ਅਗਲੀ ਕਹਾਣੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ `ਚ ਸ਼ਰਧਾਲੂ ਵੱਲੋਂ ਸੋਨੇ ਦਾ ਚੌਰ ਸਾਹਿਬ ਭੇਟ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ `ਚ ਸ਼ਰਧਾਲੂ ਵੱਲੋਂ ਸੋਨੇ ਦਾ ਚੌਰ ਸਾਹਿਬ ਭੇਟ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਗੁਰੂ ਘਰ ਦੇ ਸ਼ਰਧਾਲੂ ਤਰਲੋਚਨ ਸਿੰਘ ਖ਼ਾਲਸਾ ਵੱਲੋਂ ਸੋਨੇ ਦਾ ਸੁੰਦਰ ਚੌਰ ਸਾਹਿਬ ਭੇਟਾ ਕੀਤਾ ਗਿਆ ਹੈ। ਭੇਟ ਕੀਤਾ ਗਿਆ ਚੌਰ ਸਾਹਿਬ ਕਰੀਬ 250 ਗ੍ਰਾਮ ਸੋਨੇ ਦਾ ਬਣਿਆ ਹੋਇਆ ਹੈ। ਸਰਧਾਲੂ ਤੋਂ ਇਹ ਚੌਰ ਸਾਹਿਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਪ੍ਰਾਪਤ ਕੀਤਾ।

 

ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਗੁਰੂ ਨਗਰੀ ਦੇ ਸ਼ਰਧਾਲੂ ਸਿੱਖ ਵੱਲੋਂ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਭੇਟਾ ਕੀਤਾ ਗਿਆ ਚੌਰ ਸਾਹਿਬ ਬੇਸ਼ਕੀਮਤੀ ਹੈ ਅਤੇ ਇਸ ’ਤੇ ਸੁੰਦਰ ਮੀਨਾਕਾਰੀ ਵੀ ਕੀਤੀ ਹੋਈ ਹੈ। ਇਸ ਮੌਕੇ ਤਰਲੋਚਨ ਸਿੰਘ ਖ਼ਾਲਸਾ ਨੇ ਗੁਰੂ ਸਾਹਿਬ ਜੀ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਤਰਲੋਚਨ ਸਿੰਘ ਖ਼ਾਲਸਾ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sachkhand Golden Temple