ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਹਿਬਲ ਕਲਾਂ ਗੋਲੀਕਾਂਡ: 4 ਮੁਲਜ਼ਮ ਪੁਲਿਸ ਅਧਿਕਾਰੀਆਂ ਨੂੰ 29 ਨੂੰ ਪੇਸ਼ ਹੋਣ ਦੇ ਹੁਕਮ

ਬੇਅਦਬੀ ਤੇ ਬਹਿਬਲ ਕਲਾਂ ਗੋਲੀਕਾਂਡ: SIT ਵੱਲੋਂ EX-SSP ਸ਼ਰਮਾ ਦੀ ਗ੍ਰਿਫ਼ਤਾਰੀ ਦੇ ਆਸਾਰ

ਬੇਅਦਬੀ ਦੇ ਮਾਮਲਿਆਂ ’ਤੇ ਹਾਈ ਕੋਰਟ ਤੋਂ ਸਰਕਾਰ ਨੂੰ ਕੁਝ ਰਾਹਤ ਮਿਲਣ ਤੋਂ ਬਾਅਦ ਹੁਣ ਉਨ੍ਹਾਂ ਪੁਲਿਸ ਅਧਿਕਾਰੀਆਂ ਤੋਂ ਪੁੱਛਗਿੱਛ ਕੀਤੀ ਜਾਣੀ ਤੈਅ ਹੋ ਗਈ ਹੈ, ਜਿਨ੍ਹਾਂ ਦੇ ਨਾਂਅ ਬਹਿਬਲ ਕਲਾਂ ਗੋਲੀਕਾਂਡ ਵਿੱਚ ਬੋਲਦੇ ਹਨ। ਅਦਾਲਤ ਨੇ ਜਿੱਥੇ ਅੱਜ ਜਸਟਿਸ (ਸੇਵਾ–ਮੁਕਤ) ਰਣਜੀਤ ਸਿੰਘ ਕਮਿਸ਼ਨ ਕਾਇਮ ਕੀਤੇ ਜਾਣ ਨੂੰ ਬਿਲਕੁਲ ਦਰੁਸਤ ਠਹਿਰਾਇਆ, ਉੱਥੇ ਹੀ ਵਿਸ਼ੇਸ਼ ਜਾਂਚ ਟੀਮ (SIT – Special Investigation Team) ਵੱਲੋਂ ਵੀ ਬੇਅਦਬੀ ਦੇ ਸਾਰੇ ਮਾਮਲਿਆਂ ਦੀ ਜਾਂਚ ਕੀਤੇ ਜਾਣ ਨੂੰ ਵੀ ਸਹੀ ਦੱਸਿਆ।

 

 

ਸੂਤਰਾਂ ਮੁਤਾਬਕ ਹਾਈ ਕੋਰਟ ਦੇ ਇਸ ਫ਼ੈਸਲੇ ਤੋਂ ਬਾਅਦ SIT ਵੱਲੋਂ ਹੁਣ ਸਾਬਕਾ ਐੱਸਐੱਸਪੀ (Ex-SSP) ਚਰਨਜੀਤ ਸ਼ਰਮਾ ਦੀ ਗ੍ਰਿਫ਼ਤਾਰੀ ਦੀ ਸੰਭਾਵਨਾ ਬਣ ਗਈ ਹੈ। ਪਤਾ ਲੱਗਾ ਹੈ ਕਿ ਟੀਮ ਹੁਣ ਸਾਬਕਾ ਪੁਲਿਸ ਅਧਿਕਾਰੀ ਦੀ ਭਾਲ਼ ਕਰ ਰਹੀ ਹੈ।

 

 

