ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਕੀਤੀ ਗਈ ਹੜਤਾਲ ਅੱਜ ਵਿਭਾਗ ਦੇ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਦਖਲਅੰਦਾਜ਼ੀ ਤੋਂ ਬਾਅਦ ਖਤਮ ਹੋ ਗਈ ਹੈ।
ਮਿਲੀ ਜਾਣਕਾਰੀ ਮੁਤਾਬਕ ਪੇਂਡੂ ਵਿਕਾਸ ਮੰਤਰੀ ਦੀ ਰਿਹਾਇਸ਼ ਉੱਤੇ ਅੱਜ ਸ਼ਾਮੀਂ ਵਿਭਾਗ ਦੇ ਅਧਿਕਾਰੀਆਂ ਅਤੇ ਜ਼ਿਲਾ ਮਾਨਸਾ ਦੀ ਕਾਂਗਰਸ ਕਮੇਟੀ ਦੀ ਪ੍ਰਧਾਨ ਸ਼੍ਰੀਮਤੀ ਮੰਜੂ ਬਾਂਸਲ ਦਰਮਿਆਨ ਹੋਈ ਮੀਟਿੰਗ ਵਿਚ ਆਪਸੀ ਗਿਲੇ ਸ਼ਿਕਵੇ ਗੱਲਬਾਤ ਰਾਹੀਂ ਦੂਰ ਕਰ ਲਏ ਗਏ।
ਮੀਟਿੰਗ ਚ ਮਹਿਸੂਸ ਕੀਤਾ ਗਿਆ ਕਿ ਪਿਛਲੇ ਦਿਨੀਂ ਮਾਨਸਾ ਜ਼ਿਲੇ ਦੇ ਡਿਪਟੀ ਕਮਿਸ਼ਨਰ (ਵਿਕਾਸ) ਦੇ ਦਫਤਰ ਵਿਚ ਹੋਈ ਘਟਨਾ ਮੰਦਭਾਗੀ ਸੀ ਜੋ ਨਹੀਂ ਸੀ ਹੋਣੀ ਚਾਹੀਦੀ।
.