ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੇਂਡੂ ਵਿਕਾਸ ਵਿਭਾਗ ਵਲੋਂ ਸੂਬੇ 'ਚ ਛੱਪੜਾਂ ਦੀ ਸਫ਼ਾਈ ਦੀ ਮੁਹਿੰਮ ਦਾ ਆਗਾਜ਼

ਛੱਪੜਾਂ ਦੀ ਸਫ਼ਾਈ ਦਾ ਕੰਮ 10 ਜੂਨ ਤੱਕ ਮੁਕੰਮਲ ਕੀਤਾ ਜਾਵੇ: ਤ੍ਰਿਪਤ ਬਾਜਵਾ

ਛੱਪੜਾਂ ਦੀ ਸਫ਼ਾਈ ਦਾ ਵੱਧ ਤੋਂ ਵੱਧ ਕੰਮ ਮਗਨਰੇਗਾ ਵਰਕਰਾਂ ਨੂੰ ਦਿੱਤਾ ਜਾਵੇਗਾ: ਪੇਂਡੂ ਵਿਕਾਸ ਮੰਤਰੀ

 

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇੱਕ ਵੀਡੀਓ ਕਾਨਫਰੰਸ ਰਾਹੀਂ ਸੂਬੇ ਵਿਚ ਛੱਪੜਾਂ ਦੀ ਸਫ਼ਾਈ ਦੀ ਮੁਹਿੰਮ ਦਾ ਆਗਾਜ਼ ਕਰਦਿਆਂ ਵਿਭਾਗ ਦੇ ਅਧਿਕਾਰੀਆਂ ਅਤੇ ਪੰਚਾਇਤਾਂ ਨੂੰ ਛੱਪੜਾਂ ਦੀ ਸਫ਼ਾਈ ਦਾ ਕਾਰਜ 10 ਜੂਨ ਤੱਕ ਮੁਕੰਮਲ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਛੱਪੜਾਂ ਦੀ ਸਫ਼ਾਈ ਦਾ ਪਿੰਡਾਂ ਦੀ ਸਫ਼ਾਈ ਅਤੇ ਲੋਕਾਂ ਦੀ ਸਿਹਤ ਨਾਲ ਡੂੰਘਾ ਸਬੰਧ ਹੈ, ਇਸ ਲਈ ਇਹ ਕਾਰਜ ਪਹਿਲ ਦੇ ਅਧਾਰ ੳੇੱਤੇ ਸਿਰੇ ਚਾੜਿਆ ਜਾਣਾ ਚਾਹੀਦਾ ਹੈ।

 

ਸ਼੍ਰੀ ਬਾਜਵਾ ਨੇ ਕਿਹਾ ਕਿ ਵਿਭਾਗ ਦੇ ਸੀਨੀਅਰ ਅਧਿਕਾਰੀ ਅਤੇ ਤੰਦਰੁਸਤ ਮਿਸ਼ਨ ਪੰਜਾਬ ਦੇ ਡਾਇਰੈਕਟਰ ਕਾਹਨ ਸਿੰਘ ਪੰਂਨੂੰ ਇਸ ਕਾਰਜ ਸਬੰਧੀ ਪੰਚਾਇਤਾਂ ਅਤੇ ਵਿਭਾਗ ਦੇ ਫੀਲਡ ਸਟਾਫ਼ ਨੂੰ ਸਲਾਹ ਦੇਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਹੱਲ ਕਰਨ ਲਈ ਅਗਲੇ ਹਫ਼ਤੇ ਤੋਂ ਹੀ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਦਾ ਦੌਰਾ ਕਰਨਗੇ। ਉਨ੍ਹਾਂ ਅਧਿਕਾਰੀਆਂ ਨੂੰ ਹਿਦਾਇਤ ਦਿੱਤੀ ਕਿ ਇਸ ਕਾਰਜ ਨੂੰ ਪੂਰੀ ਤਨਦੇਹੀ, ਈਮਾਨਦਾਰੀ ਅਤੇ ਸਿਰਫ਼ ਨਾਲ ਸਿਰੇ ਚੜਾਇਆ ਜਾਵੇਗਾ।

 

ਪੇਂਡੂ ਵਿਕਾਸ ਮੰਤਰੀ ਨੇ ਕਿਹਾ ਕਿ ਮਗਨਰੇਗਾ ਕਾਮਿਆਂ ਨੂੰ ਇਸ ਕੰਮ ਰਾਹੀਂ ਵੱਧ ਤੋਂ ਵੱਧ ਰੁਜ਼ਗਾਰ ਦਿੱਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਕੰਮ ਲਈ ਮਸ਼ੀਨਾਂ ਦੀ ਘੱਟ ਤੋਂ ਘੱਟ ਵਰਤੋ ਕੀਤੀ ਜਾਵੇ ਅਤੇ ਬੇਲੋੜੇ ਖ਼ਰਚੇ ਨਾ ਕੀਤੇ ਜਾਣ।

 

ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੀ ਵਿੱਤੀ ਕਮਿਸ਼ਨਰ ਸ੍ਰੀਮਤੀ ਸੀਮਾ ਜੈਨ ਨੇ ਦੱਸਿਆ ਕਿ ਛੱਪੜਾਂ ਦੀ ਸਫ਼ਾਈ ਦੇ ਨਾਲ ਨਾਲ ਗਾਰ ਵੀ ਕੱਢੀ ਜਾਵੇਗੀ ਅਤੇ ਜਿੱਥੇ ਸੰਭਵ ਹੈ ਉੱਥੇ ਛੱਪੜਾਂ ਦੀ ਸਫ਼ਾਈ ਅਤੇ ਨਵੀਨੀਕਰਨ ਥਾਪਰ ਯੂਨੀਵਰਸਿਟੀ ਵੱਲੋਂ ਪ੍ਰਵਾਨਿਤ ਸੀਚੇਵਾਲ ਮਾਡਲ ਅਨੁਸਾਰ ਵੀ ਕੀਤੀ ਜਾਵੇਗੀ। 

 

ਉਨ੍ਹਾਂ ਨਾਲ ਹੀ ਦੱਸਿਆ ਕਿ ਛੱਪੜਾਂ ਦੀ ਸਫ਼ਾਈ ਦੇ ਕੰਮ ਦੀ ਰੋਜ਼ਾਨਾਂ ਰਿਪੋਰਟ ਮੁੱਖ ਦਫ਼ਤਰ ਨੂੰ ਵਟਸ ਐਪ ਗਰੁੱਪਾਂ ਵਿਚ ਫ਼ੋਟੋਆਂ ਅਤੇ ਵੀਡੀਓ ਪਾ ਕੇ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਮੁੱਖ ਦਫ਼ਤਰ ਅਤੇ ਜ਼ਿਲ੍ਹਾ ਪੱਧਰ ਦੇ ਅਫ਼ਸਰਾਂ ਵਲੋਂ ਮੌਕੇ ਉੱਤੇ ਜਾ ਕੇ ਇਸ ਕੰਮ ਦਾ ਨਿਰੀਖਣ ਵੀ ਕੀਤਾ ਜਾਵੇਗਾ।
......

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rural Development Department Launches Pond Cleaning Campaign In The State