਰਾ ਬਾਬਾ ਨਾਨਕ ਲਈ ਸੜਕਾਂ ਦੀ ਮਜ਼ਬੂਤੀ ਅਤੇ ਚੌੜਾ ਕਰਨ ਲਈ 75.23 ਕਰੋੜ ਰੁਪਏ ਦੀ ਮਨਜ਼ੂਰੀ ਦਿੱਤੀ।

 

ਮੁੱਖ ਮੰਤਰੀ ਨੇ ਹੈਰੀਟੇਜ ਤੇ ਫੂਡ ਸਟਰੀਟ ਦੀ ਉਸਾਰੀ ਲਈ 3.70 ਕਰੋੜ ਰੁਪਏ ਦੀ ਵੀ ਮਨਜ਼ੂਰੀ ਦਿੱਤੀ ਅਤੇ ਵੱਖੋ-ਵੱਖ ਵਿਭਾਗਾਂ ਨੂੰ ਸਮੇਂ ਸਿਰ ਸਾਰੇ ਕੰਮ ਪੂਰੇ ਕਰਨ ਲਈ ਨਿਰਦੇਸ਼ ਦਿੱਤੇ।

 

ਆਪਣੇ ਕੈਬਿਨੇਟ ਸਹਿਯੋਗੀਆਂ ਨਾਲ ਮੁੱਖ ਮੰਤਰੀ ਨੇ ਇੱਥੇ ਭਾਰਤ-ਪਾਕਿ ਸਰਹੱਦ ਨੇੜੇ ਕਰਤਾਰਪੁਰ ਸਾਹਿਬ ਕਾਰੀਡੋਰ ਦੀ ਉਸਾਰੀ ਦੇ ਕੰਮਾਂ ਦਾ ਜਾਇਜ਼ਾ ਲਿਆ ਜਿਸ ਵਿਚ ਇਕ ਸਾਂਝੀ ਚੈੱਕ ਪੋਸਟ ਉਸਾਰਨੀ ਵੀ ਸ਼ਾਮਲ ਹੈ। 

 

ਉਨ੍ਹਾਂ ਉਸਾਰੀ ਕਾਮਿਆਂ ਨਾਲ ਮੁਲਾਕਾਤ ਵੀ ਕੀਤੀ ਜਿੱਥੇ ਉਨ੍ਹਾਂ ਨੂੰ ਦੱਸਿਆ ਗਿਆ ਕਿ ਇਸ ਚੈੱਕ ਪੋਸਟ ਨੂੰ ਅਤਿ-ਆਧੁਨਿਕ ਸੁਵਿਧਾਵਾਂ ਨਾਲ ਲੈਸ ਕੀਤਾ ਜਾਵੇਗਾ ਅਤੇ ਇਸ ਦੀ ਸਮਰੱਥਾ 5 ਹਜ਼ਾਰ ਤੋਂ 10 ਹਜ਼ਾਰ ਦੀ ਹੋਵੇਗੀ।

 

ਅਗਲੀ ਕੈਬਿਨੇਟ ਮੀਟਿੰਗ ਬਟਾਲਾ ਵਿਖੇ

ਕੈਪਟਨ ਅਮਰਿੰਦਰ ਸਿੰਘ ਨੇ ਦੂਰਬੀਨ ਦੀ ਮੱਦਦ ਨਾਲ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਵੀ ਕੀਤੇ ਅਤੇ ਇਹ ਫ਼ੈਸਲਾ ਵੀ ਕੀਤਾ ਗਿਆ ਕਿ ਅਗਲੀ ਕੈਬਿਨੇਟ ਮੀਟਿੰਗ ਬਟਾਲਾ ਵਿਖੇ ਹੋਵੇਗੀ। ਉਨ੍ਹਾਂ ਕੈਬਿਨੇਟ ਮੰਤਰੀ ਤ੍ਰਿਪਤ ਬਾਜਵਾ ਦਾ ਇਹ ਸੁਝਾਅ ਵੀ ਮੰਨਿਆ ਕਿ ਮੁੱਖ ਸਕੱਤਰ ਨੂੰ ਬਟਾਲਾ ਵਿਖੇ ਇਕ ਵਿਸ਼ੇਸ਼ ਮੀਟਿੰਗ ਸੱਦਣ ਲਈ ਨਿਰਦੇਸ਼ ਦਿੱਤੇ ਜਾਣ।

 

ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਦੱਸਿਆ ਕਿ ਉਨਾਂ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਸੁਲਤਾਨਪੁਰ ਲੋਧੀ, ਬਿਆਸ, ਬਟਾਲਾ ਅਤੇ ਡੇਰਾ ਬਾਬਾ ਨਾਨਕ ਰੋਡ ਜਿਸ ਨੂੰ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਮਾਰਗ ਦਾ ਨਾਂ ਦਿੱਤਾ ਜਾਵੇਗਾ, ਨੂੰ ਰਾਸ਼ਟਰੀ ਰਾਜ ਮਾਰਗ ਐਲਾਨਣ ਲਈ ਵੀ ਕਿਹਾ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rs 75 crore sanctioned for the construction of roads of Dera Baba Nanak