ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਵਾਇਰਸ ਦਾ ਫੈਲਾਅ ਰੋਕਣ ਲਈ ਨਿਯਮਾਂ ਦੀ ਪਾਲਣਾ ਜ਼ਰੂਰੀ: ਅਮਰਿੰਦਰ

ਆਪਣੇ ਘਰ ਵਾਪਸ ਆਉਣ ਵਾਲੇ ਹਰੇਕ ਪੰਜਾਬੀ ਦਾ ਸਵਾਗਤ ਹੈ ਅਤੇ ਇੱਥੋਂ ਆਪਣੇ ਸੂਬਿਆਂ ਨੂੰ ਵਾਪਸ ਜਾਣ ਵਾਲਿਆਂ ਨੂੰ ਵੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ ਪਰ ਇਹ ਸਭ ਕੁਝ ਸਹੀ ਢੰਗ ਨਾਲ ਕੀਤਾ ਜਾਣਾ ਜ਼ਰੂਰੀ ਹੈ ਤਾਂ ਕਿ ਕੋਰੋਨਾਵਾਇਰਸ ਦਾ ਅੱਗੇ ਹੋਰ ਫੈਲਾਅ ਨਾ ਹੋਵੇ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੀਤਾ।

 

ਮੁੱਖ ਮੰਤਰੀ ਨੇ ਪੰਜਾਬ ਵਿੱਚ ਫਸੇ ਬਾਹਰੀ ਸੂਬਿਆਂ ਦੇ ਲੋਕਾਂ ਦੀ ਵਾਪਸੀ ਬਾਰੇ ਕਿਹਾ ਕਿ ਸਬੰਧਤ ਸੂਬਿਆਂ ਦੀਆਂ ਸਰਕਾਰਾਂ ਨੂੰ ਪ੍ਰਬੰਧ ਕਰਨੇ ਹੋਣਗੇ ਜਾਂ ਫਿਰ ਅਜਿਹੇ ਲੋਕਾਂ ਦੀ ਵੱਡੀ ਗਿਣਤੀ ਹੋਣ ਕਰਕੇ ਭਾਰਤ ਸਰਕਾਰ ਨੂੰ ਵਿਸ਼ੇਸ਼ ਰੇਲ ਗੱਡੀਆਂ ਦਾ ਪ੍ਰਬੰਧ ਕਰਨਾ ਪਵੇਗਾ


ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਦੋ ਦਿਨਾਂ ਪਹਿਲਾਂ ਕਰਫਿਊ ਵਿੱਚ ਦਿੱਤੀ ਢਿੱਲ ਦੇ ਸਮੇਂ ਦੌਰਾਨ ਬਾਹਰ ਨਿਕਲਣ ਮੌਕੇ ਮਾਸਕ ਪਹਿਨਣ, ਹੱਥਾਂ ਦੀ ਸਫਾਈ ਅਤੇ ਸਮਾਜਿਕ ਦੂਰੀ ਸਮੇਤ ਸਾਰੇ ਇਹਤਿਆਦੀ ਕਦਮਾਂ ਨੂੰ ਹਰ ਹੀਲੇ ਯਕੀਨੀ ਬਣਾਇਆ ਜਾਵੇ ਲੋਕਾਂ ਨੂੰ ਰਾਹਤ ਦੇਣ ਦੇ ਉਦੇਸ਼ ਨਾਲ ਕਰਫਿਊ ਵਿੱਚ ਦਿੱਤੀ ਢਿੱਲ ਅਗਲੇ ਕੁਝ ਦਿਨਾਂ ਵਿੱਚ ਸਹੀ ਢੰਗ ਨਾਲ ਸ਼ੁਰੂ ਹੋ ਜਾਵੇਗੀ ਕਿਉਂਕਿ ਸਬੰਧਤ ਡਿਪਟੀ ਕਮਿਸ਼ਨਰ ਵਾਰੋ-ਵਾਰੀ ਚੋਣਵੀਆਂ ਦੁਕਾਨਾਂ ਖੋਲਣ ਲਈ ਇਲਾਕੇ ਅਨੁਸਾਰ ਆਪਣੀਆਂ ਯੋਜਨਾਵਾਂ ਤਿਆਰ ਕਰਨਗੇ

 

ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿੰਦਿਆਂ ਡਾਕਟਰਾਂ ਅਤੇ ਮਾਹਿਰਾਂ ਵੱਲੋਂ ਦਿੱਤੀ ਸਲਾਹ/ਦਿਸ਼ਾ-ਨਿਰਦੇਸ਼ਾਂ ਨੂੰ ਅਪਣਾਉਣ ਦਾ ਸੱਦਾ ਦਿੱਤਾ ਤਾਂ ਕਿ ਇਸ ਲਾਗ ਦੇ ਫੈਲਾਅ ਨੂੰ ਰੋਕਿਆ ਜਾ ਸਕੇ


ਇਸੇ ਦੌਰਾਨ ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪੰਜਾਬ ਕਾਂਗਰਸ ਵੱਲੋਂ ਮਈ ਦਿਵਸ ਮੌਕੇ ਕੋਰੋਨਾ ਵਿਰੁੱਧ ਡਟੇ ਯੋਧਿਆਂ ਨਾਲ ਇਕਜੁਟਤਾ ਪ੍ਰਗਟਾਉਣ ਅਤੇ ਕੋਵਿਡ ਵਿਰੁੱਧ ਜੰਗ ' ਸਹਾਇਤਾ ਦੇਣ ਦੇ ਮਾਮਲੇ ਵਿੱਚ ਸੂਬੇ ਨਾਲ ਕੇਂਦਰ ਦੇ ਵਿਤਕਰੇ ਖਿਲਾਫ਼ ਰੋਸ ਜ਼ਾਹਰ ਕਰਨ ਕੀਤੇ ਫੈਸਲੇ ਦੀ ਲੀਹ 'ਤੇ ਰਾਸ਼ਟਰੀ ਝੰਡਾ ਵੀ ਲਹਿਰਾਇਆ


ਮੁੱਖ ਮੰਤਰੀ ਨੇ ਟਵੀਟ ਕੀਤਾ,''ਮਈ ਦਿਵਸ ਸਮੁੱਚੀ ਕਿਰਤੀ ਜਮਾਤ ਦੇ ਲੋਕਾਂ ਦੀ ਸਖਤ ਘਾਲਣਾ ਅਤੇ ਕੁਰਬਾਨੀ ਦੇ ਮੌਕੇ ਨੂੰ ਮਨਾਉਣ ਦਾ ਦਿਹਾੜਾ ਹੈ ਸਾਡੇ ਮੁਲਕ ਵੱਲੋਂ ਕੀਤੀ ਤਰੱਕੀ ਦਾ ਸਿਹਰਾ ਸਾਡੇ ਸਨਅਤੀ ਕਾਮਿਆਂ ਨੂੰ ਜਾਂਦਾ ਹੈ ਕੋਵਿਡ-19 ਦੇ ਦਰਿਮਆਨ ਅਸੀਂ ਆਪਣੇ ਕਰੋਨਾ ਯੋਧਿਆਂ ਦੇ ਵੀ ਸ਼ੁਕਰਗੁਜ਼ਾਰ ਹਾਂ ਮੈਂ ਕਿਰਤ ਦਿਵਸ ਮੌਕੇ ਸਭ ਨੂੰ ਸਲਾਮ ਕਰਦਾ ਹਾਂ''

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rules must be followed to curb the spread of corona virus: Capt Amarinder