ਇੱਥੇ ਵਰਨਣਯੋਗ ਹੈ ਕਿ ਕੁਝ ਮੂਲਵਾਦੀ ਸਿੱਖਾਂ ਤੇ ਕਾਂਗਰਸੀ ਆਗੂਆਂ ਦੇ ਇੱਕ ਵਰਗ ਦੇ ਦਬਾਅ ਹੇਠ ਕੈਪਟਨ ਅਮਰਿੰਦਰ ਸਿੰਘ ਨੇ ਬਹਿਬਲ ਕਲਾਂ ਗੋਲੀਕਾਂਡ ਨਾਲ ਸਬੰਧਤ 21 ਅਕਤੂਬਰ, 2015 ਨੂੰ ਦਾਇਰ ਹੋਈ ਐੱਫ਼ਆਈਆਰ ਵਿੱਚ ਚਾਰ ਪੁਲਿਸ ਅਧਿਕਾਰੀਆਂ ਦੇ ਨਾਂਅ ਸ਼ਾਮਲ ਕੀਤੇ ਜਾਣ ਦੇ ਹੁਕਮ ਜਾਰੀ ਕੀਤੇ ਸਨ। ਇਸ ਤੋਂ ਪਹਿਲਾਂ 30 ਜੂਨ ਨੂੰ ਜਸਟਿਸ (ਸੇਵਾ–ਮੁਕਤ) ਰਣਜੀਤ ਸਿੰਘ ਕਮਿਸ਼ਨ ਆਪਣੀ ਰਿਪੋਰਟ ਪੇਸ਼ ਕਰ ਚੁੱਕਾ ਸੀ।

 

 

ਜਿਹੜੇ ਪੁਲਿਸ ਅਧਿਕਾਰੀਆਂ ਦੇ ਨਾਂਅ ਇਸ ਐੱਫ਼ਆਈਆਰ ਵਿੱਚ ਸ਼ਾਮਲ ਕੀਤੇ ਗਏ ਸਨ; ਉਨ੍ਹਾਂ ਵਿੱਚ ਮੋਗਾ ਦੇ ਐੱਸਐੱਸਪੀ ਚਰਨਜੀਤ ਸ਼ਰਮਾ (ਹੁਣ ਸੇਵਾ–ਮੁਕਤ), ਫ਼ਾਜ਼ਿਲਕਾ ਦੇ ਤਤਕਾਲੀਨ ਐੱਸਪੀ (ਡੀ) ਬਿਕਰਮਜੀਤ ਸਿੰਘ, ਇੰਸਪੈਕਟਰ ਪ੍ਰਦੀਪ ਸਿੰਘ ਤੇ ਸਬ–ਇੰਸਪੈਕਟਰ ਅਮਰਜੀਤ ਸਿੰਘ ਸ਼ਾਮਲ ਹਨ। ਅੱਜ ਜਿਵੇਂ ਹੀ ਹਾਈ ਕੋਰਟ ਨੇ ਆਪਣਾ ਫ਼ੈਸਲਾ ਦਿੱਤਾ, ਤਿਵੇਂ ਹੀ SIT ਵੱਲੋਂ ਇਨ੍ਹਾਂ ਚਾਰੇ ਪੁਲਿਸ ਅਧਿਕਾਰੀਆਂ ਨੂੰ ਸੰਮਨ ਜਾਰੀ ਕਰ ਕੇ ਆਉਂਦੀ 29 ਜਨਵਰੀ ਨੂੰ ਪੇਸ਼ ਹੋਣ ਲਈ ਆਖਿਆ ਗਿਆ ਹੈ।

 

 

11 ਅਕਤੂਬਰ, 2015 ਨੂੰ ਬਹਿਬਲ ਕਲਾਂ ਵਿਖੇ ਪੁਲਿਸ ਦੀ ਜਿਹੜੀ ਟੀਮ ਨੇ ਸਿੱਖ ਮੁਜ਼ਾਹਰਾਕਾਰੀਆਂ ’ਤੇ ਗੋਲੀ ਚਲਾਈ ਸੀ, ਉਸ ਦੀ ਅਗਵਾਈ ਐੱਸਐੱਸਪੀ ਚੀਮਾ ਕੋਲ ਹੀ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sacrilege and Behbal Kalan Firing SIT may arrest Ex SSP Sharma