ਅਗਲੀ ਕਹਾਣੀ

ਬੇਅਦਬੀ ਤੇ ਗੋਲੀਕਾਂਡ: ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਦਿੱਤਾ ਵੱਡਾ ਝਟਕਾ

ਬੇਅਦਬੀ ਤੇ ਗੋਲੀਕਾਂਡ: ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਦਿੱਤਾ ਵੱਡਾ ਝਟਕਾ

--  ਵਿਸ਼ੇਸ਼ ਜਾਂਚ ਟੀਮ ਨੂੰ ਕੀਤੀ ਹਦਾਇਤ ਕਿ ਅਦਾਲਤੀ ਹੁਕਮਾਂ ਮੁਤਾਬਕ ਹੀ ਅਗਲੇਰੀ ਕਾਰਵਾਈ ਕਰੇ

--  ਪੰਜਾਬ ਸਰਕਾਰ ਤੇ ਵਿਧਾਨ ਸਭਾ ਦੇ ਸਪੀਕਰ ਨੂੰ ਵੀ ਨੋਟਿਸ ਜਾਰੀ


ਸਾਲ 2015 ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਨਾਲ-ਨਾਲ ਬਹਿਬਲ ਕਲਾਂ ਤੇ ਬਰਗਾੜੀ ਗੋਲੀਕਾਂਡਾਂ ਦੇ ਮੁੱਦੇ `ਤੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਦਰਅਸਲ, ਪੰਜਾਬ ਸਰਕਾਰ ਵੱਲੋਂ ਇਨ੍ਹਾਂ ਗੋਲੀਕਾਂਡਾਂ ਦੀ ਜਾਂਚ ਸੀਬੀਆਈ ਤੋਂ ਵਾਪਸ ਲੈਣ ਦੇ ਮਤੇ ਨੂੰ ਸੂਬੇ ਦੀ ਉੱਚ ਅਦਾਲਤ `ਚ ਚੁਣੌਤੀ ਦਿੱਤੀ ਗਈ ਸੀ। ਇਸ ਦੇ ਨਾਲ ਹੀ ਹਾਈ ਕੋਰਟ ਨੇ ਪੰਜਾਬ ਸਰਕਾਰ ਤੇ ਵਿਧਾਨ ਸਭਾ ਦੇ ਸਪੀਕਰ ਨੂੰ ਵੀ ਨੋਟਿਸ ਜਾਰੀ ਕੀਤਾ ਹੈ। ਅਦਾਲਤ ਮੁਤਾਬਕ ਵਿਧਾਨ ਸਭਾ ਦੇ ਮਤੇ ਦੀ ਮੁੜ-ਸਮੀਖਿਆ ਕੀਤੀ ਜਾ ਸਕਦੀ ਹੈ।


ਸਾਬਕਾ ਐੱਸਐੱਸਪੀ ਚਰਨਜੀਤ ਸਿੰਘ ਸ਼ਰਮਾ ਦੇ ਉਦੋਂ ਦੇ ਸਕਿਓਰਿਟੀ ਅਫ਼ਸਰ ਸ਼ਮਸ਼ੇਰ ਸਿੰਘ ਵੱਲੋਂ ਦਾਇਰ ਕੀਤੀ ਪਟੀਸ਼ਨ ਦੀ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਤੋਂ ਜਵਾਬ ਤਲਬ ਕਰ ਲਿਆ ਹੈ।


ਅਦਾਲਤ ਨੇ ਇਹ ਵੀ ਨਿਰਦੇਸ਼ ਜਾਰੀ ਕੀਤੇ ਹਨ ਕਿ ਪੰਜਾਬ ਸਰਕਾਰ ਦੀ ‘ਵਿਸ਼ੇਸ਼ ਜਾਂਚ ਟੀਮ` ਆਪਣੀ ਜਾਂਚ ਨੂੰ ਲੈ ਕੇ ਹਾਲੇ ਕਿਸੇ ਅੰਤਿਮ ਫ਼ੈਸਲੇ `ਤੇ ਨਾ ਪੁੱਜੇ, ਸਗੋਂ ਅਦਾਲਤੀ ਹੁਕਮਾਂ ਮੁਤਾਬਕ ਹੀ ਕੋਈ ਅਗਲੇਰੀ ਕਾਰਵਾਈ ਕਰੇ।


ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ ਦੋ ਨਵੰਬਰ ਨੂੰ ਹੋਵੇਗੀ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sacrilege and police firings High Court jolts Pb Govt